ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ    Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜਨਰਲ ਡਾ. ਰਾਜੀਵ ਬਹਲ ਨੇ ਕੀਤੀ ਸ਼ਿਰਕਤ    ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ    *ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ*    ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ    ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ, ਵਿਜ਼ੂਅਲ ਇਫੈਕਟਸ, ਗੇਮਿੰਗ ਅਤੇ ਕਾਮਿਕਸ (avgc) ਬਾਰੇ ਕਰੀਅਰ ਗਾਈਡੈਂਸ ਸੈਮੀਨਾਰ ਆਯੋਜਿਤ    ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ    *ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*    *ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ*    ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ   

ਗਰਮੀਆਂ ਵਿੱਚ ਨਹੀਂ ਵਰਤਣੇ ਚਾਹੀਦੇ ਤਾਂਬੇ ਦੇ ਭਾਂਡੇ

May 22, 2025 / Lifestyle
Copper-Utensils-Should-Not-Be-Us

Copper utensils should not be used in summer : ਘਰਾਂ ਵਿੱਚ ਕਈ ਤਰ੍ਹਾਂ ਦੇ ਭਾਂਡੇ ਵਰਤੇ ਜਾਂਦੇ ਹਨ। ਜਿਸ ਵਿੱਚ ਕਈ ਤਰ੍ਹਾਂ  ਦੀਆਂ ਧਾਤਾਂ  ਵਰਤੀਆਂ  ਜਾਂਦੀਆਂ ਹਨ। ਕਈ ਵਾਰ ਕਈ ਧਾਤ ਨੂੰ  ਆਪਣੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਵਰਤਿਆ ਜਾਂਦਾ ਹੈ। ਪਰ ਜੇਕਰ  ਤੁਸੀ ਗਰਮੀ ਵਿੱਚ ਵੀ  ਆਪਣੇ ਘਰਾਂ 'ਚ  ਤਾਂਬੇ ਦੇ ਭਾਂਡਿਆਂ ਦੀ ਵਰਤੋਂ ਕਰਦੋ ਹੋ  ਤਾਂ ਇਨ੍ਹਾਂ ਗੱਲਾਂ ਦਾ ਰੱਖੋ  ਖ਼ਾਸ  ਧਿਆਨ: 

ਤਾਂਬੇ ਦੇ ਭਾਂਡਿਆਂ ਦੀ ਵਰਤੋਂ ਸਿਹਤ ਲਈ ਫ਼ਾਇਦੇਮੰਦ ਹੋਣ ਕਾਰਨ ਖਾਣ-ਪੀਣ ਲਈ ਕੀਤੀ ਜਾਂਦੀ ਰਹੀ ਹੈ। ਆਯੁਰਵੇਦ ਵਿਚ ਵੀ ਤਾਂਬੇ ਦੇ ਭਾਂਡੇ ਦਾ ਪਾਣੀ ਪੀਣ ਦੇ ਕਈ ਫ਼ਾਇਦੇ ਮਿਲਦੇ ਹਨ। ਆਯੁਰਵੇਦ ਮੁਤਾਬਕ ਤਾਂਬੇ ਦੇ ਭਾਂਡੇ ਦਾ ਪਾਣੀ ਪੀਣ ਨਾਲ ਪਾਣੀ ਵਿਚ ਮੌਜੂਦ ਬੈਕਟੀਰੀਆ ਖ਼ਤਮ ਹੋ ਜਾਂਦੇ ਹਨ ਅਤੇ ਪਾਣੀ ਸ਼ੁਧ ਹੋ ਜਾਂਦਾ ਹੈ। ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦੀ ਵਰਤੋਂ ਸਿਹਤ ਨੂੰ ਫ਼ਾਇਦੇ ਦੀ ਬਜਾਏ ਨੁਕਸਾਨ ਪਹੁੰਚਾ ਸਕਦੀ ਹੈ। ਆਉ ਜਾਣਦੇ ਹਾਂ ਕਿਸ ਕਾਰਨ ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿਤੀ ਜਾਂਦੀ ਹੈ।

