ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Canada 'ਚ ਬੇਰੁਜ਼ਗਾਰੀ ਸੰਕਟ - Waiter ਦੇ ਇੰਟਰਵਿਊ ਲਈ ਹਜ਼ਾਰਾਂ ਵਿਦਿਆਰਥੀ ਕਤਾਰਾਂ 'ਚ ਲੱਗੇ, ਵੀਡੀਓ viral

Canada 'ਚ ਬੇਰੁਜ਼ਗਾਰੀ ਸੰਕਟ - Waiter ਦੇ ਇੰਟਰਵਿਊ ਲਈ ਹਜ਼ਾਰਾਂ ਵਿਦ


Admin / International

70 ਨੌਕਰੀਆਂ ਲਈ ਅਪਲਾਈ ਕੀਤਾ ਪਰ ਸਿਰਫ ਤਿੰਨ ਥਾਵਾਂ 'ਤੇ ਇੰਟਰਵਿਊ ਲਈ ਬੁਲਾਇਆ


ਲਾਈਵ ਪੰਜਾਬੀ ਟੀਵੀ ਬਿਊਰੋ : ਕੈਨੇਡਾ ਵਿਚ ਬੇਰੁਜ਼ਗਾਰੀ ਦਾ ਸੰਕਟ ਵਧਦਾ ਜਾ ਰਿਹਾ ਹੈ। ਇਹ ਮਾੜੀ ਸਥਿਤੀ ਭਾਰਤੀਆਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰ ਰਹੀ ਹੈ। ਲੱਖਾਂ ਰੁਪਏ ਦੀ ਫੀਸ ਭਰ ਕੇ ਕੈਨੇਡਾ ਗਏ ਵਿਦਿਆਰਥੀਆਂ ਨੂੰ ਕੰਮ ਨਹੀਂ ਮਿਲ ਰਿਹਾ। ਅਜਿਹਾ ਹੀ ਇਕ ਵੀਡੀਓ ਕੈਨੇਡਾ ਦੇ ਬਰੈਂਪਟਨ ਤੋਂ ਸਾਹਮਣੇ ਆਇਆ ਹੈ। ਜਿੱਥੇ ਹਜ਼ਾਰਾਂ ਦੀ ਗਿਣਤੀ ਵਿਚ ਪੰਜਾਬ ਵਾਸੀ ‘ਵੇਟਰ’ ਦੀ ਨੌਕਰੀ ਲਈ ਪਹੁੰਚੇ। ਹਜ਼ਾਰਾਂ ਵਿਦਿਆਰਥੀ ਵੇਟਰ ਬਣਨ ਲਈ ਇੰਟਰਵਿਊ ਲਈ ਆਏ ਸਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਭਾਰਤੀ ਸਨ। ਇਸ ਵੀਡੀਓ ਨੇ ਉਨ੍ਹਾਂ ਹਜ਼ਾਰਾਂ ਭਾਰਤੀਆਂ ਦੀ ਚਿੰਤਾ ਵਧਾ ਦਿੱਤੀ ਹੈ ਜੋ ਕਿਸੇ ਤਰ੍ਹਾਂ ਕੈਨੇਡਾ ਜਾਣ ਦਾ ਸੁਪਨਾ ਦੇਖਦੇ ਹਨ। ਵੇਟਰ ਦੀਆਂ ਨੌਕਰੀਆਂ ਦੀ ਤਲਾਸ਼ ਵਿਚ ਹਜ਼ਾਰਾਂ ਲੋਕਾਂ ਦੀ ਆਮਦ ਦਰਸਾਉਂਦੀ ਹੈ ਕਿ ਕੈਨੇਡਾ ਵਿਚ ਸਥਿਤੀ ਚੰਗੀ ਨਹੀਂ ਹੈ।


ਕੈਨੇਡਾ 'ਚ ਵੇਟਰ ਦੀ ਨੌਕਰੀ ਲਈ ਲਾਈਨ 'ਚ ਖੜ੍ਹੇ ਭਾਰਤੀ ਵਿਦਿਆਰਥੀਆਂ ਦੀ ਇਹ ਵੀਡੀਓ ਫੇਸਬੁੱਕ 'ਤੇ ਸ਼ੇਅਰ ਕੀਤੀ ਗਈ ਹੈ। ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਬਰੈਂਪਟਨ ਦੇ ਇਕ ਰੈਸਟੋਰੈਂਟ ਨੇ ਕੁਝ ਵੇਟਰ ਦੀਆਂ ਨੌਕਰੀਆਂ ਲਈ ਇਸ਼ਤਿਹਾਰ ਦਿੱਤਾ। ਇਸ ਤੋਂ ਬਾਅਦ ਕਰੀਬ 3,000 ਵਿਦਿਆਰਥੀ ਇੰਟਰਵਿਊ ਲਈ ਆਏ। ਨੌਕਰੀ ਲਈ ਆਏ ਇਨ੍ਹਾਂ ਵਿਦਿਆਰਥੀਆਂ 'ਚੋਂ ਜ਼ਿਆਦਾਤਰ ਭਾਰਤੀ ਹਨ।


