ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਯਾਦ 'ਚ ਕਰਵਾਇਆ ਤਿੰਨ ਰੋਜ਼ਾ ਧਾਰਮਿਕ ਸਮਾਗਮ

ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਯਾਦ 'ਚ ਕਰਵਾਇਆ ਤਿੰਨ ਰੋਜ਼ਾ ਧਾਰ


Admin / International

ਮਿਲਾਨ ਇਟਲੀ, ਸਾਬੀ ਚੀਨੀਆਂ : ਮਹਾਨ ਤਪਸਵੀ ਸੇਵਾ ਦੇ ਪੁੰਜ ਬ੍ਰਹਮ ਗਿਆਨੀ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਇਟਲੀ ਦੀਆਂ ਸਿੱਖ ਸੰਗਤਾਂ ਵੱਲੋਂ ਉਹਨਾਂ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਿੰਨ ਦਿਨਾਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਗੁਰਦੁਆਰਾ ਭਗਤ ਰਵਿਦਾਸ ਸਿੰਘ ਜੀ ਸਭਾ ਲਵੀਨੀਓ ਵਿਖੇ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਸਜਾਏ ਗਏ।


 ਇਸ ਦੌਰਾਨ ਇੰਗਲੈਂਡ ਤੋਂ ਪੁੱਜੇ ਹੋਏ ਗੋਲਡ ਮੈਡਲਿਸਟ ਢਾਡੀ ਜੱਥੇ ਏਐੱਸਏ ਨੇ ਆਈਆਂ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕਰਦੇ ਹੋਏ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਦੀ ਯਾਦ ਅਤੇ ਉਨ੍ਹਾਂ ਦੀ ਸੇਵਾ ਭਾਵਨਾ ਨੂੰ ਸਮਰਪਿਤ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾ ਵਿਚ ਹਿੱਸਾ ਪਾਉਣ ਵਾਲੇ ਨੌਜਵਾਨ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਨਾਲ ਸਨਮਾਨਿਤ ਕੀਤਾ ਗਿਆ। ਹਰ ਸਾਲ ਪਿੰਡ ਪੰਡੋਰੀ ਦੀਆਂ ਸੰਗਤਾਂ ਦੇ ਸਹਿਯੋਗ ਅਤੇ ਲਵੀਨੀਓ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਦਰਸ਼ਨ ਸਿੰਘ ਜੀ ਦਾ ਦਿਹਾੜਾ ਬੜੇ ਹੀ ਚਾਵਾਂ ਦੇ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।


 ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ। ਸਾਬੀ ਚੀਨੀਆਂ

A Three day Religious Event Was Held In Memory Of Baba Darshan Singh Kulli

ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਯਾਦ 'ਚ ਕਰਵਾਇਆ ਤਿੰਨ ਰੋਜ਼ਾ ਧਾਰ
ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਯਾਦ 'ਚ ਕਰਵਾਇਆ ਤਿੰਨ ਰੋਜ਼ਾ ਧਾਰ


Popular Posts
Just Now