Work Permit - Canada ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਇਕ ਹੋਰ ਝਟਕਾ, ਵਰਕ ਪਰਮਿਟ ਧਾਰਕਾਂ ਦੀ ਐਂਟਰੀ ਬੰਦ
Admin / Study
ਇੰਟਰਨੈਸ਼ਨਲ ਡੈਸਕ : ਕੈਨੇਡਾ 'ਚ ਕੰਮ ਕਰਨ ਦੇ ਚਾਹਵਾਨਾਂ ਨੂੰ ਕੈਨੇਡਾ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ 3 ਸਤੰਬਰ ਤੋਂ ਵਰਕ ਪਰਮਿਟ ਧਾਰਕਾਂ ਦੀ ਐਂਟਰੀ ਬੰਦ ਕਰ ਰਹੀ ਹੈ। ਕੈਨੇਡਾ ਦੇ ਸੂਬੇ ਕਿਊਬਿਕ ਵਿਚ ਵਰਕ ਪਰਮਿਟ ਬੰਦ ਕਰ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕਿਊਬਿਕ ਨੇ 3 ਸਤੰਬਰ ਤੋਂ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਐਪਲੀਕੇਸ਼ਨ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਪਾਬੰਦੀ 6 ਮਹੀਨਿਆਂ ਤੱਕ ਜਾਰੀ ਰਹੇਗੀ।
Canada Government Has Given Another Blow To Punjabis The Entry Of Work Permit Holders Is Closed