Pakistan 'ਚ ਨੀਮ ਫੌਜੀ ਬਲਾਂ ਦੇ ਕਾਫਲੇ 'ਤੇ ਹਮਲਾ, 1 ਦੀ ਮੌਤ, 10 ਜ਼ਖਮੀ, ਇਲਾਕੇ ਦੀ ਕੀਤੀ ਘੇਰਾਬੰਦੀ
Admin / International
ਲਾਈਵ ਪੰਜਾਬੀ ਟੀਵੀ ਬਿਊਰੋ : ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿਚ ਵੀਰਵਾਰ ਨੂੰ ਅਰਧ ਸੈਨਿਕ ਫਰੰਟੀਅਰ ਕੋਰ (ਐਫਸੀ) ਦੇ ਜਵਾਨਾਂ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ ਗਿਆ। ਆਈਈਡੀ ਧਮਾਕੇ ਵਿਚ ਇਕ ਫ਼ੌਜੀ ਦੀ ਮੌਤ ਹੋ ਗਈ ਜਦਕਿ 10 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ।
ਸੁਰੱਖਿਆ ਸੂਤਰਾਂ ਨੇ ਦੱਸਿਆ ਕਿ ਹਮਲਾ ਕੇਚ ਜ਼ਿਲ੍ਹੇ ਵਿਚ ਸਥਾਨਕ ਸਮੇਂ ਅਨੁਸਾਰ ਦੁਪਹਿਰ 12:55 ਵਜੇ 'ਤੇ ਹੋਇਆ। ਹਾਲ ਹੀ ਦੇ ਸਾਲਾਂ 'ਚ ਇਸ ਖੇਤਰ 'ਚ ਅੱਤਵਾਦੀ ਹਿੰਸਾ ਦੀਆਂ ਛੋਟੀਆਂ-ਮੋਟੀਆਂ ਘਟਨਾਵਾਂ ਹੁੰਦੀਆਂ ਰਹੀਆਂ ਹਨ। ਧਮਾਕੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਅਤੇ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਲਿਜਾਇਆ ਗਿਆ।
ਅਜੇ ਤੱਕ ਕਿਸੇ ਵੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਵੱਖਵਾਦੀ ਸਮੂਹ ਅਤੇ ਵਿਦਰੋਹੀ ਬਲੋਚਿਸਤਾਨ ਵਿਚ ਸੁਰੱਖਿਆ ਕਰਮਚਾਰੀਆਂ ਅਤੇ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਲਗਾਤਾਰ ਹਮਲੇ ਕਰ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਅਧਿਕਾਰੀਆਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Attack On Paramilitary Convoy In Pakistan 1 Dead 10 Injured Area Cordoned Off