ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Singapore ਦੇ ਸਕੂਲ 'ਚ ਅੱਗ ਲੱਗਣ ਨਾਲ 10 ਸਾਲਾ ਬੱਚੀ ਦੀ ਮੌਤ, Andhra Pradesh ਦੇ ਉਪ ਮੁੱਖ ਮੰਤਰੀ ਦੇ ਪੁੱਤਰ ਸਮੇਤ 20 ਝੁਲਸੇ

Singapore ਦੇ ਸਕੂਲ 'ਚ ਅੱਗ ਲੱਗਣ ਨਾਲ 10 ਸਾਲਾ ਬੱਚੀ ਦੀ ਮੌਤ, Andhr


Admin / International

ਲਾਈਵ ਪੰਜਾਬੀ ਟੀਵੀ ਬਿਊਰੋ :  ਸਿੰਗਾਪੁਰ ਵਿਚ ਮੰਗਲਵਾਰ ਨੂੰ ਇਕ ਇਮਾਰਤ ਵਿਚ ਲੱਗੀ ਅੱਗ ਵਿਚ ਇਕ 10 ਸਾਲਾ ਬੱਚੀ ਦੀ ਮੌਤ ਹੋ ਗਈ ਅਤੇ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਦੇ ਪੁੱਤਰ ਸਮੇਤ 20 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਿੰਗਾਪੁਰ ਦੇ ਸੈਂਟਰਲ ਬਿਜ਼ਨਸ ਡਿਸਟ੍ਰਿਕਟ (ਸੀਬੀਡੀ) ਦੇ ਨੇੜੇ ਰਿਵਰ ਵੈਲੀ ਰੋਡ 'ਤੇ ਇਕ ਤਿੰਨ ਮੰਜ਼ਿਲਾ ਇਮਾਰਤ ਵਿਚ ਅੱਗ ਲੱਗ ਗਈ, ਜਿਥੇ ਇੱਕ ਕੁਕਿੰਗ ਸਕੂਲ, ਇੱਕ ਥੀਏਟਰ ਸਮੂਹ ਅਤੇ ਬੱਚਿਆਂ ਲਈ ਇਕ ਰੋਬੋਟਿਕਸ ਸੰਸਥਾ ਹੈ। ਪਵਨ ਕਲਿਆਣ ਦੀ ਜਨ ਸੈਨਾ ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਉਪ ਮੁੱਖ ਮੰਤਰੀ ਦਾ ਛੋਟਾ ਪੁੱਤਰ ਮਾਰਕ ਸ਼ੰਕਰ ਸਕੂਲ ਵਿਚ ਲੱਗੀ ਅੱਗ ਵਿੱਚ ਝੁਲਸ ਗਿਆ।


ਜਨ ਸੈਨਾ ਪਾਰਟੀ ਦੇ ਅਨੁਸਾਰ, ਇਸ ਘਟਨਾ ਕਾਰਨ ਮਾਰਕ ਦੇ ਹੱਥ ਅਤੇ ਲੱਤਾਂ ਝੁਲਸ ਗਈਆਂ ਹਨ ਅਤੇ ਧੂੰਏਂ ਕਾਰਨ ਉਸਦੇ ਫੇਫੜੇ ਵੀ ਪ੍ਰਭਾਵਿਤ ਹੋਏ। ਉਸਦਾ ਸਿੰਗਾਪੁਰ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪਾਰਟੀ ਨੇ ਕਿਹਾ ਕਿ ਕਲਿਆਣ ਆਪਣਾ ਪਹਿਲਾਂ ਤੋਂ ਤੈਅ ਕੰਮ ਪੂਰਾ ਕਰਨ ਤੋਂ ਬਾਅਦ ਸਿੰਗਾਪੁਰ ਜਾਣਗੇ। ਚੈਨਲ ਨਿਊਜ਼ ਏਸ਼ੀਆ ਨੇ ਆਂਧਰਾ ਪ੍ਰਦੇਸ਼ ਦੇ ਗ੍ਰਹਿ ਮੰਤਰੀ ਕੇ ਸ਼ਨਮੁਗਮ ਦੇ ਹਵਾਲੇ ਨਾਲ ਕਿਹਾ ਕਿ ਸੀਬੀਡੀ ਦੇ ਬਾਹਰੀ ਇਲਾਕੇ ਵਿਚ ਸਥਿਤ ਦੁਕਾਨ ਵਿਚ ਅੱਗ ਲੱਗਣ ਕਾਰਨ ਇਕ 10 ਸਾਲਾ ਬੱਚੀ ਦੀ ਮੌਤ ਹੋ ਗਈ। ਸਿੰਗਾਪੁਰ ਸਿਵਲ ਡਿਫੈਂਸ ਫੋਰਸ (ਐਸਸੀਡੀਐੱਫ) ਨੇ ਫੇਸਬੁੱਕ ਪੋਸਟ ਵਿਚ ਕਿਹਾ ਕਿ 15 ਬੱਚਿਆਂ ਸਮੇਤ ਘੱਟੋ-ਘੱਟ 20 ਲੋਕਾਂ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਪੁਲਿਸ ਤੇ ਐਸਸੀਡੀਐਫ ਦੇ ਕਰਮਚਾਰੀਆਂ ਨੇ ਇਮਾਰਤ ਅਤੇ ਆਲੇ ਦੁਆਲੇ ਦੇ ਕੰਪਲੈਕਸ ਤੋਂ ਲਗਭਗ 80 ਲੋਕਾਂ ਨੂੰ ਬਾਹਰ ਕੱਢਿਆ ਅਤੇ 20 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਐਸਸੀਡੀਐਫ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਜਾਂਚ ਜਾਰੀ ਹੈ।

10 year old Girl Dies In Singapore School Fire 20 Others Including Andhra Pradesh Deputy Chief Minister s Son Injured


Popular Posts
Just Now