ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਗੁਰਦੁਆਰਾ ਦਸਮੇਸ਼ ਦਰਬਾਰ ਟਕੋਮਾ (ਪਿਆਲਪ) ਵਿਖੇ ਨੀਲੇ ਰੰਗ ਦਾ ਲਹਿਰਾਇਆ ਨਿਸ਼ਾਨ ਸਾਹਿਬ
International
ਗੁਰਪ੍ਰੀਤ ਸਿੰਘ ਧੰਜੂ, ਸਿਆਟਲ ਵਾਸ਼ਿੰਗਟਨ : ਭਾਈ ਲਾਭ ਸਿੰਘ ਜੀ ਮੁੱਖ ਸੇਵਾਦਾਰ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਦੀ ਨੌਜਵਾਨ ਪ੍ਰਬੰਧਕ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਵੇਰੇ 10 ਵਜੇ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕਰਵਾਈ ਗਈ ਜੋ ਕਿ ਖਾਲਸਾਈ ਪੁਰਾਤਨ ਵਿਰਾਸਤੀ ਨਿਸ਼ਾਨ ਸਾਹਿਬ ਵਾਂਗ ਨੀਲੇ ਰੰਗ ਦਾ ਨਿਸ਼ਾਨ ਸਾਹਿਬ ਲਹਿਰਾਇਆ ਗਿਆ ਜਿਸ ਵਿਚ ਉਪਰ ਤਲਵਾਰ, ਵਿਚਕਾਰ ਢਾਲ ਤੇ ਥੱਲੇ ਕਟਾਰ ਸੁਸ਼ੋਭਿਤ ਹੈ ਸੋ ਇਹੀ ਵਿਰਾਸਤੀ ਨਿਸ਼ਾਨ ਸਾਹਿਬ ਹੈ ਜਿਸ ਦੀ ਬਖਸ਼ਿਸ਼ ਗੁਰੂ ਸਾਹਿਬ ਵੱਲੋਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਪਾਸ ਸੁਸ਼ੋਭਿਤ ਹਨ ਜੋ ਕਿ ਮਹਾਰਾਜਾ ਰਣਜੀਤ ਸਿੰਘ ਜੀ ਦੇ ਸਮੇਂ ਤੱਕ ਪ੍ਰਚਲਿਤ ਰਿਹਾ ਸੋ ਵਾਸ਼ਿੰਗਟਨ ਸਟੇਟ ਦਾ ਇਹ ਪਹਿਲਾ ਗੁਰਦੁਆਰਾ ਸਾਹਿਬ ਹੈ ਜਿਸਦੇ ਪ੍ਰਬੰਧਕਾਂ ਨੇ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਨਿਸ਼ਾਨ ਸਾਹਿਬ ਦੀ ਸੇਵਾ ਤੋਂ ਪਿੱਛੋਂ ਕੀਰਤਨ ਉਪਰੰਤ ਸਹਿਜਪਾਠ ਦੇ ਭੋਗ ਪਾਏ ਗਏ।
ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ 'ਤੇ ਸੁਰਮਈ ਪੁਸ਼ਾਕ ਚੜ੍ਹਾਏ ਗਏ ਹਨ। ਉਕਤ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ। ਗੁਰਦੁਆਰਾ ਕਮੇਟੀ ਨੇ ਕਿਹਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਫੈਸਲੇ ਦਾ ਸਵਾਗਤ ਕਰਦੇ ਹਨ।
ਬੀਤੇ ਦਿਨੀਂ ਗੁਰਦੁਆਰਾ ਸਾਹਿਬਾਨ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਵੱਡਾ ਫ਼ੈਸਲਾ ਲਿਆ ਹੈ। ਐੱਸਜੀਪੀਸੀ ਨੇ ਨਿਸ਼ਾਨ ਸਾਹਿਬ ਦੇ ਪੁਸ਼ਾਕ ਦੇ ਰੰਗ ਨੂੰ ਬਦਲਣ ਦਾ ਹੁਕਮ ਜਾਰੀ ਕੀਤਾ ਹੈ। ਕੇਸਰੀ ਨਿਸ਼ਾਨ ਸਾਹਿਬ ਹਟਾ ਕੇ ਬਸੰਤੀ ਰੰਗ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਐੱਸਜੀਪੀਸੀ ਦੀ ਧਰਮ ਪ੍ਰਚਾਰ ਕਮੇਟੀ ਨੇ ਜਾਰੀ ਕੀਤਾ ਹੈ।
ਐੱਸਜੀਪੀਸੀ ਨੇ ਹੁਕਮ ਜਾਰੀ ਕਰਦਿਆਂ ਕਿਹਾ ਸੀ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀ ਸ਼ਿਕਾਇਤ ਮਗਰੋਂ ਪੰਜ ਸਾਹਿਬਾਨ ਵੱਲੋਂ 15 ਜੁਲਾਈ ਨੂੰ ਹੋਈ ਮੀਟਿੰਗ ਵਿਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਭੇਜ ਕੇ ਸੰਗਤ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਸੀ।
Under The Orders Of Sri Akal Takht Sahib A Blue Flag Was Hoisted At Gurdwara Dasmesh Darbar Takoma Piyalap