ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ    Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜਨਰਲ ਡਾ. ਰਾਜੀਵ ਬਹਲ ਨੇ ਕੀਤੀ ਸ਼ਿਰਕਤ    ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ    *ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ*    ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ    ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ, ਵਿਜ਼ੂਅਲ ਇਫੈਕਟਸ, ਗੇਮਿੰਗ ਅਤੇ ਕਾਮਿਕਸ (avgc) ਬਾਰੇ ਕਰੀਅਰ ਗਾਈਡੈਂਸ ਸੈਮੀਨਾਰ ਆਯੋਜਿਤ    ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ    *ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*    *ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ*    ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ   

Oh God...! ਕਿੰਨਾ ਖਤਰਨਾਕ ਹੈ ਪਲਾਸਟਿਕ ਦੀਆਂ ਬੋਤਲਾਂ 'ਚ ਪਾਣੀ ਪੀਣਾ, ਨੁਕਸਾਨ ਜਾਣ ਕੇ ਉੱਡ ਜਾਣਗੇ ਹੋਸ਼

March 25, 2025 / Lifestyle
Oh-God-How-Dangerous-Is-It-To-Dr

Admin / Lifestyle

ਗਰਮੀ ਹੋਵੇ ਜਾਂ ਸਰਦੀ ਪਾਣੀ ਪੀਣ ਲਈ ਜ਼ਿਆਦਾਤਰ ਲੋਕ ਬੋਤਲਾਂ ਦੀ ਵਰਤੋਂ ਕਰਦੇ ਹਨ। ਭਾਵੇਂ ਅੱਜ ਕੱਲ੍ਹ ਬੋਤਲਾਂ ਦੀਆਂ ਕਈ ਕਿਸਮਾਂ ਆਉਂਦੀਆਂ ਹਨ ਪਰ ਫਿਰ ਵੀ ਜ਼ਿਆਦਾਤਰ ਲੋਕ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਕਰਨਾ ਪਸੰਦ ਕਰਦੇ ਹਨ। ਪਲਾਸਟਿਕ ਦੀਆਂ ਬੋਤਲਾਂ ਨੂੰ ਕੱਚ ਅਤੇ ਸਟੀਲ ਦੀਆਂ ਬੋਤਲਾਂ ਨਾਲੋਂ ਵਧੇਰੇ ਆਸਾਨੀ ਨਾਲ ਲਿਜਾਇਆ ਜਾ ਸਕਦਾ ਹੈ। ਇਹੀ ਕਾਰਨ ਹੈ ਕਿ ਜ਼ਿਆਦਾਤਰ ਘਰਾਂ ਵਿੱਚ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਪਲਾਸਟਿਕ ਦੀਆਂ ਬੋਤਲਾਂ ਲੰਬੇ ਸਮੇਂ ਤੱਕ ਖਰਾਬ ਨਹੀਂ ਹੁੰਦੀਆਂ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਲੰਬੇ ਸਮੇਂ ਤੱਕ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਇਸ ਲਈ, ਭਾਵੇਂ ਉਹ ਖਰਾਬ ਹੋਣ ਜਾਂ ਨਾ ਹੋਣ, ਉਨ੍ਹਾਂ ਨੂੰ ਸਮੇਂ ਦੇ ਨਾਲ ਬਦਲ ਲੈਣਾ ਚਾਹੀਦਾ ਹੈ।

ਕਦੋਂ ਬਦਲੀ ਜਾਵੇ ਪਲਾਸਟਿਕ ਦੀ ਪਾਣੀ ਦੀ ਬੋਤਲ ?

