HSGPC Election- ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਰਾਣੀਆਂ ਜਨਰਲ ਸਕੱਤਰ
HARYANA
ਗੂਹਲਾ ਚੀਕਾ, 23 ਮਈ 2025:ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਵਿਚ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਕਮੇਟੀ ਦਾ ਪ੍ਰਧਾਨ ਅਤੇ ਜਥੇਦਾਰ ਅੰਗਰੇਜ਼ ਸਿੰਘ ਕੰਬੋਜ ਰਾਣੀਆਂ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ ਹੈ। ਜਥੇਦਾਰ ਝੀਂਡਾ ਦੂਜੀ ਵਾਰ HSGPC ਦੇ ਪ੍ਰਧਾਨ ਬਣੇ ਹਨ।
ਇਸ ਦੇ ਨਾਲ ਕਮੇਟੀ ਦੇ ਪੰਜ ਅਹੁਦੇਦਾਰਾਂ ਤੋਂ ਇਲਾਵਾ 6 ਐਗਜ਼ੈਕਟਿਵ ਮੈਂਬਰਾਂ ਦੀ ਚੋਣ ਵੀ ਕੀਤੀ ਗਈ ਹੈ। ਇਨ੍ਹਾਂ ਵਿਚ ਕਰਨੈਲ ਸਿੰਘ ਨਿਮਨਾਬਾਦ, ਪਲਵਿੰਦਰ ਸਿੰਘ ਦਰਡ, ਕੁਲਦੀਪ ਸਿੰਘ ਮੁਲਤਾਨੀ, ਰੁਪਿੰਦਰ ਸਿੰਘ ਪੰਜੋਖਰਾ, ਜਗਤਾਰ ਸਿੰਘ ਮਾਨ ਅਤੇ ਟੀਪੀ ਸਿੰਘ ਸ਼ਾਮਲ ਹਨ।
HSGPC Election Jhinda Becomes President And Raniyan General Secretary Of Haryana Sikh Gurdwara Management Committee