ਗਰਮੀਆਂ ਵਿਚ ਸਰੀਰ ਦਾ ਤਾਪਮਾਨ ਪਹਿਲਾਂ ਹੀ ਵੱਧ ਜਾਂਦਾ ਹੈ ਜਿਸ ਕਾਰਨ ਕਈ ਵਾਰ ਵਿਅਕਤੀ ਨੂੰ ਪਾਚਨ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹੀ ਕਾਰਨ ਹੈ ਕਿ ਇਸ ਮੌਸਮ ਵਿਚ ਹਰ ਵਿਅਕਤੀ ਨੂੰ ਅਜਿਹੀਆਂ ਚੀਜ਼ਾਂ ਖਾਣ ਦੀ ਸਲਾਹ ਦਿਤੀ ਜਾਂਦੀ ਹੈ ਜੋ ਸਰੀਰ ਨੂੰ ਹਾਈਡਰੇਟ ਅਤੇ ਠੰਢਾ ਰਖਦੀਆਂ ਹਨ। ਪਰ ਤਾਂਬੇ ਦਾ ਸੁਭਾਅ ਗਰਮ ਹੈ ਜਿਸ ਕਾਰਨ ਇਸ ਨੂੰ ਗਰਮੀਆਂ ਦੇ ਮੌਸਮ ਲਈ ਆਦਰਸ਼ ਨਹੀਂ ਮੰਨਿਆ ਜਾਂਦਾ। ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਨਾਲ ਭੋਜਨ ਵਿਚ ਤਾਂਬੇ ਦੀ ਮਾਤਰਾ ਵੱਧ ਜਾਂਦੀ ਹੈ, ਜੋ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾ ਸਕਦੀ ਹੈ ਜਿਸ ਕਾਰਨ ਕਈ ਵਾਰ ਵਿਅਕਤੀ ਨੂੰ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਨਾਲ ਸਰੀਰ ਦਾ ਤਾਪਮਾਨ ਹੋਰ ਵੱਧ ਸਕਦਾ ਹੈ ਜਿਸ ਕਾਰਨ ਵਿਅਕਤੀ ਨੂੰ ਉਲਟੀਆਂ, ਮਤਲੀ ਅਤੇ ਚੱਕਰ ਆਉਣ ਦੇ ਨਾਲ-ਨਾਲ ਨੱਕ ਵਗਣਾ, ਪੇਟ ਫੁੱਲਣਾ, ਭੁੱਖ ਨਾ ਲਗਣਾ ਅਤੇ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਤਾਂਬੇ ਦੇ ਭਾਂਡਿਆਂ ਵਿਚ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਦੁੱਧ ਵਿਚ ਮਿਲਣ ਵਾਲਾ ਲੈਕਟੋ ਐਸਿਡ ਤਾਂਬੇ ਦੇ ਸੰਪਰਕ ਵਿਚ ਆਉਂਦੇ ਹੀ ਖ਼ਤਮ ਹੋ ਜਾਂਦਾ ਹੈ। ਜੇਕਰ ਇਸ ਭਾਂਡੇ ਵਿਚ ਦੁੱਧ ਨੂੰ ਜ਼ਿਆਦਾ ਦੇਰ ਤਕ ਰਖਿਆ ਜਾਵੇ ਤਾਂ ਇਹ ਜ਼ਹਿਰੀਲਾ ਹੋ ਸਕਦਾ ਹੈ। ਇਸ ਨੂੰ ਪੀਣ ਨਾਲ ਉਲਟੀ ਆ ਸਕਦੀ ਹੈ।

ਤਾਂਬੇ ਦੇ ਭਾਂਡਿਆਂ ਵਿਚ ਖੱਟੀਆਂ ਚੀਜ਼ਾਂ ਖਾਣ ਅਤੇ ਪੀਣ ਨਾਲ ਤੇਜ਼ਾਬ ਪੈਦਾ ਹੁੰਦਾ ਹੈ, ਜੋ ਸਰੀਰ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਿਸ ਕਾਰਨ ਵਿਅਕਤੀ ਨੂੰ ਫੂਡ ਪੁਆਇਜ਼ਨਿੰਗ ਦਾ ਖ਼ਤਰਾ ਬਣਿਆ ਰਹਿੰਦਾ ਹੈ। ਤਾਂਬੇ ਦੇ ਭਾਂਡੇ ਵਿਚ ਪਾਣੀ ਪੀਣ ਦੇ ਕਈ ਫ਼ਾਇਦੇ ਹਨ। ਪਰ ਗਰਮੀਆਂ ਵਿਚ ਤਾਂਬੇ ਦੇ ਭਾਂਡੇ ਵਿਚ ਇਕ ਦਿਨ ਵਿਚ ਇਕ ਗਲਾਸ ਤੋਂ ਵੱਧ ਪਾਣੀ ਨਾ ਪੀਉ। ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦਾ ਪਾਣੀ ਇਸ ਤੋਂ ਵੱਧ ਪੀਣ ਨਾਲ ਪਾਚਨ ਅਤੇ ਚਮੜੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਤਾਂਬੇ ਦੇ ਭਾਂਡਿਆਂ ਵਿਚ ਪਕਾਇਆ ਹੋਇਆ ਭੋਜਨ ਖਾਣ ਨਾਲ ਸਰੀਰ ਦਾ ਤਾਪਮਾਨ ਕਾਫ਼ੀ ਵੱਧ ਸਕਦਾ ਹੈ ਜਿਸ ਕਾਰਨ ਖੂਨ ਵਗਣਾ, ਪੇਟ ਫੁਲਣਾ ਜਾਂ ਪਾਚਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

Powered by Froala Editor

Copper Utensils Should Not Be Used In Summer

Recommended News
Popular Posts
Just Now