ਰੁਜ਼ਗਾਰ ਦੀ ਭਾਲ ਵਿਚ ਪੰਜਾਬ ਦੇ ਇੱਕ ਵਿਦਿਆਰਥੀ ਅਗਮਵੀਰ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀ ਰੋਜ਼ੀ-ਰੋਟੀ ਅਤੇ ਰਹਿਣ-ਸਹਿਣ ਦੇ ਖਰਚੇ ਵਰਗੀਆਂ ਮੁਸ਼ਕਲ ਸਥਿਤੀ ਆਂ ਵਿਚੋਂ ਬਾਹਰ ਆ ਰਹੇ ਹਨ। ਉਸਨੇ ਕਿਹਾ ਕਿ ਉਸਨੇ ਪਿਛਲੇ ਦੋ ਹਫ਼ਤਿਆਂ ਵਿਚ 70 ਨੌਕਰੀਆਂ ਲਈ ਅਪਲਾਈ ਕੀਤਾ ਸੀ ਪਰ ਉਸਨੂੰ ਸਿਰਫ ਤਿੰਨ ਥਾਵਾਂ 'ਤੇ ਇੰਟਰਵਿਊ ਲਈ ਬੁਲਾਇਆ ਗਿਆ ਸੀ। ਇੱਕ ਹੋਰ ਵਿਦਿਆਰਥੀ ਨੇ ਦੱਸਿਆ ਕਿ ਮੇਰੇ ਮਾਪਿਆਂ ਨੇ ਜ਼ਮੀਨ ਵੇਚ ਕੇ ਮੈਨੂੰ ਬਾਹਰ ਭੇਜ ਦਿੱਤਾ ਹੈ।

ਜ਼ਿਆਦਾਤਰ ਬੇਰੁਜ਼ਗਾਰ 

ਉਹ ਆਪਣੇ ਮਾਤਾ-ਪਿਤਾ ਨੂੰ ਕੈਨੇਡਾ ਵਿਚ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਨਹੀਂ ਦੱਸਣਾ ਚਾਹੁੰਦਾ। ਉਸ ਨੇ ਕਿਹਾ ਕਿ ਉਸ ਦੇ ਜ਼ਿਆਦਾਤਰ ਦੋਸਤ ਬੇਰੁਜ਼ਗਾਰ ਹਨ ਤੇ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਅੱਗੇ ਕੀ ਕਰਨਾ ਹੈ।

 ਕੈਨੇਡਾ ਲੰਬੇ ਸਮੇਂ ਤੋਂ ਭਾਰਤੀਆਂ ਲਈ ਪਸੰਦੀਦਾ ਸਥਾਨ ਰਿਹਾ

 ਕੈਨੇਡਾ ਲੰਬੇ ਸਮੇਂ ਤੋਂ ਭਾਰਤੀਆਂ ਲਈ ਪਸੰਦੀਦਾ ਸਥਾਨ ਰਿਹਾ ਹੈ। ਵਿਦਿਆਰਥੀ ਵੀਜ਼ਾ, ਵਰਕ ਪਰਮਿਟ, ਸਥਾਈ ਨਿਵਾਸ ਅਤੇ ਫਿਰ ਨਾਗਰਿਕਤਾ ਪ੍ਰਾਪਤ ਕਰ ਕੇ ਕੈਨੇਡਾ ਵਿਚ ਸੈਟਲ ਹੋਣਾ ਵੀ ਆਸਾਨ ਹੋ ਗਿਆ ਹੈ। ਇਨ੍ਹਾਂ ਗੱਲਾਂ ਨੇ ਕੈਨੇਡਾ ਨੂੰ ਸੁਪਨਿਆਂ ਦਾ ਦੇਸ਼ ਬਣਾ ਦਿੱਤਾ ਹੈ ਜਿੱਥੇ ਕੋਈ ਵੀ ਜਾ ਕੇ ਚੰਗੀ ਜ਼ਿੰਦਗੀ ਬਤੀਤ ਕਰ ਸਕਦਾ ਹੈ। ਅਜਿਹੇ ਵਿਚ ਪਿਛਲੇ ਸਾਲਾਂ ਵਿਚ ਵੱਡੀ ਗਿਣਤੀ ਵਿਚ ਭਾਰਤੀ ਨੌਜਵਾਨ ਕੈਨੇਡਾ ਗਏ ਹਨ।

Unemployment Crisis In Canada Thousands Of Students Lined Up For The Interview Of The Waiter


Popular Posts
Just Now