ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Earthquake in Myanmar - ਮਿਆਂਮਾਰ 'ਚ ਭੂਚਾਲ ਨਾਲ ਹੁਣ ਤੱਕ 1000 ਤੋਂ ਵੱਧ ਲੋਕਾਂ ਦੀ ਮੌਤ ਤੇ 2376 ਲੋਕ ਹੋਏ ਜ਼ਖਮੀ, ਬਹੁਮੰਜ਼ਿਲਾ ਇਮਾਰਤ ਤੇ ਫਲਾਈਓਵਰ ਹੋਏ ਢੇਰ

Earthquake in Myanmar - ਮਿਆਂਮਾਰ 'ਚ ਭੂਚਾਲ ਨਾਲ ਹੁਣ ਤੱਕ 1000 ਤੋ


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਮਿਆਂਮਾਰ 'ਚ ਇਕ ਤੋਂ ਬਾਅਦ ਇਕ ਭੂਚਾਲ ਦੇ ਦੋ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਸ਼ੁੱਕਰਵਾਰ (28 ਮਾਰਚ) ਨੂੰ ਆਏ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਦਹਿਸ਼ਤ ਵਿਚ ਆ ਗਏ ਅਤੇ ਆਪਣੇ ਘਰਾਂ ਅਤੇ ਦਫਤਰਾਂ ਵਿਚੋਂ ਬਾਹਰ ਆ ਗਏ। ਪਹਿਲਾ ਭੂਚਾਲ ਸਵੇਰੇ 11:50 ਵਜੇ ਆਇਆ, ਇਸ ਦੀ ਤੀਬਰਤਾ 7.2 ਮਾਪੀ ਗਈ। ਇਸ ਤੋਂ ਬਾਅਦ ਦੂਜਾ ਝਟਕਾ ਦੁਪਹਿਰ 12:02 ਵਜੇ ਆਇਆ, ਇਸ ਦੀ ਤੀਬਰਤਾ 7.7 ਮਾਪੀ ਗਈ।ਤਾਜ਼ਾ ਜਾਣਕਾਰੀ ਮੁਤਾਬਕ ਹੁਣ ਤੱਕ 1000 ਲੋਕਾਂ ਦੀ ਮੌਤ ਤੇ 2376 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਮਿਆਂਮਾਰ ਵਿਚ ਲਗਾਤਾਰ ਇਕ ਤੋਂ ਇਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ।


ਭੂਚਾਲ ਦੇ ਝਟਕੇ ਥਾਈਲੈਂਡ ਤੱਕ ਮਹਿਸੂਸ ਕੀਤੇ ਗਏ। ਇਸ ਦਾ ਸਭ ਤੋਂ ਜ਼ਿਆਦਾ ਅਸਰ ਬੈਂਕਾਕ 'ਚ ਦੇਖਣ ਨੂੰ ਮਿਲਿਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.2 ਅਤੇ 7.0 ਸੀ। ਦੋਵਾਂ ਭੂਚਾਲਾਂ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਿਆਂਮਾਰ ਵਿੱਚ ਭੂਚਾਲ ਦੇ ਝਟਕੇ ਰੁਕ-ਰੁਕ ਕੇ ਮਹਿਸੂਸ ਕੀਤੇ ਜਾ ਰਹੇ ਹਨ।


ਭੂਚਾਲ 'ਚ ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ


ਕੁਝ ਸਮਾਚਾਰ ਏਜੰਸੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮਿਆਂਮਾਰ 'ਚ 7.7 ਅਤੇ 6.4 ਤੀਬਰਤਾ ਦੇ ਲਗਾਤਾਰ ਦੋ ਭੂਚਾਲ ਆਏ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮਿਆਂਮਾਰ ਦੇ ਮਾਂਡਲੇ 'ਚ ਇਰਾਵਦੀ ਨਦੀ 'ਤੇ ਬਣਿਆ ਮਸ਼ਹੂਰ ਆਵਾ ਬ੍ਰਿਜ ਢਹਿ ਗਿਆ ਹੈ। ਭੂਚਾਲ ਕਾਰਨ ਕਈ ਇਮਾਰਤਾਂ ਨੂੰ ਵੀ ਨੁਕਸਾਨ ਪੁੱਜਾ ਹੈ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਇਸ ਦੇ ਝਟਕੇ ਕਰੀਬ 900 ਕਿਲੋਮੀਟਰ ਦੂਰ ਬੈਂਕਾਕ ਵਿੱਚ ਵੀ ਮਹਿਸੂਸ ਕੀਤੇ ਗਏ।

Earthquake In Myanmar More Than 1000 People Have Died And 2376 People Have Been Injured In The Earthquake In Myanmar So Far A Multi storey Building And A Flyover Collapsed


Popular Posts
Just Now