ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮ


Lptv News / Chandigarh

ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ

ਆਪਸੀ ਸੰਪਰਕ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ

ਬ੍ਰਿਟੇਨ ਵਸਦੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਅਤੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਬਾਰੇ ਹੋਈ ਵਿਸਥਾਰਤ ਵਿਚਾਰ-ਚਰਚਾ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। 

ਇਸ ਮੌਕੇ ਡਾ. ਰਵਜੋਤ ਸਿੰਘ ਨੇ ਬ੍ਰਿਟਿਸ਼ ਵਫ਼ਦ ਨਾਲ ਬ੍ਰਿਟੇਨ ਵਿੱਚ ਵਸਦੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਨਾਲ ਸਬੰਧਤ ਐਨ.ਆਰ.ਆਈਜ਼ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। 

ਡਾ. ਰਵਜੋਤ ਸਿੰਘ ਨੇ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਨੂੰ ਜਾਅਲੀ ਅਤੇ ਗੈਰ-ਅਧਿਕਾਰਤ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀਜ਼ਾ, ਇਮੀਗ੍ਰੇਸ਼ਨ, ਵਿਦੇਸ਼ ਯਾਤਰਾ ਜਾਂ ਹੋਰ ਸੇਵਾਵਾਂ ਸਬੰਧੀ ਝੂਠੇ ਦਾਅਵੇ ਕਰਨ ਵਾਲੇ ਵਿਅਕਤੀਆਂ ਦੇ ਝਾਂਸੇ ਵਿੱਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਾਅਲੀ ਟ੍ਰੈਵਲ ਏਜੰਟਾਂ ਵੱਲੋਂ ਕੀਤੀ ਜਾਂਦੀ ਧੋਖਾਧੜੀ ਤੋਂ ਬਚਣ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ। ਮੰਤਰੀ ਨੇ ਬ੍ਰਿਟਿਸ਼ ਵਫ਼ਦ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਐਨ.ਆਰ.ਆਈਜ਼ ਨਾਲ ਸੰਵਾਦ ਕੀਤਾ ਜਾਵੇਗਾ। 

ਉਨ੍ਹਾਂ ਬ੍ਰਿਟੇਨ ਸਮੇਤ ਵਿਦੇਸ਼ਾਂ ਵਿੱਚ ਵਸਦੇ, ਖਾਸ ਕਰਕੇ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਨਾਲ ਸਬੰਧਤ ਪੰਜਾਬੀਆਂ ਨੂੰ ਇਸ ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਪੰਜਾਬ ਸਰਕਾਰ ਸਾਹਮਣੇ ਰੱਖਣ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਅਤੇ ਪੰਜਾਬ ਨਾਲ ਜੁੜੇ ਐਨ.ਆਰ.ਆਈਜ਼ ਦੀਆਂ ਵੱਖ-ਵੱਖ ਚਿੰਤਾਵਾਂ, ਪੰਜਾਬ ਨਾਲ ਉਨ੍ਹਾਂ ਦੇ ਸਬੰਧਾਂ ਅਤੇ ਉਨ੍ਹਾਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੋਵਾਂ ਧਿਰਾਂ ਨੇ ਪੰਜਾਬੀ ਪਰਵਾਸੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਤੇ ਆਪਸੀ ਸੰਪਰਕ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ।

Ravjotsingh albasmeriglio punjabnri punjabidiaspora britishhighcommission nri milni punjabukrelations


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now