Bothell - ਸ਼ਰਧਾ ਨਾਲ ਮਨਾਇਆ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ, ਧਾਰਮਿਕ ਸਮਾਗਮ ਦੌਰਾਨ ਆਇਆ ਸੰਗਤ ਦਾ ਹੜ੍ਹ
Admin / International
ਕੀਰਤਨੀ ਜੱਥਿਆਂ ਨੇ ਸੰਗਤ ਕੀਤੀ ਨਿਹਾਲ
ਗੁਰਪ੍ਰੀਤ ਸਿੰਘ ਧੰਜੂ, ਸਿਆਟਲ ਵਾਸ਼ਿੰਗਟਨ : ਸਿੱਖ ਕੌਮ ਦੇ ਮਹਾਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਪੂਰੀ ਦੁਨੀਆ ਵਿਚ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਅਮਰੀਕਾ ਦੇ ਸਿਟੀ ਬੋਥਲ ਦੇ ਗੁਰੂਘਰ ਸਿੱਖ ਸੈਂਟਰ ਆਫ ਸਿਆਟਲ ਵਿਚ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ ਤੇ ਗੁਰੂਘਰ ਮੱਥਾ ਟੇਕ ਆਪਣਾ ਜੀਵਨ ਸਫਲ ਕੀਤਾ। ਸੰਗਤ ਦਾ ਸਵੇਰੇ ਤੋਂ ਹੀ ਗੁਰੂਘਰ ਆਉਣਾ ਸ਼ੁਰੂ ਸੀ ਤੇ ਕੀਰਤਨੀ ਜੱਥਿਆਂ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ ਤੇ ਸੰਗਤ ਨੂੰ ਗੁਰੂ ਨਾਲ ਜੋੜਿਆ। ਗੁਰੂਘਰ ਕਮੇਟੀ ਤੇ ਸੰਗਤ ਵੱਲੋਂ ਲੰਗਰ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ। ਸੰਗਤ ਵੱਲੋਂ ਲੰਗਰ ਤਿਆਰ, ਵਰਤਾਉਣ ਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ ਗਈ। ਗੁਰੂਘਰ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਧਨ-ਧਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
Bothell Birth Anniversary Of Shaheed Baba Deep Singh Ji Celebrated With Devotion