ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Sheikh Hasina - ਬੰਗਲਾਦੇਸ਼ ਦੀ ਸਾਬਕਾ ਪੀਐੱਮ ਸ਼ੇਖ ਹਸੀਨਾ ਨੂੰ ਨਵਾਂ ਝਟਕਾ, ਕਤਲ ਦਾ ਮਾਮਲਾ ਦਰਜ

Sheikh Hasina  - ਬੰਗਲਾਦੇਸ਼ ਦੀ ਸਾਬਕਾ ਪੀਐੱਮ ਸ਼ੇਖ ਹਸੀਨਾ ਨੂੰ ਨਵਾਂ


Admin / International

ਇੰਟਰਨੈਸ਼ਨਲ ਡੈਸਕ : ਪਿਛਲੇ ਮਹੀਨੇ ਹਿੰਸਕ ਝੜਪਾਂ ਦੌਰਾਨ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਦੀ ਮੌਤ ਦੇ ਮਾਮਲੇ ਵਿੱਚ ਬੰਗਲਾਦੇਸ਼ ਦੀ ਸੱਤਾ ਤੋਂ ਬਾਹਰ ਹੋਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਛੇ ਹੋਰਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਮੀਡੀਆ ਰਿਪੋਰਟਾਂ 'ਚ ਸਾਹਮਣੇ ਆਈ ਹੈ। 76 ਸਾਲਾ ਹਸੀਨਾ ਵਿਰੁੱਧ ਇਹ ਪਹਿਲਾ ਕੇਸ ਦਰਜ ਕੀਤਾ ਗਿਆ ਹੈ, ਜਿਸ ਨੇ ਵਿਵਾਦਪੂਰਨ ਨੌਕਰੀਆਂ ਦੀ ਰਾਖਵਾਂਕਰਨ ਪ੍ਰਣਾਲੀ ਨੂੰ ਲੈ ਕੇ ਆਪਣੀ ਅਵਾਮੀ ਲੀਗ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਵਿਆਪਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ ਅਤੇ ਪਿਛਲੇ ਹਫਤੇ ਭਾਰਤ ਭੱਜ ਗਈ ਸੀ।

ਢਾਕਾ ਟ੍ਰਿਬਿਊਨ ਅਖਬਾਰ ਦੀ ਖਬਰ ਮੁਤਾਬਕ ਇਹ ਮਾਮਲਾ 19 ਜੁਲਾਈ ਨੂੰ ਮੁਹੰਮਦਪੁਰ 'ਚ ਰਿਜ਼ਰਵੇਸ਼ਨ ਅੰਦੋਲਨ ਦੇ ਸਮਰਥਨ 'ਚ ਕੱਢੇ ਗਏ ਜਲੂਸ ਦੌਰਾਨ ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਕਰਿਆਨੇ ਦੀ ਦੁਕਾਨ ਦੇ ਮਾਲਕ ਅਬੂ ਸਈਦ ਦੇ ਸ਼ੁਭਚਿੰਤਕ ਨੇ ਦਰਜ ਕਰਵਾਇਆ ਹੈ। ਹੋਰ ਮੁਲਜ਼ਮਾਂ ਵਿਚ ਅਵਾਮੀ ਲੀਗ ਦੇ ਜਨਰਲ ਸਕੱਤਰ ਓਬੈਦੁਲ ਕਾਦਰ, ਸਾਬਕਾ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਕਮਾਲ ਅਤੇ ਸਾਬਕਾ ਪੁਲਿਸ ਇੰਸਪੈਕਟਰ ਜਨਰਲ ਚੌਧਰੀ ਅਬਦੁੱਲਾ ਅਲ ਮਾਮੂਨ ਸ਼ਾਮਲ ਹਨ। ਰਿਪੋਰਟ ਮੁਤਾਬਕ ਇਨ੍ਹਾਂ ਤੋਂ ਇਲਾਵਾ ਕਈ ਉੱਚ ਦਰਜੇ ਦੇ ਪੁਲਿਸ ਅਧਿਕਾਰੀਆਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵੀ ਮਾਮਲੇ ਵਿਚ ਦੋਸ਼ੀ ਬਣਾਇਆ ਗਿਆ ਹੈ।

ਬੰਗਲਾਦੇਸ਼ ਵਿੱਚ 5 ਅਗਸਤ ਨੂੰ ਹਸੀਨਾ ਸਰਕਾਰ ਡਿੱਗਣ ਤੋਂ ਬਾਅਦ ਦੇਸ਼ ਭਰ ਵਿਚ ਭੜਕੀ ਹਿੰਸਾ ਦੀਆਂ ਘਟਨਾਵਾਂ ਵਿੱਚ 230 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ। ਜੁਲਾਈ ਦੇ ਅੱਧ ਵਿੱਚ ਕੋਟਾ ਵਿਰੋਧੀ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ ਹਿੰਸਾ ਵਿੱਚ ਮਰਨ ਵਾਲਿਆਂ ਦੀ ਕੁੱਲ ਗਿਣਤੀ 560 ਤੱਕ ਪਹੁੰਚ ਗਈ ਹੈ। ਬੰਗਲਾਦੇਸ਼ ਵਿਚ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਦੇ ਪਤਨ ਤੋਂ ਬਾਅਦ ਅੰਤਰਿਮ ਸਰਕਾਰ ਦਾ ਗਠਨ ਕੀਤਾ ਗਿਆ ਹੈ ਅਤੇ 84 ਸਾਲਾ ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੂੰ ਇਸ ਦਾ ਮੁੱਖ ਸਲਾਹਕਾਰ ਬਣਾਇਆ ਗਿਆ ਹੈ। ਯੂਨਸ ਨੇ ਪਿਛਲੇ ਹਫ਼ਤੇ ਆਪਣੀ 16 ਮੈਂਬਰੀ ਸਲਾਹਕਾਰ ਕੌਂਸਲ ਦੇ ਵਿਭਾਗਾਂ ਦਾ ਐਲਾਨ ਕੀਤਾ ਸੀ। 


A New Blow To Bangladesh s Former PM Sheikh Hasina A Case Of Murder Has Been Registered


Popular Posts
Just Now