ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Trump ਨੇ ਭਾਰਤ ਨੂੰ ਮੁੜ ਦੇ ਦਿੱਤੀ ਚੇਤਾਵਨੀ, ਪੜ੍ਹੋ ਕੀ ਕਿਹਾ?

Trump-Again-Issued-A-Warning-To-


America

Trump ਨੇ ਭਾਰਤ ਨੂੰ ਮੁੜ ਦੇ ਦਿੱਤੀ ਚੇਤਾਵਨੀ, ਪੜ੍ਹੋ ਕੀ ਕਿਹਾ?

ਵਾਸ਼ਿੰਗਟਨ/ਨਵੀਂ ਦਿੱਲੀ, 5 ਜਨਵਰੀ 2026: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਤੋਂ ਤੇਲ ਖਰੀਦਣ ਦੇ ਮਾਮਲੇ 'ਤੇ ਭਾਰਤ ਨੂੰ ਇੱਕ ਵਾਰ ਫਿਰ ਸਖ਼ਤ ਸੰਦੇਸ਼ ਦਿੱਤਾ ਹੈ। ਟਰੰਪ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਜੇਕਰ ਵਪਾਰ ਦੇ ਮਾਮਲੇ ਵਿੱਚ ਭਾਰਤ ਨੇ ਸੰਤੁਲਨ ਨਾ ਬਣਾਇਆ ਤਾਂ ਉਹ ਜਲਦੀ ਹੀ ਭਾਰਤੀ ਸਮਾਨ 'ਤੇ ਟੈਰਿਫ (ਆਯਾਤ ਟੈਕਸ) ਵਧਾ ਦੇਣਗੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਵੀ ਕੀਤੀ ਪਰ ਨਾਲ ਹੀ ਵਪਾਰਕ ਸ਼ਰਤਾਂ ਵੀ ਰੱਖ ਦਿੱਤੀਆਂ।

ਡੋਨਾਲਡ ਟਰੰਪ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਜਾਣਦੇ ਹਨ ਕਿ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਨੂੰ ਖੁਸ਼ ਕਰਨਾ ਚਾਹੁੰਦੇ ਸਨ। ਟਰੰਪ ਨੇ ਕਿਹਾ ਕਿ ਪੀਐਮ ਮੋਦੀ ਇੱਕ ਬਹੁਤ ਹੀ ਵਧੀਆ ਅਤੇ ਨੇਕ ਇਨਸਾਨ ਹਨ। ਹਾਲਾਂਕਿ, ਉਨ੍ਹਾਂ ਅੱਗੇ ਜੋੜਿਆ ਕਿ ਭਾਰਤ ਨੂੰ ਇਹ ਪਤਾ ਸੀ ਕਿ ਮੈਂ (ਟਰੰਪ) ਖੁਸ਼ ਨਹੀਂ ਸੀ। ਉਨ੍ਹਾਂ ਲਈ ਮੈਨੂੰ ਖੁਸ਼ ਕਰਨਾ ਬਹੁਤ ਜ਼ਰੂਰੀ ਹੈ। ਜੇਕਰ ਉਹ ਆਪਣਾ ਵਪਾਰ ਇਸੇ ਤਰ੍ਹਾਂ ਜਾਰੀ ਰੱਖਦੇ ਹਨ, ਤਾਂ ਅਸੀਂ ਉਨ੍ਹਾਂ 'ਤੇ ਬਹੁਤ ਜਲਦੀ ਟੈਰਿਫ ਵਧਾ ਸਕਦੇ ਹਾਂ।

