Bus falls into deep ravine in Bolivia- ਡੂੰਘੀ ਖੱਡ 'ਚ ਡਿੱਗੀ ਬੱਸ, ਬੋਲੀਵੀਆ 'ਚ 31 ਲੋਕਾਂ ਦੀ ਦਰਦਨਾਕ ਮੌਤ
Admin / International
ਲਾਈਵ ਪੰਜਾਬੀ ਟੀਵੀ ਬਿਊਰੋ : ਦੱਖਣੀ ਬੋਲੀਵੀਆ ਦੇ ਪੋਟੋਸੀ ਵਿਚ ਇਕ ਬੱਸ ਦੇ ਖੱਡ ਵਿਚ ਡਿੱਗਣ ਕਾਰਨ 31 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਇਕ ਸਥਾਨਕ ਅਖਬਾਰ ਮੁਤਾਬਕ ਸੋਮਵਾਰ ਨੂੰ ਪੋਟੋਸੀ 'ਚ ਇਕ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 31 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ।
ਰਿਪੋਰਟ 'ਚ ਕਿਹਾ ਗਿਆ ਹੈ ਕਿ ਬੱਸ 800 ਮੀਟਰ ਡੂੰਘੀ ਖੱਡ 'ਚ ਡਿੱਗ ਗਈ। ਜ਼ਖ਼ਮੀਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ, ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
Bus Falls Into Deep Ravine 31 People Tragically Die In Bolivia