ਤੁਹਾਨੂੰ ਆਪਣੀ ਪਲਾਸਟਿਕ ਦੀ ਪਾਣੀ ਦੀ ਬੋਤਲ ਨੂੰ ਬਦਲ ਦੇਣਾ ਚਾਹੀਦਾ ਹੈ ਜਦੋਂ ਇਸ ਵਿਚ ਟੁੱਟ-ਫੁੱਟ ਦੇ ਲੱਛਣ ਦਿਖਾਈ ਦੇਣ ਲੱਗਣ। ਕਈ ਵਾਰ ਪਲਾਸਟਿਕ ਦੀਆਂ ਬੋਤਲਾਂ ਲੰਬੇ ਸਮੇਂ ਤੱਕ ਖਰਾਬ ਨਹੀਂ ਹੁੰਦੀਆਂ। ਪਰ ਜੇਕਰ ਕੁਝ ਬੋਤਲਾਂ 'ਤੇ ਤਰੇੜਾਂ, ਖੁਰਚੀਆਂ ਜਾਂ ਬਦਬੂ ਆਉਂਦੀ ਹੈ, ਤਾਂ ਇਸ ਨੂੰ ਬਦਲ ਦੇਣਾ ਚਾਹੀਦਾ ਹੈ। ਜੇਕਰ ਬੋਤਲ ਵਿੱਚ ਅਜਿਹਾ ਕੁਝ ਨਹੀਂ ਦਿਖਾਈ ਦਿੰਦਾ ਹੈ, ਤਾਂ ਤੁਹਾਨੂੰ ਇਸਨੂੰ 6 ਮਹੀਨਿਆਂ ਵਿੱਚ ਬਦਲਣਾ ਚਾਹੀਦਾ ਹੈ। ਜੇਕਰ ਬੋਤਲ ਦਾ ਪਲਾਸਟਿਕ ਚੰਗੀ ਕੁਆਲਿਟੀ ਦਾ ਹੈ ਤਾਂ ਤੁਸੀਂ ਇਸ ਦੀ ਵਰਤੋਂ 12 ਮਹੀਨਿਆਂ ਤੱਕ ਕਰ ਸਕਦੇ ਹੋ।


ਕਿਉਂ ਬਦਲਣੀ ਚਾਹੀਦੀ ਹੈ ਪਾਣੀ ਦੀ ਬੋਤਲ ?

ਪਲਾਸਟਿਕ ਦੀਆਂ ਬੋਤਲਾਂ ਨੂੰ ਸਾਲ ਵਿਚ ਇਕ ਵਾਰ ਬਦਲ ਦੇਣਾ ਚਾਹੀਦਾ ਹੈ। ਅਸਲ ਵਿੱਚ, ਬੈਕਟੀਰੀਆ ਬੋਤਲ ਦੇ ਕੋਨਿਆਂ ਅਤੇ ਦਰਾੜਾਂ ਵਿੱਚ ਵੱਧ-ਫੁਲ ਸਕਦੇ ਹਨ। ਸਟੇਨਲੈੱਸ ਸਟੀਲ ਦੀਆਂ ਬੋਤਲਾਂ ਥੋੜੀਆਂ ਜ਼ਿਆਦਾ ਟਿਕਾਊ ਹੁੰਦੀਆਂ ਹਨ। ਹਾਲਾਂਕਿ, ਉਹਨਾਂ ਨੂੰ ਵੀ ਹਰ ਦੋ ਸਾਲਾਂ ਵਿੱਚ ਬਦਲ ਦੇਣਾ ਚਾਹੀਦਾ ਹੈ ਜੇਕਰ ਤੁਸੀਂ ਕੱਚ ਦੀ ਪਾਣੀ ਦੀ ਬੋਤਲ ਦੀ ਵਰਤੋਂ ਕਰ ਰਹੇ ਹੋ, ਤਾਂ ਤੁਸੀਂ ਇਸਨੂੰ ਹਰ 2-3 ਸਾਲ ਬਾਅਦ ਬਦਲ ਸਕਦੇ ਹੋ, ਅਜਿਹਾ ਕਰਨ ਨਾਲ ਤੁਸੀਂ ਆਪਣੇ ਆਪ ਨੂੰ ਨੁਕਸਾਨਦੇਹ ਬੈਕਟੀਰੀਆ ਤੋਂ ਦੂਰ ਰੱਖ ਸਕਦੇ ਹੋ। ਇਸ ਤੋਂ ਇਲਾਵਾ ਬੋਤਲਾਂ ਦੀ ਸਫ਼ਾਈ ਬਰਕਰਾਰ ਰੱਖਣ ਲਈ ਉਨ੍ਹਾਂ ਨੂੰ ਰੋਜ਼ਾਨਾ ਗਰਮ ਪਾਣੀ ਅਤੇ ਸਾਬਣ ਨਾਲ ਸਾਫ਼ ਕਰਨਾ ਚਾਹੀਦਾ ਹੈ।


