America ਦੇ ਨਿਊਜਰਸੀ 'ਚ ਹੱਤਿਆ ਦੇ ਦੋਸ਼ 'ਚ ਭਾਰਤੀ ਮੂਲ ਦੇ 5 ਲੋਕਾਂ ਨੂੰ ਕੀਤਾ ਗਿਆ ਗ੍ਰਿਫਤਾਰ
Admin / International
ਲਾਈਵ ਪੰਜਾਬੀ ਟੀਵੀ ਬਿਊਰੋ : ਅਮਰੀਕਾ ਦੇ ਨਿਊਜਰਸੀ ਦੇ ਇਕ ਜੰਗਲ ਵਿਚ ਇਕ ਭਾਰਤੀ ਵਿਅਕਤੀ ਦੀ ਹੱਤਿਆ ਦੇ ਦੋਸ਼ ਵਿਚ ਭਾਰਤੀ ਮੂਲ ਦੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਦਿੱਤੀ। ਓਸ਼ੀਅਨ ਕਾਉਂਟੀ ਦੇ ਸਰਕਾਰੀ ਵਕੀਲ ਬ੍ਰੈਡਲੀ ਬਿਲਹਿਮਰ ਅਤੇ ਨਿਊਜਰਸੀ ਪੁਲਿਸ ਦੇ ਕਰਨਲ ਪੈਟਰਿਕ ਕੈਲਾਹਨ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਵਿਚੋਂ ਆਖਰੀ ਮੁਲਜ਼ਮ ਸੰਦੀਪ ਕੁਮਾਰ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਕੁਲਦੀਪ ਕੁਮਾਰ ਦੀ ਲਾਸ਼ 14 ਦਸੰਬਰ ਨੂੰ ਨਿਊਜਰਸੀ ਦੇ ਗ੍ਰੀਨਵੁੱਡ ਵਾਈਲਡ ਲਾਈਫ ਮੈਨੇਜਮੈਂਟ ਏਰੀਆ ਵਿਚ ਮਿਲੀ ਸੀ, ਜਿਸ ਦੇ ਸਰੀਰ 'ਤੇ ਗੋਲੀਆਂ ਦੇ ਜ਼ਖਮ ਸੀ। ਹਾਲਾਂਕਿ ਉਸ ਦੇ ਪਰਿਵਾਰ ਨੇ 26 ਅਕਤੂਬਰ ਨੂੰ ਉਸ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ, ਪਰ ਉਸ ਦੀ ਲਾਸ਼ ਕਰੀਬ ਦੋ ਮਹੀਨਿਆਂ ਬਾਅਦ ਮਿਲੀ। ਸਰਕਾਰੀ ਵਕੀਲ ਦੇ ਦਫਤਰ ਨੇ ਦੱਸਿਆ ਕਿ ਕਤਲ 22 ਅਕਤੂਬਰ ਦੇ ਆਸ-ਪਾਸ ਹੋਇਆ ਅਤੇ ਲਾਸ਼ ਪੂਰੀ ਤਰ੍ਹਾਂ ਸੜ ਚੁੱਕੀ ਸੀ। ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਉਨ੍ਹਾਂ ਦੀ ਪਛਾਣ ਕਰਨ ਵਿਚ ਮਦਦ ਕੀਤੀ।
ਪ੍ਰੌਸੀਕਿਊਟਰ ਦੇ ਦਫਤਰ ਦੇ ਅਨੁਸਾਰ, ਕਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੁਆਰਾ ਕੀਤੀ ਗਈ ਜਾਂਚ ਨੇ ਪੰਜ ਮੁਲਜ਼ਮਾਂ ਨੂੰ ਇਸ ਕਤਲ ਨਾਲ ਜੋੜਿਆ। ਇਨ੍ਹਾਂ ਵਿੱਚੋਂ ਚਾਰ ਮੁਲਜ਼ਮ ਇੰਡੀਆਨਾ ਸੂਬੇ ਦੇ ਗ੍ਰੀਨਵੁੱਡ ਦੇ ਰਹਿਣ ਵਾਲੇ ਹਨ। ਸੌਰਵ ਕੁਮਾਰ (23), ਗੌਰਵ ਸਿੰਘ (27), ਨਿਰਮਲ ਸਿੰਘ (30), ਗੁਰਦੀਪ ਸਿੰਘ (22) ਅਤੇ ਇੱਕ ਮੁਲਜ਼ਮ ਸੰਦੀਪ ਕੁਮਾਰ (34) ਨਿਊਯਾਰਕ ਦੇ ਓਜ਼ੋਨ ਪਾਰਕ ਦੇ ਹਨ।
5 Indian origin Men Charged With Murder In New Jersey US