ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਸੰਤ ਰਾੜਾ ਸਾਹਿਬ ਵਾਲਿਆਂ ਦੀ ਯਾਦ 'ਚ ਕਰਵਾਇਆ ਤਿੰਨ ਦਿਨਾਂ ਧਾਰਮਿਕ ਸਮਾਗਮ, ਸੰਗਤ ਨੂੰ ਕੀਰਤਨ ਰਾਹੀਂ ਕੀਤਾ ਨਿਹਾਲ

ਸੰਤ ਰਾੜਾ ਸਾਹਿਬ ਵਾਲਿਆਂ ਦੀ ਯਾਦ 'ਚ ਕਰਵਾਇਆ ਤਿੰਨ ਦਿਨਾਂ ਧਾਰਮਿਕ ਸਮਾ


Admin / International

ਮਿਲਾਨ ਇਟਲੀ (ਸਾਬੀ ਚੀਨੀਆ ) : ਸੰਤ ਬਾਬਾ ਨੰਦ ਸਿੰਘ ਜੀ ਕਲੇਰ ਅਤੇ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਇਟਲੀ ਦੀ ਰਾਜਧਾਨੀ ਰੋਮ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਤਿੰਨ ਦਿਨਾਂ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਖੁੱਲ੍ਹੇ ਪੰਡਾਲਾਂ ਵਿਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਬਾਬਾ ਦਲਬੀਰ ਸਿੰਘ ਜੀ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਛੋਟੇ ਛੋਟੇ ਬੱਚਿਆਂ ਵੱਲੋਂ ਹਾਜ਼ਰੀਆਂ ਭਰਦਿਆਂ ਹੋਇਆਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਦੱਸਣਯੋਗ ਹੈ ਕਿ ਸੰਤ ਬਾਬਾ ਨੰਦ ਸਿੰਘ ਜੀ ਤੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਵਿਚ ਇਟਲੀ ਦੀਆਂ ਸੰਗਤਾਂ ਵੱਲੋਂ ਹਰ ਸਾਲ ਮਹਾਨ ਸਮਾਗਮ ਕਰਵਾਏ ਜਾਂਦੇ ਹਨ ਤੇ ਸੰਗਤ ਸਾਲਾਨਾ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਗੁਰ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ। ਨੌਜਵਾਨ ਵੀਰਾਂ ਵੱਲੋਂ ਆਈਆਂ ਹੋਈਆਂ ਸੰਗਤਾਂ ਦੇ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸੀ। ਇਸ ਉਪਰੰਤ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿਚ ਹਿੱਸਾ ਪਾਉਣ ਵਾਲੀਆਂ ਸੰਗਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ 



A Three day Religious Event Organized In The Memory Of Sant Rara Sahib The Congregation Was Entertained Through Kirtan


Popular Posts
Just Now