ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

America 'ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਨੂੰ ਭੇਜਿਆ ਵਾਪਸ

America 'ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਨੂੰ ਭੇਜਿਆ ਵਾਪ


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਅਮਰੀਕਾ ਨੇ ਉਨ੍ਹਾਂ ਭਾਰਤੀ ਨਾਗਰਿਕਾਂ ਨੂੰ ਚਾਰਟਰਡ ਫਲਾਈਟ ਰਾਹੀਂ ਵਾਪਸ ਭੇਜ ਦਿੱਤਾ ਹੈ ਜੋ ਉੱਥੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਸਨ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (DHS) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਹ ਕਦਮ ਭਾਰਤ ਸਰਕਾਰ ਦੇ ਸਹਿਯੋਗ ਨਾਲ ਚੁੱਕਿਆ ਗਿਆ ਹੈ। DHS ਦੇ ਇਕ ਸੀਨੀਅਰ ਅਧਿਕਾਰੀ, ਕ੍ਰਿਸਟੀ ਏ. ਕੈਨੇਗਲੋ ਨੇ ਕਿਹਾ ਕਿ ਭਾਰਤੀ ਨਾਗਰਿਕ ਜੋ ਬਿਨਾਂ ਕਾਨੂੰਨੀ ਆਧਾਰ ਦੇ ਅਮਰੀਕਾ ਵਿਚ ਰਹਿ ਰਹੇ ਹਨ, ਉਨ੍ਹਾਂ ਨੂੰ ਵਾਪਸ ਭੇਜਿਆ ਜਾਵੇਗਾ। ਅਜਿਹੇ ਪ੍ਰਵਾਸੀ ਦਲਾਲਾਂ ਦੇ ਝਾਂਸੇ ਵਿਚ ਨਾ ਆਓ ਜੋ ਉਹਨਾਂ ਨੂੰ ਗਲਤ ਜਾਣਕਾਰੀ ਦਿੰਦੇ ਹਨ।


ਇਸ ਫਲਾਈਟ ਨੂੰ 22 ਅਕਤੂਬਰ ਨੂੰ ਭਾਰਤ ਭੇਜਿਆ ਗਿਆ ਸੀ। ਡੀਐੱਚਐੱਸ ਨੇ ਇਹ ਵੀ ਕਿਹਾ ਕਿ ਉਹ ਅਮਰੀਕੀ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰ ਰਹੇ ਹਨ ਤੇ ਗੈਰ-ਕਾਨੂੰਨੀ ਢੰਗ ਨਾਲ ਆਏ ਲੋਕਾਂ ਨੂੰ ਕਾਨੂੰਨੀ ਰਾਹ ਅਪਣਾਉਣ ਲਈ ਉਤਸ਼ਾਹਿਤ ਕਰ ਰਹੇ ਹਨ। ਇਸ ਸਾਲ ਜੂਨ ਤੋਂ ਅਮਰੀਕਾ-ਮੈਕਸੀਕੋ ਸਰਹੱਦ 'ਤੇ ਗੈਰ-ਕਾਨੂੰਨੀ ਪ੍ਰਵਾਸ 55 ਫੀਸਦੀ ਘਟਿਆ ਹੈ। ਵਿੱਤੀ ਸਾਲ 2024 ਵਿਚ, DHS ਨੇ 160,000 ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦੇ ਦੇਸ਼ਾਂ ਵਿਚ ਵਾਪਸ ਕੀਤਾ ਹੈ। ਇਸ ਦੇ ਲਈ 145 ਦੇਸ਼ਾਂ ਵਿਚ 495 ਤੋਂ ਵੱਧ ਉਡਾਣਾਂ ਚਲਾਈਆਂ ਗਈਆਂ, ਜਿਸ ਵਿਚ ਭਾਰਤ ਵੀ ਸ਼ਾਮਲ ਹੈ।


ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਆਪਣੇ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ DHS ਦੂਜੇ ਦੇਸ਼ਾਂ ਦੇ ਸੰਪਰਕ ਵਿਚ ਹੈ। ਇਹ ਕਦਮ ਗੈਰ-ਕਾਨੂੰਨੀ ਪ੍ਰਵਾਸ ਨੂੰ ਘਟਾਉਣ ਅਤੇ ਸੁਰੱਖਿਅਤ ਅਤੇ ਕਾਨੂੰਨੀ ਰੂਟਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਗਿਆ ਹੈ। ਪਿਛਲੇ ਸਾਲ ਦੌਰਾਨ, DHS ਨੇ ਕੋਲੰਬੀਆ, ਇਕਵਾਡੋਰ, ਪੇਰੂ, ਮਿਸਰ, ਮੌਰੀਤਾਨੀਆ, ਸੇਨੇਗਲ, ਉਜ਼ਬੇਕਿਸਤਾਨ, ਚੀਨ ਅਤੇ ਭਾਰਤ ਸਮੇਤ ਕਈ ਦੇਸ਼ਾਂ ਦੇ ਨਾਗਰਿਕਾਂ ਨੂੰ ਵਾਪਸ ਭੇਜਿਆ ਹੈ।

Indians Living Illegally In America Sent Back


Popular Posts
Just Now