ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਅਮਰੀਕਾ ਤੋਂ ਦੁਖਦਾਈ ਖ਼ਬਰ, ਮਾਂ-ਧੀ ਦੀ ਸੜਕ ਹਾਦਸੇ ਵਿਚ ਹੋਈ ਮੌ.ਤ

ਅਮਰੀਕਾ ਤੋਂ ਦੁਖਦਾਈ ਖ਼ਬਰ, ਮਾਂ-ਧੀ ਦੀ ਸੜਕ ਹਾਦਸੇ ਵਿਚ ਹੋਈ ਮੌ.ਤ


ਅਮਰੀਕਾ,05ਜੂਨ 2025: ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਹਰ ਵਿਅਕਤੀ ਮਿਹਨਤ ਕਰਨ ਲਈ ਵਿਦੇਸ਼ ਜਾਂਦਾ ਹੈ। ਵਿਦੇਸ਼ਾਂ ਵਿੱਚ ਪੱਕੇ ਹੋਣ ਤੋਂ ਬਾਅਦ  ਅੱਜ ਦੀ ਨੌਜਵਾਨ ਪੀੜੀ ਆਪਣੇ ਮਾਤਾ ਪਿਤਾ ਨੂੰ ਵੀ ਕੋਲ ਬੁਲਾ ਲੈਂਦੀ ਹੈ।ਪਰ ਉੱਥੇ ਕਦੋਂ ਕਿੱਥੇ ਕੀ ਵਾਪਰ ਜਾਵੇ। ਇਸ ਦਾ ਅੰਦਾਜ਼ਾ ਕਿਸੇ ਨੇ ਅੱਜ ਤੱਕ ਨਹੀਂ ਲਾਇਆ। ਅਜਿਹੀ ਹੀ ਇੱਕ ਘਟਨਾ ਹੋਰ ਸਾਹਮਣੇ ਆਈ ਹੈ। ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਭਿਆਨਕ ਸੜਕ ਹਾਦਸੇ ਵਿਚ ਭਾਰਤੀ ਮੂਲ ਦੀ ਮਾਂ ਧੀ ਦੀ ਮੌਤ ਹੋ ਗਈ। ਜਦਕਿ ਮਹਿਲਾ ਦਾ ਪਤੀ ਤੇ ਪੁੱਤ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਭਾਰਤੀ ਮੂਲ ਦਾ ਅਤੁਲ ਆਪਣੇ ਪਰਿਵਾਰ ਦੇ ਨਾਲ ਮੈਸੇਚਿਉਸੇਟਸ ਵਿੱਚ ਰਹਿੰਦਾ ਹੈ।

ਉਹ ਆਪਣੇ ਪੁੱਤਰ ਦਾ ਜਨਮਦਿਨ ਮਨਾਉਣ ਲਈ ਜਾ ਰਿਹਾ ਸੀ ਕਿ ਫਰੈਂਕਲਿਨ ਵਿੱਚ ਉਸ ਦੀ ਕਾਰ ਗਲਤ ਰਸਤੇ ਤੋਂ ਆ ਰਹੇ ਇੱਕ ਪਿਕਅੱਪ ਟਰੱਕ ਦੇ ਨਾਲ ਟਕਰਾ ਗਈ, ਜਿਸ ਨਾਲ ਪੰਜ ਸਾਲਾ ਦੀ ਧੀ ਕ੍ਰਿਸ਼ਾ ਪਟੇਲ ਅਤੇ ਉਸ ਦੀ ਮਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਅਤੁਲ ਤੇ ਉਸ ਦਾ ਪੁੱਤ ਗੰਭੀਰ ਜ਼ਖ਼ਮੀ ਹੋ ਗਿਆ।

ਮਾਮਲੇ ਵਿੱਚ ਦੋਸ਼ੀ ਇਸ ਸਮੇਂ 250,000 ਡਾਲਰ ਦੇ ਬਾਂਡ 'ਤੇ ਜੇਲ੍ਹ ਵਿੱਚ ਹੈ ਅਤੇ ਉਸਨੂੰ 24 ਜੂਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸਨੇ ਪਹਿਲਾਂ ਆਪਣੇ ਦੋਸ਼ ਤੋਂ ਇਨਕਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਕਿਹਾ ਸੀ ਕਿ ਉਸਨੂੰ ਹਾਦਸੇ ਬਾਰੇ ਕੁਝ ਵੀ ਯਾਦ ਨਹੀਂ ਹੈ। 



Sad News From America Mother And Daughter Died In A Road Accident


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now