ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

AAP Sarpanch Murder - ਬਰਨਾਲਾ 'ਚ AAP ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਨਸ਼ੇ ਦਾ ਵਿਰੋਧ ਕਰਨਾ ਪਿਆ ਭਾਰੀ

AAP Sarpanch Murder -  ਬਰਨਾਲਾ 'ਚ AAP ਸਰਪੰਚ ਦਾ ਤੇਜ਼ਧਾਰ ਹਥਿਆਰਾ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਬਰਨਾਲਾ 'ਚ ਮੌਜੂਦਾ ਸਰਪੰਚ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਸਰਪੰਚ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ। ਬਰਨਾਲਾ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ 26 ਸਾਲਾ ਸਰਪੰਚ ਸੁਖਜੀਤ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।


ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਰਪੰਚ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਲੋਕਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਪੰਚ ਚੋਣਾਂ ਨੂੰ ਲੈ ਕੇ ਪਿੰਡ ਦੇ ਲੋਕਾਂ 'ਚ ਉਨ੍ਹਾਂ ਨਾਲ ਰੰਜਿਸ਼ ਸੀ। ਪਿੰਡ ਵਿੱਚ ਕੁਝ ਲੋਕ ਨਸ਼ਾ ਕਰ ਰਹੇ ਸੀ। ਜਿਸ ਕਾਰਨ ਸਰਪੰਚ ਸੁਖਜੀਤ ਨੇ ਉਕਤ ਵਿਅਕਤੀਆਂ ਨੂੰ ਰੋਕਿਆ ਤਾਂ ਉਹ ਆਪਣੇ ਕਈ ਸਾਥੀਆਂ ਸਮੇਤ ਹਥਿਆਰਾਂ ਸਮੇਤ ਸਰਪੰਚ ਦੇ ਘਰ ਆ ਗਏ। ਇਸ ਦੌਰਾਨ ਉਸ ਨੇ ਸਰਪੰਚ ਤੇ ਉਸ ਦੇ ਸਾਥੀਆਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ।




ਇਸ ਹਮਲੇ ਦੌਰਾਨ ਸਰਪੰਚ ਸੁਖਜੀਤ ਸਿੰਘ ਬਰਛੇ ਨਾਲ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਭੇਜ ਦਿੱਤਾ ਗਿਆ ਪਰ ਸਰਪੰਚ ਸੁਖਜੀਤ ਸਿੰਘ ਦੀ ਰਸਤੇ ਵਿਚ ਹੀ ਮੌਤ ਹੋ ਗਈ। ਇਸ ਘਟਨਾ ਵਿੱਚ ਸਰਪੰਚ ਸੁਖਜੀਤ ਸਿੰਘ ਦੇ ਪਿਤਾ ਸਮੇਤ ਤਿੰਨ ਹੋਰ ਵਿਅਕਤੀ ਜ਼ਖ਼ਮੀ ਦੱਸੇ ਜਾਂਦੇ ਹਨ। ਫਿਲਹਾਲ ਪੁਲਿਸ ਜਾਂਚ 'ਚ ਜੁਟੀ ਹੋਈ ਹੈ।

AAP Sarpanch Murder AAP Sarpanch Murdered With Sharp Weapons In Barnala Opposition To Drugs Had To Face Heavy Resistance


Popular Posts
Just Now