ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Fresno 'ਚ ਗੋਲੀ ਮਾਰ ਕੇ ਪੰਜਾਬੀ ਨੌਜਵਾਨ ਦਾ MURDER, ਮੁਲਜ਼ਮ ਨੇ ਕੀਤਾ Surrender, ਅਰਧ-ਆਟੋਮੈਟਿਕ ਹਥਿਆਰ ਬਰਾਮਦ

Fresno 'ਚ ਗੋਲੀ ਮਾਰ ਕੇ ਪੰਜਾਬੀ ਨੌਜਵਾਨ ਦਾ MURDER, ਮੁਲਜ਼ਮ ਨੇ ਕੀਤ


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਬੀਤੇ ਦਿਨ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਫਰਿਜ਼ਨੋ ਵਿਚ ਇਕ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸ਼ਹਿਰ ਫਰਿਜ਼ਨੋ ਦੇ ਇਕ ਭਾਰਤੀ ਰੈਸਟੋਰੈਂਟ ਦੇ ਬਾਹਰ ਹੋਏ ਟਕਰਾਅ ਦੌਰਾਨ ਇਹ ਹਾਦਸਾ ਵਾਪਰਿਆ। ਹੱਤਿਆ ਕਰਨ ਵਾਲੇ ਲਵਪ੍ਰੀਤ ਸਿੰਘ (28) ਨੂੰ ਫਰਿਜ਼ਨੋ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਫਰਿਜ਼ਨੋ ਪੁਲਿਸ ਵਿਭਾਗ ਨੇ ਦੱਸਿਆ ਕਿ ਲੰਘੇ ਮੰਗਲਵਾਰ ਦੀ ਰਾਤ ਨੂੰ ਫਰਿਜ਼ਨੋ ਵਿਚ ਭਾਰਤੀ ਰੈਸਟੋਰੈਂਟ ਕਰੀ ਹਾਊਸ ਅਤੇ ਬਾਰ ਦੇ ਬਾਹਰ ਹੋਏ ਦੋਨਾਂ ਦੇ ਟਕਰਾਅ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜੇ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਹ ਮੰਦਭਾਗੀ ਘਟਨਾ ਰਾਤ ਦੇ 8:00 ਕੁ ਵਜੇ ਦੇ ਕਰੀਬ ਵਾਪਰੀ। ਦੋਸ਼ੀ ਲਵਪ੍ਰੀਤ ਸਿੰਘ ਉਮਰ ਨੇ 911 'ਤੇ ਪੁਲਿਸ ਨੂੰ ਕਾਲ ਕੀਤੀ ਅਤੇ ਕਿਹਾ ਕਿ ਉਹ ਅਸ਼ਲਾਨ ਅਤੇ ਵੈਸਟ ਐਵੇਨਿਊ ਨੇੜੇ ਭਾਰਤੀ ਰੈਸਟੋਰੈਂਟ ਵਿਚ ਲੜਾਈ ਵਿਚ ਸ਼ਾਮਲ ਸੀ ਅਤੇ ਉਸ ਨੇ ਆਪਣੇ ਰਿਵਾਲਵਰ ਨਾਲ ਗੋਲੀ ਚਲਾਈ ਅਤੇ ਇਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਦੋਂ ਪੁਲਿਸ ਮੌਕੇ 'ਤੇ ਪੁੱਜੀ ਤਾਂ ਕਾਤਲ ਨੇ ਪੁਲਿਸ ਦੇ ਆਉਣ 'ਤੇ ਆਤਮ ਸਮਰਪਣ ਕਰ ਦਿੱਤਾ। ਅਧਿਕਾਰੀਆਂ ਨੇ ਲਵਪ੍ਰੀਤ ਸਿੰਘ ਕੋਲੋਂ ਇਕ ਅਰਧ-ਆਟੋਮੈਟਿਕ ਹਥਿਆਰ, ਜੋ ਕਤਲ ਵਿਚ ਵਰਤਿਆ ਗਿਆ ਸੀ ਬਰਾਮਦ ਕਰ ਲਿਆ ਹੈ।


