ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

South Korea Plane Fire- ਹਾਂਗਕਾਂਗ ਜਾ ਰਹੀ ਏਅਰ ਬੁਸਾਨ ਫਲਾਈਟ 'ਚ ਲੱਗੀ ਅੱਗ, 3 ਜ਼ਖਮੀ, ਜਹਾਜ਼ 'ਚ ਸਵਾਰ ਸੀ 176 ਲੋਕ

South Korea Plane Fire-  ਹਾਂਗਕਾਂਗ ਜਾ ਰਹੀ ਏਅਰ ਬੁਸਾਨ ਫਲਾਈਟ 'ਚ


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਦੱਖਣੀ ਕੋਰੀਆ ਦੇ ਬੁਸਾਨ 'ਚ ਗਿਮਹੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੰਗਲਵਾਰ ਰਾਤ 10:30 ਵਜੇ ਇਕ ਯਾਤਰੀ ਜਹਾਜ਼ ਨੂੰ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਹਾਜ਼ ਤੋਂ ਬਾਹਰ ਨਿਕਲਦੇ ਸਮੇਂ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।


ਅਧਿਕਾਰੀਆਂ ਨੇ ਦੱਸਿਆ ਕਿ ਹਾਂਗਕਾਂਗ ਜਾ ਰਹੀ ਏਅਰ ਬੁਸਾਨ ਫਲਾਈਟ ਵਿੱਚ 169 ਯਾਤਰੀ ਅਤੇ ਸੱਤ ਚਾਲਕ ਦਲ ਦੇ ਮੈਂਬਰ ਸਵਾਰ ਸਨ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਐਮਰਜੈਂਸੀ ਮਾਰਗ ਰਾਹੀਂ ਬਾਹਰ ਕੱਢਿਆ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ ਜਹਾਜ਼ ਦੇ ਪਿਛਲੇ ਹਿੱਸੇ 'ਚ ਅੱਗ ਲੱਗ ਗਈ ਸੀ। ਇਸ ਤੋਂ ਬਾਅਦ ਇਹ ਬਾਕੀ ਇਲਾਕੇ ਵਿੱਚ ਫੈਲ ਗਈ।



ਇੱਕ ਮਹੀਨੇ ਦੇ ਅੰਦਰ ਦੱਖਣੀ ਕੋਰੀਆ ਵਿੱਚ ਇਹ ਦੂਜਾ ਜਹਾਜ਼ ਹਾਦਸਾ ਹੈ। 29 ਦਸੰਬਰ ਨੂੰ ਬੈਂਕਾਕ ਤੋਂ ਜੇਜੂ ਏਅਰ ਦਾ ਜਹਾਜ਼ ਮੁਆਨ ਹਵਾਈ ਅੱਡੇ 'ਤੇ ਕਰੈਸ਼ ਹੋ ਗਿਆ ਸੀ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ 181 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਵਿੱਚੋਂ 179 ਦੀ ਮੌਤ ਹੋ ਗਈ। ਚਾਲਕ ਦਲ ਦੇ ਸਿਰਫ਼ ਦੋ ਮੈਂਬਰ ਹੀ ਬਚੇ ਹਨ।

South Korea Plane Fire


Popular Posts
Just Now