ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

America ਨੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 1100 ਭਾਰਤੀਆਂ ਨੂੰ ਕੱਢਿਆ, ਵਿਸ਼ੇਸ਼ ਜਹਾਜ਼ ਰਾਹੀਂ ਭੇਜੇ ਵਾਪਸ

America-Evicted-1100-Indians-Liv


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਅਮਰੀਕਾ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਲਗਭਗ 1,100 ਭਾਰਤੀ ਨਾਗਰਿਕਾਂ ਨੂੰ 30 ਸਤੰਬਰ ਨੂੰ ਖਤਮ ਹੋਏ ਅਮਰੀਕੀ ਵਿੱਤੀ ਸਾਲ 2023-24 ਦੌਰਾਨ ਵਿਸ਼ੇਸ਼ ਅਤੇ ਵਪਾਰਕ ਉਡਾਣਾਂ ਰਾਹੀਂ ਭਾਰਤ ਵਾਪਸ ਭੇਜਿਆ ਗਿਆ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (DHS) ਦੇ ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਆਨਲਾਈਨ ਪ੍ਰੈਸ ਬ੍ਰੀਫਿੰਗ ਵਿਚ, ਬਾਰਡਰ ਅਤੇ ਇਮੀਗ੍ਰੇਸ਼ਨ ਨੀਤੀ ਲਈ ਡੀਐੱਚਐੱਸ ਦੇ ਸਹਾਇਕ ਸਕੱਤਰ ਰਾਇਸ ਮਰੇ ਨੇ 22 ਅਕਤੂਬਰ ਨੂੰ ਭਾਰਤੀ ਨਾਗਰਿਕਾਂ ਦੇ ਇਕ ਸਮੂਹ ਨੂੰ ਡਿਪੋਰਟ ਕਰਨ ਵਾਲੀ ਇਕ ਵਿਸ਼ੇਸ਼ ਉਡਾਣ ਬਾਰੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਸ ਉਡਾਣ ਵਿਚ ਕੋਈ ਨਾਬਾਲਗ ਨਹੀਂ ਸੀ ਅਤੇ ਉਹ ਸਾਰੇ  ਬਾਲਗ ਪੁਰਸ਼ ਅਤੇ ਮਹਿਲਾ ਸਨ।


ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 22 ਅਕਤੂਬਰ ਦੀ ਵਿਸ਼ੇਸ਼ ਉਡਾਣ ਪੰਜਾਬ ਵਿਚ ਉਤਰੀ ਸੀ। ਹਾਲਾਂਕਿ, ਉਸਨੇ ਇਹ ਨਹੀਂ ਦੱਸਿਆ ਕਿ ਫਲਾਈਟ ਕਿੱਥੋਂ ਆਈ ਸੀ ਜਾਂ ਇਹਨਾਂ ਡਿਪੋਰਟ ਕੀਤੇ ਗਏ ਲੋਕਾਂ ਦਾ ਮੂਲ ਸੀ।

ਇਹ ਪ੍ਰੈੱਸ ਕਾਨਫਰੰਸ ਗੈਰ-ਕਾਨੂੰਨੀ ਪ੍ਰਵਾਸ 'ਤੇ ਭਾਰਤ ਸਰਕਾਰ ਨਾਲ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਦੇ ਸਹਿਯੋਗ 'ਤੇ ਸੀ। ਇਸ ਤੋਂ ਕੁਝ ਦਿਨ ਪਹਿਲਾਂ ਯੂਐਸ ਹੋਮਲੈਂਡ ਅਧਿਕਾਰੀਆਂ ਨੇ ਆਪਣੇ ਦੇਸ਼ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਦੇ ਇੱਕ ਸਮੂਹ ਨੂੰ ਡਿਪੋਰਟ ਕਰਨ ਦਾ ਐਲਾਨ ਕੀਤਾ ਸੀ। ਅਮਰੀਕਾ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀ ਨਾਗਰਿਕਾਂ ਦੇ ਦੇਸ਼ ਨਿਕਾਲੇ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਮਰੇ ਨੇ ਕਿਹਾ ਕਿ 30 ਸਤੰਬਰ ਨੂੰ ਖਤਮ ਹੋਏ ਅਮਰੀਕੀ ਵਿੱਤੀ ਸਾਲ 2023-24 'ਚ ਲਗਭਗ 1100 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਗਿਆ ਸੀ।


ਅਮਰੀਕੀ ਵਿੱਤੀ ਸਾਲ 1 ਅਕਤੂਬਰ ਤੋਂ ਸ਼ੁਰੂ ਹੁੰਦਾ ਹੈ ਅਤੇ 30 ਸਤੰਬਰ ਨੂੰ ਖਤਮ ਹੁੰਦਾ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮਰੇ ਨੇ ਕਿਹਾ ਕਿ ਇਸ ਸਮੇਂ ਦੌਰਾਨ ਦੇਸ਼ ਨਿਕਾਲੇ ਵਿਸ਼ੇਸ਼ ਅਤੇ ਵਪਾਰਕ ਉਡਾਣਾਂ ਰਾਹੀਂ ਹੋਇਆ ਸੀ।

America Evicted 1100 Indians Living Illegally Sent Back By Special Plane


Popular Posts
Just Now