ਭਾਰਤੀ ਵਕੀਲ ਦੀ ਪਟੀਸ਼ਨ ਕਾਰਨ Trudeau ਦੀਆਂ ਵਧੀਆਂ ਮੁਸ਼ਕਲਾਂ, ਸੁਪਰੀਮ ਕੋਰਟ ਪੁੱਜਾ ਮੰਦਰ 'ਤੇ ਹੋਏ ਹਮਲੇ ਦਾ ਮਾਮਲਾ
Admin / International
ਲਾਈਵ ਪੰਜਾਬੀ ਟੀਵੀ ਬਿਊਰੋ : ਭਾਰਤੀ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਜਿੰਦਲ ਨੇ ਹਾਲ ਹੀ ਵਿਚ ਕੈਨੇਡਾ ਦੇ ਬਰੈਂਪਟਨ ਵਿਚ ਇਕ ਹਿੰਦੂ ਮੰਦਰ ਉੱਤੇ ਹੋਏ ਹਮਲੇ ਅਤੇ ਇਸ ਵਿਚ ਸ਼ਾਮਲ ਖਾਲਿਸਤਾਨੀ ਵੱਖਵਾਦੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਲਈ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਆਲੋਚਨਾ ਕਰਦੇ ਹੋਏ ਕੈਨੇਡਾ ਦੀ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ। ਇਹ ਪਟੀਸ਼ਨ ਸ਼ਨਿਚਰਵਾਰ ਨੂੰ ਕੈਨੇਡਾ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਰਿਚਰਡ ਵੈਗਨਰ ਦੇ ਸਾਹਮਣੇ ਡਿਜੀਟਲ ਤਰੀਕੇ ਨਾਲ ਦਾਇਰ ਕੀਤੀ ਗਈ ਸੀ। ਇਸ 'ਚ ਹਿੰਦੂ ਸਭਾ ਮੰਦਰ 'ਤੇ ਹੋਏ ਹਮਲੇ ਲਈ ਜ਼ਿੰਮੇਵਾਰ ਲੋਕਾਂ ਅਤੇ ਉੱਥੇ ਮੌਜੂਦ ਸ਼ਰਧਾਲੂਆਂ 'ਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਸ ਪਟੀਸ਼ਨ ਵਿਚ ਜਿੰਦਲ ਨੇ ਕੈਨੇਡਾ ਦੀ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਪੀਲ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਅਤੇ “ਸਿੱਖਸ ਫਾਰ ਜਸਟਿਸ” (ਐਸਐਫਜੇ) ਵਰਗੇ ਖਾਲਿਸਤਾਨ ਪੱਖੀ ਸਮੂਹਾਂ ਦੀਆਂ ਗਤੀਵਿਧੀਆਂ ਦੀ ਵੀ ਜਾਂਚ ਕੀਤੀ ਜਾਵੇ। ਇਨ੍ਹਾਂ ਸਮੂਹਾਂ 'ਤੇ ਹਿੰਸਾ ਭੜਕਾਉਣ ਦਾ ਦੋਸ਼ ਹੈ। ਪਟੀਸ਼ਨ ਦਾ ਮਕਸਦ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣਾ ਅਤੇ ਕੈਨੇਡਾ ਵਿਚ ਹਿੰਦੂ ਭਾਈਚਾਰੇ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਜਿੰਦਲ ਨੇ ਜ਼ੋਰ ਦੇ ਕੇ ਕਿਹਾ ਕਿ ਹਿੰਦੂ ਭਾਈਚਾਰੇ ਦੇ ਧਾਰਮਿਕ ਸਥਾਨਾਂ 'ਤੇ ਵੱਧ ਰਹੇ ਹਮਲੇ ਧਾਰਮਿਕ ਆਜ਼ਾਦੀ ਨੂੰ ਖਤਰੇ ਵਿੱਚ ਪਾਉਂਦੇ ਹਨ ਅਤੇ ਤੁਰੰਤ ਦਖਲ ਦੀ ਲੋੜ ਹੈ।
Due To The Indian Lawyer s Petition Trudeau s Problems Increased The Case Of The Attack On The Temple Reached The Supreme Court