ਰੂਸੀ ਤੇਲ ਦੀ ਖਰੀਦ 'ਚ ਹੋਇਆ ਭਾਰੀ ਵਾਧਾ

ਸਰਕਾਰੀ ਅੰਕੜੇ ਦੱਸਦੇ ਹਨ ਕਿ ਭਾਰਤ ਨੇ ਰੂਸ ਤੋਂ ਤੇਲ ਖਰੀਦਣਾ ਘੱਟ ਕਰਨ ਦੀ ਬਜਾਏ ਵਧਾ ਦਿੱਤਾ ਹੈ। ਨਵੰਬਰ 2025 ਵਿੱਚ ਭਾਰਤ ਨੇ ਰੂਸ ਤੋਂ ਰਿਕਾਰਡ ਤੇਲ ਮੰਗਵਾਇਆ, ਜੋ ਪਿਛਲੇ 6 ਮਹੀਨਿਆਂ ਵਿੱਚ ਸਭ ਤੋਂ ਵੱਧ ਸੀ। ਅੰਕੜਿਆਂ ਮੁਤਾਬਕ ਭਾਰਤ ਨੇ ਨਵੰਬਰ ਵਿੱਚ ਰੂਸ ਤੋਂ 7.7 ਮਿਲੀਅਨ ਟਨ ਤੇਲ ਖਰੀਦਿਆ, ਜਿਸਦੀ ਕੀਮਤ 3.7 ਬਿਲੀਅਨ ਡਾਲਰ ਬਣਦੀ ਹੈ। ਭਾਰਤ ਦੇ ਕੁੱਲ ਤੇਲ ਆਯਾਤ ਵਿੱਚ ਰੂਸ ਦਾ ਹਿੱਸਾ ਹੁਣ 35 ਫੀਸਦੀ ਤੱਕ ਪਹੁੰਚ ਗਿਆ ਹੈ।

ਅਮਰੀਕਾ ਪਹਿਲਾਂ ਹੀ ਵਧਾ ਚੁੱਕਾ ਹੈ ਟੈਕਸ

ਜ਼ਿਕਰਯੋਗ ਹੈ ਕਿ ਅਮਰੀਕਾ ਨੇ ਅਗਸਤ 2025 ਵਿੱਚ ਹੀ ਸਖ਼ਤ ਕਦਮ ਚੁੱਕਦਿਆਂ ਭਾਰਤੀ ਤੇਲ ਆਯਾਤ 'ਤੇ ਟੈਰਿਫ 25 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰ ਦਿੱਤਾ ਸੀ। ਇਹ ਕਾਰਵਾਈ ਰੂਸੀ ਤੇਲ ਖਰੀਦਣ ਦੀ ਸਜ਼ਾ ਵਜੋਂ ਕੀਤੀ ਗਈ ਸੀ। ਭਾਰਤ ਸਰਕਾਰ ਇਸ ਗੱਲੋਂ ਨਿਰਾਸ਼ ਹੈ ਕਿ ਤੇਲ ਖਰੀਦ ਘਟਾਉਣ ਦੀ ਕੋਸ਼ਿਸ਼ ਦੇ ਬਾਵਜੂਦ ਅਮਰੀਕਾ ਨਾਲ ਵਪਾਰਕ ਸਮਝੌਤੇ ਸਿਰੇ ਨਹੀਂ ਚੜ੍ਹ ਰਹੇ।

ਭਾਰਤ ਦਾ ਸੰਤੁਲਨ ਬਣਾਉਣ ਵਾਲਾ ਕਦਮ

ਅਮਰੀਕਾ ਦੀ ਨਾਰਾਜ਼ਗੀ ਦੂਰ ਕਰਨ ਲਈ ਭਾਰਤ ਨੇ ਇੱਕ ਪਾਸੇ ਰੂਸ ਤੋਂ ਤੇਲ ਖਰੀਦਿਆ ਤਾਂ ਦੂਜੇ ਪਾਸੇ ਅਮਰੀਕਾ ਤੋਂ ਵੀ ਤੇਲ ਦੀ ਖਰੀਦ ਵਧਾ ਦਿੱਤੀ ਹੈ। ਨਵੰਬਰ 2025 ਵਿੱਚ ਭਾਰਤ ਨੇ ਅਮਰੀਕਾ ਤੋਂ ਕਰੀਬ 2.8 ਮਿਲੀਅਨ ਟਨ ਤੇਲ ਮੰਗਵਾਇਆ, ਜੋ ਕਿ ਪਿਛਲੇ 7 ਮਹੀਨਿਆਂ ਵਿੱਚ ਸਭ ਤੋਂ ਵੱਧ ਸੀ। ਇਸ ਨਾਲ ਭਾਰਤੀ ਬਾਜ਼ਾਰ ਵਿੱਚ ਅਮਰੀਕੀ ਤੇਲ ਦਾ ਹਿੱਸਾ ਵੱਧ ਕੇ ਕਰੀਬ 13 ਫੀਸਦੀ ਹੋ ਗਿਆ ਹੈ, ਜੋ ਪਹਿਲਾਂ ਸਿਰਫ਼ 4-5 ਫੀਸਦੀ ਸੀ।

Trump Again Issued A Warning To India Read What He Said


Popular Posts
Just Now