*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*    *ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ*    ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ    ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ    ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ    ਪੰਜਾਬ ਦੇ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਚੰਡੀਗੜ੍ਹ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਚਲੀਆਂ ਪਾਣੀ ਦੀਆਂ ਬੁਛਾੜਾਂ    ਕੇਜਰੀਵਾਲ ਦੀ ਮੋਦੀ ਸਰਕਾਰ ਨੂੰ ਚੁਣੌਤੀ, ਈ-20 ਤੇ ਕੋਈ ਰਿਸਰਚ ਰਿਪੋਰਟ ਹੈ ਤਾਂ ਜਨਤਕ ਕਰੇ    ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ    ‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ    ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ   

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

August 5, 2026 / Politics
Aap-mp-malvinder-singh-kang-meet

ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਇਹ ਸਿਰਫ਼ ਇੱਕ ਸੜਕ ਪ੍ਰੋਜੈਕਟ ਨਹੀਂ ਹੈ, ਇਹ ਲੱਖਾਂ ਸ਼ਰਧਾਲੂਆਂ, ਕਿਸਾਨਾਂ, ਵਪਾਰੀਆਂ ਅਤੇ ਰੋਜ਼ਾਨਾ ਯਾਤਰੀਆਂ ਲਈ ਇੱਕ ਲਾਈਫਲਾਈਨ ਹੈ: ਕੰਗ

Lptv Bureau / New Delhi/chandigarh

ਕੰਗ ਨੇ ਕੇਂਦਰ ਨੂੰ ਲੰਬੇ ਸਮੇਂ ਤੋਂ ਲਟਕ ਰਹੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਅਪੀਲ, ਕਿਹਾ- ਇਹ ਸੰਪਰਕ ਅਤੇ ਖੇਤਰੀ ਵਿਕਾਸ ਦੀ ਤਸਵੀਰ ਬਦਲ ਦੇਵੇਗਾ ਰਾਸ਼ਟਰੀ ਰਾਜਮਾਰਗ ਦਾ ਦਰਜਾ ਮਿਲਣ ਨਾਲ ਪੂਰੇ ਖੇਤਰ ਵਿੱਚ ਧਾਰਮਿਕ ਸੈਰ-ਸਪਾਟੇ, ਵਪਾਰ ਅਤੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ: ਕੰਗ

ਗਡਕਰੀ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਤੇੇ ਦਿੱਤਾ ਸਕਾਰਾਤਮਕ ਭਰੋਸਾ,ਕੰਗ ਨੇ ਪ੍ਰੋਜੈਕਟ ਦੇ ਹਕੀਕਤ ਬਣਨ ਤੱਕ ਯਤਨ ਜਾਰੀ ਰੱਖਣ ਦਾ ਲਿਆ ਪ੍ਰਣ ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ

ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੁਰਜ਼ੋਰ ਢੰਗ ਨਾਲ ਦੁਹਰਾਇਆ। ਮੁਲਾਕਾਤ ਦੌਰਾਨ ਕੰਗ ਨੇ ਇਸ ਸੜਕ ਦੀ ਰਣਨੀਤਕ, ਧਾਰਮਿਕ ਅਤੇ ਆਰਥਿਕ ਮਹੱਤਤਾ ਤੇੇ ਚਰਚਾ ਕੀਤੀ ਅਤੇ ਕੇਂਦਰ ਸਰਕਾਰ ਨੂੰ ਇਸ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। 

