ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਡੋਨਾਲਡ ਟਰੰਪ ਜੰਗਬੰਦੀ ਦੇ ਆਪਣੇ ਬਿਆਨ ਤੋਂ ਪਿੱਛੇ ਹਟੇ, ਭਾਰਤ ਕਰ ਚੁੱਕਾ ਸੀ ਖੰਡਨ

ਡੋਨਾਲਡ ਟਰੰਪ ਜੰਗਬੰਦੀ ਦੇ ਆਪਣੇ ਬਿਆਨ ਤੋਂ ਪਿੱਛੇ ਹਟੇ, ਭਾਰਤ ਕਰ ਚੁੱਕ


ਅਮਰੀਕਾ, 16 ਮਈ 2025: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 5 ਦਿਨਾਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਆਪਣੇ ਬਿਆਨ ਤੋਂ ਪਿੱਛੇ ਹਟ ਗਏ ਹਨ। ਉਨ੍ਹਾਂ ਵੀਰਵਾਰ ਨੂੰ ਕਿਹਾ ਕਿ ਮੈਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਨਹੀਂ ਕੀਤੀ, ਪਰ ਮੈਂ ਮੱਦਦ ਕੀਤੀ ਹੈ।
ਟਰੰਪ ਨੇ ਕਿਹਾ, 'ਮੈਂ ਇਹ ਨਹੀਂ ਕਹਿ ਰਿਹਾ ਕਿ ਮੈਂ ਇਹ ਕੀਤਾ, ਪਰ ਇਹ ਪੱਕਾ ਹੈ ਕਿ ਮੈਂ ਪਿਛਲੇ ਹਫ਼ਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੋ ਹੋਇਆ ਉਸਨੂੰ ਸੁਲਝਾਉਣ ਵਿੱਚ ਮਦਦ ਕੀਤੀ।' ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਰ ਵੀ ਭਿਆਨਕ ਹਮਲੇ ਹੋ ਸਕਦੇ ਸਨ। ਦੋਵਾਂ ਦੇਸ਼ਾਂ ਨੇ ਅਚਾਨਕ ਮਿਜ਼ਾਈਲਾਂ ਦਾਗ਼ਣੀਆਂ ਸ਼ੁਰੂ ਕਰ ਦਿੱਤੀਆਂ, ਪਰ ਅਸੀਂ ਸਭ ਕੁਝ ਸੁਲਝਾ ਲਿਆ।
ਟਰੰਪ ਨੇ 10 ਮਈ ਨੂੰ ਦੋਵਾਂ ਦੇਸ਼ਾਂ ਵਿਚਕਾਰ ਵਿਚੋਲਗੀ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ, 'ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਮਰੀਕਾ ਦੀ ਵਿਚੋਲਗੀ ਹੇਠ ਭਾਰਤ ਅਤੇ ਪਾਕਿਸਤਾਨ ਤੁਰੰਤ ਜੰਗਬੰਦੀ 'ਤੇ ਸਹਿਮਟੀ ਦਿੱਤੀ ਹੈ |
ਮੈਂ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਦੀ ਵਿਚੋਲਗੀ ਲਈ ਕਾਰੋਬਾਰ ਦੀ ਵੱਡੀ ਹੱਦ ਤੱਕ ਵਰਤੋਂ ਕੀਤੀ। ਮੈਂ ਭਾਰਤ ਅਤੇ ਪਾਕਿਸਤਾਨ ਨੂੰ ਕਿਹਾ, ਆਓ ਦੋਸਤੋ, ਇੱਕ ਸੌਦਾ ਕਰੀਏ। ਕੁਝ ਕੰਮ ਕਰੋ। ਪ੍ਰਮਾਣੂ ਮਿਜ਼ਾਈਲਾਂ ਦਾ ਵਪਾਰ ਨਾ ਕਰੋ। ਸਗੋਂ ਉਨ੍ਹਾਂ ਚੀਜ਼ਾਂ ਦਾ ਕਾਰੋਬਾਰ ਕਰੋ ਜੋ ਤੁਸੀਂ ਇੰਨੀ ਸੁੰਦਰਤਾ ਨਾਲ ਬਣਾਉਂਦੇ ਹੋ। ਭਾਰਤ ਵੱਲੋਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੇ ਜ਼ਿੰਮੇਵਾਰ ਲੋਕਾਂ ਨੇ ਸਿੱਧੇ ਅਤੇ ਅਸਿੱਧੇ ਤੌਰ 'ਤੇ ਟਰੰਪ ਦੇ ਹਰ ਦਾਅਵੇ ਦਾ ਖੰਡਨ ਕੀਤਾ ਸੀ | 
Read More: 

Donald trump backtracks on his ceasefire statement india had already denied it


Popular Posts
Just Now