ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

America ’ਚ ਪਰਵਾਸੀਆਂ ਦੀ ਵੱਡੇ ਪੱਧਰ ’ਤੇ ਦੇਸ਼ ਨਿਕਾਲਾ ਮੁਹਿੰਮ ਦਾ ਵਿਰੋਧ ਸ਼ੁਰੂ, California ’ਚ ਲੋਕਾਂ ਨੇ ਕੀਤਾ ਰੋਸ ਮਾਰਚ

America ’ਚ ਪਰਵਾਸੀਆਂ ਦੀ ਵੱਡੇ ਪੱਧਰ ’ਤੇ ਦੇਸ਼ ਨਿਕਾਲਾ ਮੁਹਿੰਮ ਦਾ ਵਿ


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਪਰਵਾਸੀਆਂ ਦੀ ਵੱਡੇ ਪੱਧਰ ’ਤੇ ਦੇਸ਼ ਨਿਕਾਲਾ ਮੁਹਿੰਮ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਦਾ ਸਭ ਤੋਂ ਵੱਧ ਅਸਰ ਕੈਲੀਫੋਰਨੀਆਂ ਵਿਚ ਦੇਖਿਆ ਗਿਆ ਜਿੱਥੇ ਬੀਤੇ ਦਿਨੀਂ ਦੱਖਣੀ ਕੈਲੀਫੋਰਨੀਆ ’ਚ ਹਜ਼ਾਰਾਂ ਲੋਕਾਂ ਨੇ ਰੋਸ ਮਾਰਚ ਕੀਤਾ। ਲਾਸ ਏਂਜਲਸ ਵਿਚ ਪ੍ਰਦਰਸ਼ਨਕਾਰੀਆਂ ਨੇ ਕਰੀਬ ਪੰਜ ਘੰਟੇ ਤੱਕ ਅਹਿਮ ਮਾਰਗ ਨੂੰ ਜਾਮ ਰੱਖਿਆ।


ਪ੍ਰਦਰਸ਼ਨਕਾਰੀ ਸਵੇਰੇ ਹੀ ਲਾਸ ਏਂਜਲਸ ਦੀ ਇਤਿਹਾਸਕ ਓਲਵੇਰਾ ਸਟਰੀਟ ’ਤੇ ਇਕੱਠੇ ਹੋਏ ਅਤੇ ਸਿਟੀ ਹਾਲ ਵੱਲ ਮਾਰਚ ਸ਼ੁਰੂ ਕੀਤਾ। ਉਨ੍ਹਾਂ ਹੱਥਾਂ ਵਿਚ ‘ਕੋਈ ਵੀ ਗ਼ੈਰ-ਕਾਨੂੰਨੀ ਨਹੀਂ’ ਵਰਗੇ ਬੈਨਰ ਫੜੇ ਹੋਏ ਸਨ ਅਤੇ ਉਹ ਇਮੀਗਰੇਸ਼ਨ ਸੁਧਾਰਾਂ ਨੂੰ ਲੈ ਕੇ ਨਾਅਰੇਬਾਜ਼ੀ ਕਰ ਰਹੇ ਸਨ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿਚ ਮੈਕਸਿਕੋ ਅਤੇ ਅਮਰੀਕ ਦੇ ਝੰਡੇ ਵੀ ਫੜੇ ਹੋਏ ਸਨ। ਇਕ ਬੈਨਰ ’ਤੇ ‘ਇਮੀਗਰੈਂਟਸ ਮੇਕ ਅਮਰੀਕਾ ਗਰੇਟ’ ਲਿਖਿਆ ਹੋਇਆ ਸੀ। ਦੁਪਹਿਰ ਤੱਕ ਪ੍ਰਦਰਸ਼ਨਕਾਰੀਆਂ ਨੇ ਯੂਐੱਸ 101 ਦੀਆਂ ਸਾਰੀਆਂ ਲੇਨਾਂ ਨੂੰ ਜਾਮ ਕਰ ਦਿੱਤਾ ਜਿਸ ਨਾਲ ਦੋਵੇਂ ਪਾਸਿਆਂ ’ਤੇ ਆਵਾਜਾਈ ਠੱਪ ਹੋ ਗਈ। ਕੈਲੀਫੋਰਨੀਆ ਹਾਈਵੇਅ ਪੈਟਰੋਲ ਅਤੇ ਲਾਸ ਏਂਜਲਸ ਪੁਲੀਸ ਵਿਭਾਗ ਨੇ ਕਿਹਾ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਰਿਵਰਸਾਈਡ ਸ਼ਹਿਰ ਵਿਚ ਵੀ ਸੈਂਕੜੇ ਲੋਕਾਂ ਨੇ ਪ੍ਰਦਰਸ਼ਨ ਕੀਤੇ। ਵਾਹਨ ਚਾਲਕਾਂ ਨੇ ਪ੍ਰਦਰਸ਼ਨਕਾਰੀਆਂ ਦੇ ਹੱਕ ਵਿਚ ਹਾਰਨ ਵਜਾਏ। ਸਾਂ ਡਿਏਗੋ ਵਿਚ ਸੈਂਕੜੇ ਲੋਕਾਂ ਨੇ ਸ਼ਹਿਰ ਦੇ ਕਨਵੈਨਸ਼ਨ ਸੈਂਟਰ ਨੇੜੇ ਪ੍ਰਦਰਸ਼ਨ ਕੀਤਾ। ਟੈਕਸਸ ਅਤੇ ਡੱਲਾਸ ਵਿਚ ਕਰੀਬ 1,600 ਵਿਅਕਤੀਆਂ ਨੇ ਰੈਲੀਆਂ ਕੀਤੀਆਂ।

America Protest Against Mass Deportation Of Immigrants Begins People Hold Protest March In California


Popular Posts
Just Now