ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Hans Raj Hans - ਯੂਕੇ ਦੀ ਪਾਰਲੀਮੈਂਟ 'ਚ ਹੰਸ ਰਾਜ ਹੰਸ ਦਾ ਵੱਕਾਰੀ ਐਵਾਰਡ ਨਾਲ ਸਨਮਾਨ

-Hans-Raj-Hans-Honored-With-Pres


Admin / Entertainment

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬੀ ਗਾਇਕ ਹੰਸ ਰਾਜ ਹੰਸ ਦੇ ਪ੍ਰਸ਼ੰਸਕਾਂ ਲਈ ਵੱਡੀ ਖਬਰ ਆਈ ਹੈ। ਪਦਮ ਸ਼੍ਰੀ ਹੰਸ ਰਾਜ ਨੂੰ ਸੰਗੀਤ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਹੈ। ਗਾਇਕ ਨੂੰ ਇਹ ਸਨਮਾਨ ਇੰਗਲੈਂਡ ਦੇ ਲੰਡਨ ਸਥਿਤ ਸੰਸਦ ਦੇ ਹਾਊਸ ਆਫ ਲਾਰਡਜ਼ ਦੇ ਐਟਲੀ ਰੂਮ ਵਿਚ ਦਿੱਤਾ ਗਿਆ ਹੈ। ਸਮਾਗਮ ਦੀ ਮੇਜ਼ਬਾਨੀ ਲਾਰਡ ਰਾਮੀ ਰੇਂਜਰ ਨੇ ਕੀਤੀ। ਇਸ ਦਾ ਆਯੋਜਨ ਸਮਰਾ ਈਵੈਂਟਸ ਯੂ.ਕੇ. ਨੇ ਕੀਤਾ।

ਉੱਘੇ ਗਾਇਕ ਇੰਗਲੈਂਡ ਦੀ ਪਾਰਲੀਮੈਂਟ ਵਿੱਚ ਸਨਮਾਨਿਤ ਹੋਣ ਵਾਲੇ ਪਹਿਲੇ ਗਾਇਕ ਹਨ। ਉਨ੍ਹਾਂ ਨੂੰ ਸਕਾਰਫ਼ ਵੀ ਦਿੱਤਾ ਗਿਆ ਅਤੇ ਇਸ ਦੌਰਾਨ ਹੰਸ ਰਾਜ ਹੰਸ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਲੰਡਨ, ਇੰਗਲੈਂਡ ਬਾਰੇ ਗਾਇਕ ਨੇ ਕਿਹਾ ਕਿ ਇਹ ਸ਼ਹਿਰ ਉਸ ਨੂੰ ਬਹੁਤ ਪਿਆਰਾ ਹੈ ਅਤੇ ਉਹ ਇਸ ਨੂੰ ਆਪਣਾ ਘਰ ਸਮਝਦਾ ਹੈ। ਹੰਸ ਰਾਜ ਹੰਸ ਇੰਗਲੈਂਡ ਵਿੱਚ ਬਹੁਤ ਮਸ਼ਹੂਰ ਹਨ। ਉਨ੍ਹਾਂ ਦਾ 21 ਦਸੰਬਰ ਨੂੰ ਬਰਮਿੰਘਮ ਵਿੱਚ ਇੱਕ ਸ਼ੋਅ ਹੈ ਜਿਸ ਦੀਆਂ 90% ਟਿਕਟਾਂ ਵਿਕ ਚੁੱਕੀਆਂ ਹਨ।

Hans Raj Hans Honored With Prestigious Award In UK Parliament


Popular Posts
Just Now