ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਵੱਡੀ ਖ਼ਬਰ - ਪਾਇਲਟ ਨੇ ਗੱਡੀਆਂ ਨਾਲ ਭਰੀ ਸੜਕ ਤੇ ਲਾਹ ਦਿੱਤਾ ਜ਼ਹਾਜ਼

ਵੱਡੀ ਖ਼ਬਰ - ਪਾਇਲਟ ਨੇ ਗੱਡੀਆਂ ਨਾਲ ਭਰੀ ਸੜਕ ਤੇ ਲਾਹ ਦਿੱਤਾ ਜ਼ਹਾਜ਼


America

ਵੱਡੀ ਖ਼ਬਰ : ਪਾਇਲਟ ਨੇ ਗੱਡੀਆਂ ਨਾਲ ਭਰੀ ਸੜਕ ਤੇ ਲਾਹ ਦਿੱਤਾ ਜ਼ਹਾਜ਼

ਅਮਰੀਕਾ ਦੇ ਜਾਰਜੀਆ ਸੂਬੇ ਚ ਇੱਕ ਛੋਟਾ ਜਹਾਜ਼ ਤਕਨੀਕੀ ਖਰਾਬੀ ਕਾਰਨ ਹਵਾਈ ਅੱਡੇ ਦੀ ਬਜਾਏ ਸ਼ਹਿਰ ਦੀ ਇੱਕ ਬੇਹੱਦ ਬਿਜ਼ੀ ਸੜਕ 'ਤੇ ਕ੍ਰੈਸ਼ ਲੈਂਡ ਹੋ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਭਿਆਨਕ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਕਿਵੇਂ ਵਾਪਰਿਆ ਹਾਦਸਾ? 

ਦੱਸ ਦਈਏ ਕਿ ਸੜਕ 'ਤੇ ਜਦੋਂ ਲੋਕ ਰੋਜ਼ਾਨਾ ਵਾਂਗ ਆਪਣੀਆਂ ਕਾਰਾਂ ਵਿੱਚ ਜਾ ਰਹੇ ਸਨ, ਤਾਂ ਅਚਾਨਕ ਅਸਮਾਨ ਤੋਂ ਇੱਕ ਜਹਾਜ਼ ਉਨ੍ਹਾਂ ਦੇ ਬਿਲਕੁਲ ਉੱਪਰ ਆ ਗਿਆ, ਜਿਸ ਨੇ ਸਿੱਧਾ ਸੜਕ ਦੇ ਵਿਚਕਾਰ ਲੈਂਡਿੰਗ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਜਹਾਜ਼ ਦੇ ਇੰਜਣ ਵਿੱਚ ਖ਼ਰਾਬੀ ਆ ਗਈ ਸੀ। ਪਾਇਲਟ ਕੋਲ ਰਨਵੇਅ ਤੱਕ ਪਹੁੰਚਣ ਦਾ ਸਮਾਂ ਨਹੀਂ ਸੀ, ਜਿਸ ਕਾਰਨ ਉਸ ਨੇ ਸੜਕ 'ਤੇ ਹੀ ਜਹਾਜ਼ ਉਤਾਰਨ ਦਾ ਜੋਖਮ ਭਰਿਆ ਫੈਸਲਾ ਲਿਆ।

ਹੈਰਾਨੀ ਦੀ ਗੱਲ ਹੈ ਕਿ ਸੜਕ 'ਤੇ ਇੰਨੀ ਟ੍ਰੈਫਿਕ ਹੋਣ ਦੇ ਬਾਵਜੂਦ ਜਹਾਜ਼ ਕਿਸੇ ਗੱਡੀ ਨਾਲ ਨਹੀਂ ਟਕਰਾਇਆ। ਪਾਇਲਟ ਅਤੇ ਜਹਾਜ਼ ਵਿੱਚ ਸਵਾਰ ਹੋਰ ਲੋਕ ਸੁਰੱਖਿਅਤ ਦੱਸੇ ਜਾ ਰਹੇ ਹਨ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਜਹਾਜ਼ ਨੂੰ ਗੱਡੀਆਂ ਦੇ ਵਿਚਕਾਰ ਖੜ੍ਹਾ ਦੇਖਿਆ ਜਾ ਸਕਦਾ ਹੈ। ਘਟਨਾ ਤੋਂ ਤੁਰੰਤ ਬਾਅਦ ਸਥਾਨਕ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। 

ਜਹਾਜ਼ ਨੂੰ ਸੜਕ ਤੋਂ ਹਟਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਈ ਅਤੇ ਕੁਝ ਸਮੇਂ ਲਈ ਟ੍ਰੈਫਿਕ ਨੂੰ ਵੀ ਰੋਕਣਾ ਪਿਆ। ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਹੁਣ ਇਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

Big News Pilot Lands Plane On Road Full Of Cars


Popular Posts
Just Now