China New Virus - ਚੀਨ 'ਚ ਫਿਰ ਫੈਲਿਆ ਕੋਰੋਨਾ ਵਰਗਾ ਨਵਾਂ ਵਾਇਰਸ, ਕਈ ਇਲਾਕਿਆਂ 'ਚ ਐਮਰਜੈਂਸੀ ਦਾ ਐਲਾਨ
Admin / International
ਲਾਈਵ ਪੰਜਾਬੀ ਟੀਵੀ ਬਿਊਰੋ : ਕੋਵਿਡ-19 ਤੋਂ ਬਾਅਦ ਚੀਨ ਵਿਚ ਇਕ ਵਾਰ ਫਿਰ ਤੋਂ ਨਵੇਂ ਵਾਇਰਸ ਦੇ ਫੈਲਣ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਸ ਦੇ ਲੱਛਣ ਕੋਰੋਨਾ ਵਾਇਰਸ ਵਰਗੇ ਹੀ ਹਨ। ਇਸ ਨਵੇਂ ਵਾਇਰਸ ਦਾ ਨਾਂ ਹਿਊਮਨ ਮੇਟਾਨਿਓਮੋਵਾਇਰਸ (ਐਚਐਮਪੀਵੀ) ਹੈ, ਜੋ ਕਿ ਇਕ RNA ਵਾਇਰਸ ਹੈ।
ਜਾਣਕਾਰੀ ਮੁਤਾਬਕ ਇਸ ਵਾਇਰਸ ਨਾਲ ਇਨਫੈਕਟਿਡ ਹੋਣ 'ਤੇ ਮਰੀਜ਼ਾਂ 'ਚ ਜ਼ੁਕਾਮ ਅਤੇ ਕੋਵਿਡ-19 ਵਰਗੇ ਲੱਛਣ ਦਿਖਾਈ ਦੇ ਰਹੇ ਹਨ। ਇਸ ਦਾ ਸਭ ਤੋਂ ਵੱਧ ਅਸਰ ਛੋਟੇ ਬੱਚਿਆਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਿੱਚੋਂ 2 ਸਾਲ ਤੋਂ ਘੱਟ ਉਮਰ ਦੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹਨ।
ਚੀਨ ਦੇ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀਡੀਸੀ) ਦੇ ਅਨੁਸਾਰ ਇਸਦੇ ਲੱਛਣਾਂ ਵਿਚ ਖੰਘ, ਬੁਖਾਰ, ਨੱਕ ਬੰਦ ਹੋਣਾ ਅਤੇ ਗਲੇ ਵਿੱਚ ਘਰਘਰਾਹਟ ਸ਼ਾਮਲ ਹਨ। ਐਚਐਮਪੀਵੀ ਤੋਂ ਇਲਾਵਾ, ਇਨਫਲੂਐਨਜ਼ਾ ਏ, ਮਾਈਕੋਪਲਾਜ਼ਮਾ ਨਿਮੋਨੀਆ ਅਤੇ ਕੋਵਿਡ -19 ਦੇ ਕੇਸ ਵੀ ਸਾਹਮਣੇ ਆ ਰਹੇ ਹਨ।
ਚੀਨੀ ਮੀਡੀਆ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਉੱਥੇ ਹੀ ਚੀਨ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਦਾਅਵੇ ਮੁਤਾਬਕ ਹਸਪਤਾਲਾਂ ਅਤੇ ਸ਼ਮਸ਼ਾਨਘਾਟ 'ਚ ਭੀੜ ਵਧ ਰਹੀ ਹੈ। ਹਾਲਾਂਕਿ ਚੀਨ ਵੱਲੋਂ ਅਜਿਹੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਖੰਘਣ ਅਤੇ ਛਿੱਕਣ ਨਾਲ ਵਾਇਰਸ ਫੈਲਣ ਦਾ ਖਤਰਾ ਜ਼ਿਆਦਾ ਹੈ। ਜੇਕਰ ਵਾਇਰਸ ਦਾ ਪ੍ਰਭਾਵ ਗੰਭੀਰ ਹੁੰਦਾ ਹੈ, ਤਾਂ ਇਹ ਬ੍ਰੌਨਕਾਈਟਸ ਅਤੇ ਨਿਮੋਨੀਆ ਦਾ ਕਾਰਨ ਵੀ ਬਣ ਸਕਦਾ ਹੈ।
China New Virus A New Virus Like Corona Has Spread Again In China Emergency Declared In Many Areas