ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Libya 'ਚ ਡੁੱਬੀ Pakistani ਪ੍ਰਵਾਸੀਆਂ ਨਾਲ ਭਰੀ Boat, 65 ਮੌਤਾਂ ਦਾ ਖਦਸ਼ਾ, ਲਾਸ਼ਾਂ ਦੀ ਪਛਾਣ ਕਰਨ 'ਚ ਲੱਗੀ ਪਾਕਿ ਟੀਮ

Boat-Full-Of-Pakistani-Migrants-


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਲੀਬੀਆ ਦੇ ਤੱਟ 'ਤੇ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਦੇ ਡੁੱਬਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਮੁੰਦਰ ਵਿੱਚ ਪਲਟਣ ਵਾਲੀ ਇਸ ਕਿਸ਼ਤੀ ਵਿੱਚ ਘੱਟੋ-ਘੱਟ 65 ਲੋਕ ਸਵਾਰ ਸੀ। ਇਨ੍ਹਾਂ 'ਚੋਂ ਜ਼ਿਆਦਾਤਰ ਪਾਕਿਸਤਾਨ ਦੇ ਨਾਗਰਿਕ ਸੀ। ਸੋਮਵਾਰ (10 ਫਰਵਰੀ) ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ। ਇਹ ਹਾਦਸਾ ਲੀਬੀਆ ਦੇ ਜ਼ਾਵੀਆ ਸ਼ਹਿਰ ਦੇ ਉੱਤਰ-ਪੱਛਮ ਵਿਚ ਸਥਿਤ ਮਾਰਸਾ ਡੇਲਾ ਬੰਦਰਗਾਹ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਪਾਕਿਸਤਾਨ ਦੂਤਘਰ ਨੇ ਆਪਣੀ ਟੀਮ ਨੂੰ ਜ਼ਾਵੀਆ ਹਸਪਤਾਲ ਭੇਜ ਦਿੱਤਾ ਹੈ। ਇਹ ਟੀਮ ਸਥਾਨਕ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ।


ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਉਸ ਦਾ ਦੂਤਾਵਾਸ ਹਾਦਸੇ ਵਿਚ ਪ੍ਰਭਾਵਿਤ ਆਪਣੇ ਨਾਗਰਿਕਾਂ ਬਾਰੇ ਜਾਣਕਾਰੀ ਇਕੱਠੀ ਕਰ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਦਫਤਰ ਦੇ ਬਿਆਨ 'ਚ ਕਿਹਾ ਗਿਆ ਹੈ ਕਿ ਲੀਬੀਆ ਦੀ ਰਾਜਧਾਨੀ ਤ੍ਰਿਪੋਲੀ 'ਚ ਸਾਡੇ ਦੂਤਾਵਾਸ ਨੇ ਸਾਨੂੰ ਸੂਚਿਤ ਕੀਤਾ ਹੈ ਕਿ ਲੀਬੀਆ ਦੇ ਜ਼ਾਵੀਆ ਸ਼ਹਿਰ 'ਚ ਮਾਰਸਾ ਡੇਲਾ ਬੰਦਰਗਾਹ ਨੇੜੇ 65 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟ ਗਈ ਹੈ। ਤ੍ਰਿਪੋਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੇ ਮ੍ਰਿਤਕਾਂ ਦੀ ਪਛਾਣ ਲਈ ਇਕ ਟੀਮ ਬਣਾਈ ਹੈ। ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।


ਲਾਸ਼ਾਂ ਦੀ ਪਛਾਣ ਦਾ ਕੰਮ ਜਾਰੀ 

ਵਿਦੇਸ਼ ਮੰਤਰਾਲੇ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ 65 ਯਾਤਰੀਆਂ ਵਿੱਚੋਂ ਕਿੰਨੇ ਪਾਕਿਸਤਾਨੀ ਹਨ। ਮੰਨਿਆ ਜਾ ਰਿਹਾ ਹੈ ਕਿ ਡੁੱਬਣ ਵਾਲੇ ਜ਼ਿਆਦਾਤਰ ਲੋਕ ਪਾਕਿਸਤਾਨ ਦੇ ਹਨ। ਮੰਤਰਾਲੇ ਨੇ ਕਿਹਾ ਕਿ ਉਹ ਯਾਤਰੀਆਂ ਦੀ ਕੌਮੀਅਤ ਦਾ ਪਤਾ ਲਗਾਉਣ ਲਈ ਲੀਬੀਆ ਦੇ ਅਧਿਕਾਰੀਆਂ ਨਾਲ ਕੰਮ ਕਰ ਰਹੇ ਹਨ। ਹਾਲ ਹੀ ਦੇ ਸਮੇਂ ਵਿਚ ਪਾਕਿਸਤਾਨੀ ਲੋਕਾਂ ਨਾਲ ਗੈਰ-ਕਾਨੂੰਨੀ ਢੰਗ ਨਾਲ ਯੂਰਪ ਅਤੇ ਹੋਰ ਦੇਸ਼ਾਂ ਵਿਚ ਜਾਣ ਦੀ ਕੋਸ਼ਿਸ਼ ਕਰਨ ਦੀਆਂ ਘਟਨਾਵਾਂ ਲਗਾਤਾਰ ਵਾਪਰੀਆਂ ਹਨ।


Boat Full Of Pakistani Migrants Sinks In Libya 65 Feared Dead Pakistani Team Engaged In Identifying Bodies


Popular Posts
Just Now