ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Spain flood - ਸਪੇਨ 'ਚ ਹੜ੍ਹ ਕਾਰਨ 95 ਲੋਕਾਂ ਦੀ ਮੌਤ, ਘਰ ਹੋਏ ਤਬਾਹ, ਆਵਾਜਾਈ ਠੱਪ

Spain flood - ਸਪੇਨ 'ਚ ਹੜ੍ਹ ਕਾਰਨ 95 ਲੋਕਾਂ ਦੀ ਮੌਤ, ਘਰ ਹੋਏ ਤਬਾਹ


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਸਪੇਨ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਦੇਸ਼ ਦੇ ਪੂਰਬੀ ਹਿੱਸੇ ਵਿਚ ਅਚਾਨਕ ਹੜ੍ਹਾਂ ਕਾਰਨ 95 ਲੋਕਾਂ ਦੀ ਮੌਤ ਹੋ ਗਈ, ਕਈ ਕਾਰਾਂ ਰੁੜ੍ਹ ਗਈਆਂ, ਪਿੰਡਾਂ ਵਿਚ ਪਾਣੀ ਭਰ ਗਿਆ ਅਤੇ ਰੇਲ ਲਾਈਨਾਂ ਅਤੇ ਹਾਈਵੇਅ ਬੰਦ ਹੋ ਗਏ।


ਪੂਰਬੀ ਵੈਲੇਂਸੀਆ ਸੂਬੇ ਵਿਚ ਐਮਰਜੈਂਸੀ ਸੇਵਾਵਾਂ ਨੇ ਬੁੱਧਵਾਰ ਨੂੰ ਮਰਨ ਵਾਲਿਆਂ ਦੀ ਗਿਣਤੀ 92 ਹੋਣ ਦੀ ਪੁਸ਼ਟੀ ਕੀਤੀ। ਗੁਆਂਢੀ ਕਾਸਤਿਲਾ-ਲਾ-ਮੰਚਾ ਖੇਤਰ ਵਿਚ ਦੋ ਹੋਰ ਮੌਤਾਂ ਜਦੋਂ ਕਿ ਦੱਖਣੀ ਅੰਦਾਲੁਸੀਆ ਵਿਚ ਇਕ ਵਿਅਕਤੀ ਦੀ ਮੌਤ ਦੀ ਖਬਰ ਹੈ।

ਸਪੇਨ ਦੇ ਪੂਰਬੀ ਤੇ ਦੱਖਣੀ ਹਿੱਸਿਆਂ ਵਿਚ ਮੰਗਲਵਾਰ ਨੂੰ ਸ਼ੁਰੂ ਹੋਈ ਭਾਰੀ ਬਾਰਸ਼ ਬੁੱਧਵਾਰ ਨੂੰ ਜਾਰੀ ਰਹੀ, ਜਿਸ ਨਾਲ ਹੜ੍ਹ ਦੀ ਸਥਿਤੀ ਹੋਰ ਵਿਗੜ ਗਈ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ 300 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਟਰੇਨ ਪਟੜੀ ਤੋਂ ਉਤਰ ਗਈ। ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸਪੇਨ ਦੇ ਰਾਸ਼ਟਰਪਤੀ ਪੇਡਰੋ ਸਾਂਚੇਜ਼ ਨੇ ਕਿਹਾ ਕਿ ਹੜ੍ਹ ਨਾਲ ਕਈ ਸ਼ਹਿਰ ਪ੍ਰਭਾਵਿਤ ਹੋਏ ਹਨ।


ਉਨ੍ਹਾਂ ਨੇ ਇਕ ਟੈਲੀਵਿਜ਼ਨ ਸੰਬੋਧਨ ਵਿਚ ਕਿਹਾ ਕਿ ਜੋ ਲੋਕ ਆਪਣੇ ਪਰਿਵਾਰਿਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਦੀ ਤਲਾਸ਼ ਕਰ ਰਹੇ ਹਨ ਪੂਰਾ ਸਪੇਨ ਉਨ੍ਹਾਂ ਲੋਕਾਂ ਦੇ ਦਰਦ ਨੂੰ ਮਹਿਸੂਸ ਕਰ ਸਕਦਾ ਹੈ। ਸਾਡੀ ਤਰਜੀਹ ਤੁਹਾਡੀ ਮਦਦ ਕਰਨਾ ਹੈ। ਅਸੀਂ ਸਾਰੇ ਲੋੜੀਂਦੇ ਸਾਧਨਾਂ ਦੀ ਵਰਤੋਂ ਕਰ ਰਹੇ ਹਾਂ ਤਾਂ ਜੋ ਅਸੀਂ ਇਸ ਦੁਖਾਂਤ ਤੋਂ ਉਭਰ ਸਕੀਏ।


ਪੁਲਿਸ ਅਤੇ ਬਚਾਅ ਸੇਵਾਵਾਂ ਨੇ ਲੋਕਾਂ ਨੂੰ ਘਰਾਂ ਅਤੇ ਕਾਰਾਂ ਤੋਂ ਬਚਾਉਣ ਲਈ ਹੈਲੀਕਾਪਟਰਾਂ ਦੀ ਵਰਤੋਂ ਕੀਤੀ।


ਹੜ੍ਹ ਤੋਂ ਤਬਾਹ ਹੋਏ ਇਲਾਕਿਆਂ ਵਿਚ ਸਪੇਨ ਦੀ ਐਮਰਜੈਂਸੀ ਪ੍ਰਤੀਕਿਰਿਆ ਦਲਾਂ ਦੇ ਕਰਮਚਾਰੀਆਂ ਤੋਂ ਇਲਾਵਾ 1,100  ਫੌਜੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਤਾਇਨਾਤ ਕੀਤਾ ਗਿਆ। ਸਪੇਨ ਦੀ ਕੇਂਦਰੀ ਸਰਕਾਰ ਨੇ ਬਚਾਅ ਕਾਰਜਾਂ ਵਿਚ ਮਦਦ ਲਈ ਇੱਕ ਸੰਕਟ ਕਮੇਟੀ ਦਾ ਗਠਨ ਕੀਤਾ ਹੈ।

95 People Died Due To Floods In Spain Traffic Stopped


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now