ਸ਼ੂਗਰ ਤੇ ਦਿਲ ਦੀਆਂ ਬਿਮਾਰੀਆਂ ਦਾ ਵੱਧ ਜਾਂਦਾ ਹੈ ਖ਼ਤਰਾ

ਹਾਰਵਰਡ ਸਕੂਲ ਆਫ ਪਬਲਿਕ ਹੈਲਥ ਦੀ ਖੋਜ ਅਨੁਸਾਰ ਪੌਲੀਕਾਰਬੋਨੇਟ ਦੀਆਂ ਬੋਤਲਾਂ ਤੋਂ ਪੀਣ ਵਾਲੇ ਪਾਣੀ ਵਿੱਚ ਰਸਾਇਣਕ ਬਿਸਫੇਨੋਲ ਏ ਪਾਇਆ ਜਾਂਦਾ ਹੈ। ਇਸ ਰਸਾਇਣ ਦੇ ਜ਼ਿਆਦਾ ਸੇਵਨ ਨਾਲ ਦਿਲ ਦੀਆਂ ਬਿਮਾਰੀਆਂ ਅਤੇ ਸ਼ੂਗਰ ਦਾ ਖ਼ਤਰਾ ਕਈ ਗੁਣਾ ਵੱਧ ਸਕਦਾ ਹੈ।


ਹਾਰਮੋਨ ਅਸੰਤੁਲਨ ਦਾ ਬਣਦੀ ਹੈ ਕਾਰਨ


ਪਲਾਸਟਿਕ ਦੀਆਂ ਬੋਤਲਾਂ ਵਿੱਚੋਂ ਪੀਣ ਵਾਲੇ ਪਾਣੀ ਵਿੱਚ ਬੀਪੀਏ ਅਤੇ ਫਥਾਲੇਟਸ ਵਰਗੇ ਰਸਾਇਣ ਹੁੰਦੇ ਹਨ ਜੋ ਪ੍ਰਜਣਨ ਸ਼ਕਤੀ ਨੂੰ ਪ੍ਰਭਾਵਿਤ ਕਰਦੇ ਹਨ। ਇਹ ਪਾਣੀ ਹਾਰਮੋਨ ਅਸੰਤੁਲਨ ਦਾ ਕਾਰਨ ਬਣਦਾ ਹੈ। ਮਾਈਕ੍ਰੋਪਲਾਸਟਿਕਸ ਨਾਲ ਦੂਸ਼ਿਤ ਪਾਣੀ ਸੈੱਲਾਂ ਵਿਚ ਸੋਜ ਅਤੇ ਨੁਕਸਾਨ ਦਾ ਕਾਰਨ ਬਣਦਾ ਹੈ।


ਕੈਂਸਰ ਦਾ ਵੱਧ ਜਾਂਦਾ ਹੈ ਖਤਰਾ 

ਮਾਹਿਰਾਂ ਅਨੁਸਾਰ ਪਲਾਸਟਿਕ ਦੀਆਂ ਬੋਤਲਾਂ ਵਿੱਚ ਪਾਣੀ ਪੀਣ ਨਾਲ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ। ਪਲਾਸਟਿਕ ਪੋਲੀਥੀਨ ਵਿੱਚ ਰੱਖਿਆ ਗਰਮ ਭੋਜਨ ਖਾਣ ਜਾਂ ਪੀਣ ਨਾਲ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ।





Powered by Froala Editor

Oh God How Dangerous Is It To Drink Water In Plastic Bottles You Will Be Shocked To Know The Harm

Recommended News
Popular Posts
Just Now