ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Kartarpur Sahib Agreement- ਭਾਰਤ ਤੇ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਸਮਝੌਤੇ ਨੂੰ 5 ਸਾਲਾਂ ਲਈ ਵਧਾਇਆ

Kartarpur Sahib Agreement- ਭਾਰਤ ਤੇ ਪਾਕਿਸਤਾਨ ਨੇ ਕਰਤਾਰਪੁਰ ਸਾਹਿ


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਪਾਕਿਸਤਾਨ ਫੇਰੀ ਤੋਂ ਕੁਝ ਦਿਨ ਬਾਅਦ ਭਾਰਤ ਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਹੋਏ ਸਮਝੌਤੇ ਨੂੰ ਅਗਲੇ ਪੰਜ ਸਾਲਾਂ ਲਈ ਵਧਾ ਦਿੱਤਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਹ ਜਾਣਕਾਰੀ ਦਿੱਤੀ ਹੈ।


ਐਕਸ 'ਤੇ ਇਕ ਪੋਸਟ ਵਿਚ ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਹੋਏ ਸਮਝੌਤੇ ਨੂੰ ਅਗਲੇ ਪੰਜ ਸਾਲਾਂ ਲਈ ਨਵੀਨੀਕਰਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਸਾਡੇ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਤੱਕ ਪਹੁੰਚ ਦੀ ਸਹੂਲਤ ਜਾਰੀ ਰੱਖੇਗੀ।


ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਕੂਟਨੀਤਕ ਚੈਨਲਾਂ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤੇ ਦੀ ਮਿਆਦ ਨੂੰ ਪੰਜ ਸਾਲਾਂ ਲਈ ਵਧਾਉਣ 'ਤੇ ਸਹਿਮਤੀ ਹੋਈ ਹੈ। ਭਾਰਤ ਤੇ ਪਾਕਿਸਤਾਨ ਵਿਚਾਲੇ 24 ਅਕਤੂਬਰ 2019 ਨੂੰ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਭਾਰਤ ਤੋਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਨਰੋਵਾਲ, ਪਾਕਿਸਤਾਨ ਦੀ ਯਾਤਰਾ ਦੀ ਸਹੂਲਤ ਲਈ ਸਮਝੌਤੇ 'ਤੇ ਹਸਤਾਖਰ ਕੀਤੇ ਗਏ ਸਨ ਅਤੇ ਇਹ ਪੰਜ ਸਾਲਾਂ ਦੀ ਮਿਆਦ ਲਈ ਵੈਧ ਸੀ।


ਅੱਜ ਦੋਵਾਂ ਦੇਸ਼ਾਂ ਵਿਚਾਲੇ ਹੋਏ ਸਮਝੌਤੇ ਨੂੰ ਪੰਜ ਸਾਲ ਲਈ ਨਵੀਨੀਕਰਨ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਸਮਝੌਤੇ ਦੀ ਵੈਧਤਾ ਵਿਚ ਵਾਧਾ ਭਾਰਤ ਤੋਂ ਪਾਕਿਸਤਾਨ ਦੇ ਪਵਿੱਤਰ ਗੁਰਦੁਆਰੇ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਲਾਂਘੇ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਏਗਾ। ਇਸ ਵਿਚ ਅੱਗੇ ਕਿਹਾ ਗਿਆ ਹੈ ਕਿ ਪਾਕਿਸਤਾਨ ਦੁਆਰਾ 20 ਅਮਰੀਕੀ ਡਾਲਰ ਪ੍ਰਤੀ ਸ਼ਰਧਾਲੂ ਦੇ ਸਰਵਿਸ ਚਾਰਜ ਨੂੰ ਹਟਾਉਣ ਸੰਬੰਧੀ ਸ਼ਰਧਾਲੂਆਂ ਦੀਆਂ ਲਗਾਤਾਰ ਬੇਨਤੀਆਂ ਦੇ ਮੱਦੇਨਜ਼ਰ, ਭਾਰਤ ਨੇ ਇਕ ਵਾਰ ਫਿਰ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਰਧਾਲੂਆਂ 'ਤੇ ਕੋਈ ਫੀਸ ਜਾਂ ਚਾਰਜ ਨਾ ਲਗਾਏ।

India And Pakistan Extended The Kartarpur Sahib Agreement For 5 Years


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now