ਕੰਗ ਨੇ ਕਿਹਾ ਕਿ ਪ੍ਰਸਤਾਵਿਤ ਰਾਸ਼ਟਰੀ ਰਾਜਮਾਰਗ ਸਿਰਫ਼ ਇੱਕ ਸੜਕੀ ਬੁਨਿਆਦੀ ਢਾਂਚਾ ਪ੍ਰੋਜੈਕਟ ਨਹੀਂ ਹੈ, ਸਗੋਂ ਇਸ ਖੇਤਰ ਦੇ ਲੱਖਾਂ ਲੋਕਾਂ ਲਈ ਇੱਕ ਲਾਈਫਲਾਈਨ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਸ੍ਰੀ ਅਨੰਦਪੁਰ ਸਾਹਿਬ ਜਿੱਥੇ 1699 ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਨੂੰ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਨੈਣਾ ਦੇਵੀ ਜੀ ਦੇ ਮੰਦਰ ਨਾਲ ਜੋੜਦੀ ਹੈ। ਹਰ ਸਾਲ ਲੱਖਾਂ ਸ਼ਰਧਾਲੂ, ਸੰਗਤਾਂ ਅਤੇ ਸੈਲਾਨੀ ਇਸ ਮਾਰਗ ਤੋਂ ਯਾਤਰਾ ਕਰਦੇ ਹਨ। ‘ਆਪ’ ਐਮਪੀ ਨੇ ਅੱਗੇ ਕਿਹਾ ਕਿ ਇਹ ਸੜਕ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਦੇ ਨਾਲ-ਨਾਲ ਹਜ਼ਾਰਾਂ ਰੋਜ਼ਾਨਾ ਯਾਤਰੀਆਂ, ਕਿਸਾਨਾਂ, ਵਪਾਰੀਆਂ ਅਤੇ ਟ੍ਰਾਂਸਪੋਰਟਰਾਂ ਦੀ ਵੀ ਸੇਵਾ ਕਰਦੀ ਹੈ। ਇਸ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਨਾਲ ਸੰਪਰਕ ਵਿੱਚ ਵੱਡਾ ਸੁਧਾਰ ਹੋਵੇਗਾ, ਯਾਤਰਾ ਵਧੇਰੇ ਸੁਰੱਖਿਅਤ ਅਤੇ ਸੁਚਾਰੂ ਹੋਵੇਗੀ, ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ, ਵਪਾਰ ਅਤੇ ਕਾਰੋਬਾਰ ਮਜ਼ਬੂਤ ​​ਹੋਵੇਗਾ ਅਤੇ ਪੂਰੇ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਗਤੀ ਮਿਲੇਗੀ। 

ਕੰਗ ਨੇ ਕਿਹਾ ਕਿ ਪਹਿਲਾਂ ਮਨਜ਼ੂਰੀਆਂ ਅਤੇ ਐਲਾਨਾਂ (ਜਿਨ੍ਹਾਂ ਵਿੱਚ 2019 ਵਿੱਚ ਰੱਖਿਆ ਗਿਆ ਨੀਂਹ ਪੱਥਰ ਵੀ ਸ਼ਾਮਲ ਹੈ) ਦੇ ਬਾਵਜੂਦ, ਬੀਤੇ ਸਾਲਾਂ ਵਿੱਚ ਇਸ ਪ੍ਰੋਜੈਕਟ ਵਿੱਚ ਕੋਈ ਸਾਰਥਕ ਪ੍ਰਗਤੀ ਨਹੀਂ ਹੋਈ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨ ਕੇ ਅਤੇ ਸਮੇਂ ਸਿਰ ਵਿਕਾਸ ਤੇ ਰੱਖ-ਰਖਾਅ ਲਈ ਇਸ ਨੂੰ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਦੇ ਅਧੀਨ ਲਿਆ ਕੇ ਆਪਣੀ ਵਚਨਬੱਧਤਾ ਨੂੰ ਪੂਰਾ ਕੀਤਾ ਜਾਵੇ। ਮੁਲਾਕਾਤ ਤੇੇ ਤਸੱਲੀ ਪ੍ਰਗਟਾਉਂਦਿਆਂ ਕੰਗ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸਕਾਰਾਤਮਕ ਭਰੋਸਾ ਦਿੱਤਾ ਹੈ ਅਤੇ ਇਸ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਦੀ ਮਹੱਤਤਾ ਨੂੰ ਮੰਨਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਅੱਗੇ ਵਧਾਉਣ ਲਈ ਠੋਸ ਕਦਮ ਚੁੱਕੇਗੀ।

ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੰਗ ਨੇ ਕਿਹਾ ਕਿ ਉਹ ਉਦੋਂ ਤੱਕ ਇਸ ਮੁੱਦੇ ਨੂੰ ਚੁੱਕਦੇ ਰਹਿਣਗੇ ਜਦੋਂ ਤੱਕ ਖੇਤਰ ਨੂੰ ਆਧੁਨਿਕ ਸੜਕੀ ਬੁਨਿਆਦੀ ਢਾਂਚਾ ਨਹੀਂ ਮਿਲ ਜਾਂਦਾ, ਜਿਸ ਦਾ ਇਹ ਹੱਕਦਾਰ ਹੈ। ਉਨ੍ਹਾਂ ਕਿਹਾ, ਬਿਹਤਰ ਸੰਪਰਕ ਹੀ ਵਿਕਾਸ ਦੀ ਨੀਂਹ ਹੈ, ਅਤੇ ਜਦੋਂ ਤੱਕ ਇਹ ਅਹਿਮ ਮੰਗ ਪੂਰੀ ਨਹੀਂ ਹੋ ਜਾਂਦੀ, ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਰਹਾਂਗਾ।

Aap mp malvinder singh kang meets union minister nitin gadkari

Recommended News
Popular Posts
Just Now