ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਹੁਣ Dubai ਜਾਣਾ ਹੋਇਆ ਮੁਸ਼ਕਿਲ, Immigration ਵਿਭਾਗ ਨੇ tourist visa ਨਿਯਮਾਂ ਨੂੰ ਕੀਤਾ ਸਖ਼ਤ, ਪੜ੍ਹੋ ਪੂਰੀ ਖਬਰ

Dubai-The-Immigration-Department


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਦੁਬਈ ਇਮੀਗ੍ਰੇਸ਼ਨ ਵਿਭਾਗ ਨੇ ਅਰਜ਼ੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਟੂਰਿਸਟ ਵੀਜ਼ਾ ਲਈ ਸ਼ਰਤਾਂ ਸਖ਼ਤ ਕਰ ਦਿੱਤੀਆਂ ਹਨ। ਯਾਤਰੀਆਂ ਨੂੰ ਹੁਣ ਟੂਰਿਸਟ ਵੀਜ਼ਾ ਪ੍ਰਾਪਤ ਕਰਨ ਲਈ ਹੋਟਲ ਬੁਕਿੰਗ ਦੇ ਸਬੂਤ ਦੇ ਨਾਲ-ਨਾਲ ਵਾਪਸੀ ਉਡਾਣ ਦੀਆਂ ਟਿਕਟਾਂ ਦਿਖਾਉਣ ਦੀ ਲੋੜ ਹੋਵੇਗੀ। ਇਹ ਨਿਯਮ 8 ਦਸੰਬਰ ਤੋਂ 14 ਜਨਵਰੀ ਤੱਕ ਲਾਗੂ ਰਹੇਗਾ, ਜਦੋਂ ਦੁਬਈ ਵਿੱਚ ਸ਼ਾਪਿੰਗ ਫੈਸਟੀਵਲ ਅਤੇ ਛੁੱਟੀਆਂ ਦਾ ਸੀਜ਼ਨ ਹੈ। ਦੱਸਣਯੋਗ ਹੈ ਕਿ ਦੁਬਈ ਸ਼ਾਪਿੰਗ ਫੈਸਟੀਵਲ 8 ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤਿਉਹਾਰ ਵਿਚ ਵੱਡੀ ਗਿਣਤੀ ਵਿੱਚ ਭਾਰਤੀ ਜਾਂਦੇ ਹਨ ਅਤੇ ਖਰੀਦਦਾਰੀ ਕਰਦੇ ਹਨ। ਪਰ ਹੁਣ ਨਵੇਂ ਨਿਯਮਾਂ ਦੇ ਆਉਣ ਕਾਰਨ ਇਸ ਵਾਰ ਭਾਰਤੀਆਂ ਦੀ ਗਿਣਤੀ ਵਿੱਚ ਕਮੀ ਆ ਸਕਦੀ ਹੈ।



ਜੇਕਰ ਤੁਸੀਂ ਦੁਬਈ ਵਿਚ ਕਿਸੇ ਦੋਸਤ ਜਾਂ ਰਿਸ਼ਤੇਦਾਰ ਦੇ ਨਾਲ ਰਹਿਣ ਜਾ ਰਹੇ ਹੋ, ਤਾਂ ਤੁਹਾਨੂੰ ਉਸਦੇ ਰੇਂਟ ਐਗਰੀਮੈਂਟ, ਅਮੀਰਾਤ ਆਈਡੀ, ਰੈਜ਼ੀਡੈਂਟ ਵੀਜ਼ਾ ਦੀ ਜਾਣਕਾਰੀ ਦੇਣੀ ਹੋਵੇਗੀ।

ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਵੀਜ਼ਾ ਸਵੀਕਾਰ ਨਹੀਂ ਹੋਵੇਗਾ।

ਜੇਕਰ ਤੁਸੀਂ ਕਿਸੇ ਹੋਟਲ ਵਿਚ ਰੁਕਣ ਦੀ ਯੋਜਨਾ ਬਣਾ ਰਹੇ ਹੋ ਤਾਂ ਹੋਟਲ ਦੀ ਬੁਕਿੰਗ ਅਤੇ ਇਸ ਦੇ ਦਸਤਾਵੇਜ਼ ਅਤੇ ਰਿਟਰਨ ਟਿਕਟ ਦਾ ਵੇਰਵਾ ਦੇਣਾ ਜ਼ਰੂਰੀ ਹੈ।


ਸੈਲਾਨੀਆਂ ਦੀਆਂ ਵਧੀਆਂ ਮੁਸ਼ਕਲਾਂ ਤੇ ਖਰਚੇ


ਨਵੇਂ ਨਿਯਮਾਂ ਕਾਰਨ ਜੇਕਰ ਦੋਸਤ ਜਾਂ ਰਿਸ਼ਤੇਦਾਰ ਪੂਰੇ ਦਸਤਾਵੇਜ਼ ਨਹੀਂ ਦਿਖਾ ਸਕੇ ਤਾਂ ਉਨ੍ਹਾਂ ਨੂੰ ਹੋਟਲ 'ਚ ਰੁਕਣ ਲਈ ਮਜਬੂਰ ਕੀਤਾ ਜਾਵੇਗਾ। ਦੁਬਈ ਵਿੱਚ ਇੱਕ ਹੋਟਲ ਦੀ ਕੀਮਤ 20 ਹਜ਼ਾਰ ਰੁਪਏ ਤੋਂ ਲੈ ਕੇ 1 ਲੱਖ ਰੁਪਏ ਤੱਕ ਹੈ। ਬਹੁਤ ਸਾਰੇ ਲੋਕ ਦਸਤਾਵੇਜ਼ ਇਕੱਠੇ ਕਰਨ ਵਿੱਚ ਅਸਮਰੱਥਾ ਕਾਰਨ ਆਪਣੀ ਯਾਤਰਾ ਰੱਦ ਕਰਨ ਲਈ ਮਜਬੂਰ ਹੋ ਸਕਦੇ ਹਨ।


ਸੁਰੱਖਿਆ ਕਾਰਨਾਂ ਕਰਕੇ ਨਿਯਮ ਸਖ਼ਤ ਕੀਤੇ


ਦੁਬਈ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇਹ ਨਿਯਮ ਲਿਆਏ ਹਨ। ਅਣਅਧਿਕਾਰਤ ਪ੍ਰਵਾਸ ਨੂੰ ਰੋਕਣ ਲਈ ਨਵੇਂ ਨਿਯਮ ਬਣਾਏ ਗਏ ਹਨ। ਹਾਲਾਂਕਿ ਇਸ ਕਾਰਨ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਸੈਲਾਨੀਆਂ ਅਤੇ ਨਿਵਾਸੀਆਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪਵੇਗਾ।

Dubai The Immigration Department Has Tightened The Tourist Visa Rules


Popular Posts
Just Now