ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Gaza 'ਚ ਇਜ਼ਰਾਇਲੀ ਫੌਜ ਨੇ ਮਚਾਈ ਤਬਾਹੀ, ਸਕੂਲ ਵੀ ਨਹੀਂ ਛੱਡਿਆ, 27 ਲੋਕਾਂ ਦੀ ਮੌਤ

Gaza 'ਚ ਇਜ਼ਰਾਇਲੀ ਫੌਜ ਨੇ ਮਚਾਈ ਤਬਾਹੀ, ਸਕੂਲ ਵੀ ਨਹੀਂ ਛੱਡਿਆ, 27 ਲ


International

ਲਾਈਵ ਪੰਜਾਬੀ ਟੀਵੀ ਬਿਊਰੋ : ਗਾਜ਼ਾ ਵਿਚ ਦੁਨੀਆ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਸਥਿਤੀ ਵਿਚ ਸੁਧਾਰ ਨਹੀਂ ਹੋ ਰਿਹਾ ਹੈ। ਵੀਰਵਾਰ ਨੂੰ ਇਜ਼ਰਾਇਲੀ ਹਮਲਿਆਂ 'ਚ ਕਰੀਬ 100 ਲੋਕਾਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਫਲਸਤੀਨੀ ਅਧਿਕਾਰੀਆਂ ਮੁਤਾਬਕ ਗਾਜ਼ਾ 'ਚ ਇਕ ਸਕੂਲ 'ਤੇ ਇਜ਼ਰਾਇਲੀ ਹਮਲੇ 'ਚ ਕਰੀਬ 27 ਲੋਕ ਮਾਰੇ ਗਏ ਹਨ, ਜਦਕਿ ਸੈਂਕੜੇ ਲੋਕ ਜ਼ਖਮੀ ਹੋ ਗਏ ਹਨ। ਇਸ ਤੋਂ ਇਲਾਵਾ ਇਜ਼ਰਾਇਲੀ ਫੌਜ ਨੇ ਗਾਜ਼ਾ 'ਚ ਹੋਰ ਥਾਵਾਂ 'ਤੇ ਵੀ ਵੱਡੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਬੰਬ ਸੁੱਟੇ ਗਏ, ਜਿਸ 'ਚ ਕਈ ਨਾਗਰਿਕਾਂ ਦੀ ਮੌਤ ਹੋ ਗਈ ਹੈ।

ਏਜੰਸੀ ਦੀ ਰਿਪੋਰਟ ਮੁਤਾਬਕ ਇਜ਼ਰਾਇਲੀ ਫੌਜ ਨੇ ਕਿਹਾ ਕਿ ਸਾਡੇ ਹਮਲੇ ਦਾ ਮਕਸਦ ਹਮਾਸ 'ਤੇ ਦਬਾਅ ਬਣਾਉਣਾ ਅਤੇ ਉਸ ਨੂੰ ਗਾਜ਼ਾ ਤੋਂ ਬਾਹਰ ਕੱਢਣਾ ਹੈ। ਫਲਸਤੀਨੀ ਸਿਹਤ ਮੰਤਰਾਲੇ ਦੇ ਬੁਲਾਰੇ ਜ਼ਹੀਰ ਅਲ-ਵਾਹਿਦੀ ਨੇ ਦੱਸਿਆ ਕਿ ਗਾਜ਼ਾ ਸ਼ਹਿਰ ਦੇ ਤੁਫਾਹ ਸਥਿਤ ਇਕ ਸਕੂਲ ਵਿਚ 14 ਬੱਚਿਆਂ ਅਤੇ 5 ਔਰਤਾਂ ਦੀਆਂ ਲਾਸ਼ਾਂ ਮਿਲੀਆਂ ਹਨ। ਫਿਲਹਾਲ ਅਸੀਂ ਖੰਡਰ ਇਮਾਰਤਾਂ ਦੀ ਹੋਰ ਜਾਂਚ ਕਰ ਰਹੇ ਹਾਂ। ਸਾਨੂੰ ਲੱਗਦਾ ਹੈ ਕਿ ਮੌਤਾਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ ਕਿਉਂਕਿ ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਦੀ ਗਿਣਤੀ ਵੀ ਬਹੁਤ ਜ਼ਿਆਦਾ ਹੈ।

ਇਸ ਹਮਲੇ ਤੋਂ ਬਾਅਦ ਇਜ਼ਰਾਇਲੀ ਫੌਜ ਨੇ ਕਿਹਾ ਕਿ ਉਸ ਦੇ ਲੜਾਕੂ ਜਹਾਜ਼ਾਂ ਨੇ ਗਾਜ਼ਾ ਸਿਟੀ ਖੇਤਰ 'ਚ ਹਮਾਸ ਦੇ ਜ਼ਿਆਦਾਤਰ ਕਮਾਂਡ ਅਤੇ ਕੰਟਰੋਲ ਕੇਂਦਰਾਂ 'ਤੇ ਹਮਲਾ ਕੀਤਾ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਯਤਨ ਕਰ ਰਹੇ ਹਾਂ ਕਿ ਇਨ੍ਹਾਂ ਖੇਤਰਾਂ ਵਿਚ ਰਹਿਣ ਵਾਲੇ ਨਾਗਰਿਕਾਂ ਨੂੰ ਘੱਟ ਤੋਂ ਘੱਟ ਨੁਕਸਾਨ ਹੋਵੇ। ਅਸੀਂ ਉਨ੍ਹਾਂ ਨਾਗਰਿਕਾਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਤੁਸੀਂ ਹਮਾਸ ਦੀਆਂ ਇਮਾਰਤਾਂ ਤੋਂ ਦੂਰ ਰਹੋ, ਹਮਾਸ ਦੇ ਲੋਕਾਂ ਤੋਂ ਦੂਰ ਰਹੋ। ਉਨ੍ਹਾਂ ਦੀ ਜਾਨ ਬਚਾਉਣ ਦਾ ਇਹ ਸਭ ਤੋਂ ਸਫਲ ਹੱਲ ਹੋਵੇਗਾ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਜ਼ਰਾਇਲੀ ਫੌਜ ਨੇ ਇਸੇ ਕਾਰਨ ਦਾ ਹਵਾਲਾ ਦਿੰਦੇ ਹੋਏ ਸੰਯੁਕਤ ਰਾਸ਼ਟਰ ਦੀ ਇਮਾਰਤ 'ਤੇ ਹਮਲਾ ਕੀਤਾ ਸੀ। ਇਸ ਹਮਲੇ 'ਚ ਕਰੀਬ 17 ਲੋਕ ਮਾਰੇ ਗਏ ਸਨ। ਦੂਜੇ ਪਾਸੇ ਹਮਾਸ ਨੇ ਸਕੂਲ 'ਤੇ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ਘਿਨੌਣਾ ਕਤਲੇਆਮ ਦੱਸਿਆ ਹੈ।

Israeli Army Wreaks Havoc In Gaza 27 People Die Even Schools Are Not Spared


Popular Posts
Just Now