ਰੈਸਟੋਰੈਂਟ ਦੀ ਪਾਰਕਿੰਗ ਵਿਚ ਮਾਰੇ ਗਏ ਹਰਮਨਪ੍ਰੀਤ ਸਿੰਘ (29) ਨੂੰ ਉਸਦੇ ਸਰੀਰ ਦੇ ਉਪਰਲੇ ਹਿੱਸੇ ਵਿਚ ਗੋਲੀ ਮਾਰੀ ਗਈ, ਜਿਸ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਮੌਕੇ ਦੇ ਗਵਾਹਾਂ ਨੇ ਪੁਲਿਸ ਨੂੰ ਦੱਸਿਆ ਕਿ ਦੋਵੇਂ ਵਿਅਕਤੀ ਮੋਡੈਸਟੋ ਕੈਲੀਫੋਰਨੀਆ ਸੂਬੇ ਦੇ ਰਹਿਣ ਵਾਲੇ ਹਨ। ਰੈਸਟੋਰੈਂਟ ਵਿਚ ਇਹ ਇਕੱਠੇ ਇਕ ਪਾਰਟੀ ਸਮਾਰੋਹ ਵਿਚ ਜਸ਼ਨ ਵਿਚ ਸ਼ਾਮਲ ਹੋਏ ਸਨ। ਕਿਸੇ ਗੱਲੋਂ ਸਥਿਤੀ ਉਦੋਂ ਵਧ ਗਈ ਜਦੋਂ ਲਵਪ੍ਰੀਤ ਸਿੰਘ ਨੇ ਕਥਿਤ ਤੌਰ 'ਤੇ ਰਿਵਾਲਵਰ ਕੱਢ ਲਿਆ ਅਤੇ ਹਰਮਨਪ੍ਰੀਤ ਸਿੰਘ ਨੂੰ ਗੋਲੀ ਮਾਰ ਦਿੱਤੀ। ਪੁਲਿਸ ਅਧਿਕਾਰੀਆਂ ਮੁਤਾਬਕ ਲਵਪ੍ਰੀਤ ਸਿੰਘ ਨੂੰ ਫਰਿਜ਼ਨੋ ਕਾਊਂਟੀ ਦੀ ਜੇਲ੍ਹ 'ਚ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਂਚਕਰਤਾ ਅਜੇ ਵੀ ਇਸ ਉਦੇਸ਼ ਦੀ ਜਾਂਚ ਕਰ ਰਹੇ ਹਨ ਕਿ ਉਸ ਨੂੰ ਗੋਲੀ ਕਿਉਂ ਮਾਰੀ ਗਈ। ਪੁਲਸ ਨੇ ਕਿਸੇ ਵੀ ਵਿਅਕਤੀ ਨੂੰ ਜਾਣਕਾਰੀ ਦੇਣ ਲਈ ਫਰਿਜ਼ਨੋ ਪੁਲਿਸ ਵਿਭਾਗ ਤੱਕ ਪਹੁੰਚਣ ਲਈ ਜਾਂ ਵੈਲੀ ਕ੍ਰਾਈਮ ਸਟੌਪਰਜ਼ (559) 498-STOP (7867) 'ਤੇ ਸੰਪਰਕ ਕਰਕੇ ਗੁਪਤ ਜਾਣਕਾਰੀ ਦੇਣ ਲਈ ਉੱਪਰ ਦਿੱਤੇ ਨੰਬਰ ਤੇ ਸੰਪਰਕ ਕਰਨ ਲਈ ਕਿਹਾ ਹੈ।

Punjabi Youth Shot Dead In Fresno Accused Surrenders Semi automatic Weapon Recovered


Popular Posts
Just Now