ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕੋਰੋਨਾ ਨਾਲ ਇੱਕ ਹੋਰ ਮੌਤ, ਇਹਨਾਂ ਜ਼ਿਲ੍ਹਿਆਂ ‘ਚ ਵੀ ਨਵੇਂ ਮਾਮਲੇ ਕੀਤੇ ਗਏ ਦਰਜ

One-More-Death-Due-To-Corona-New


ਲੁਧਿਆਣਾ ,07 ਜੂਨ 2025: ਪੰਜਾਬ ਵਿੱਚ ਇੱਕ ਹੋਰ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। 69 ਸਾਲਾ ਮ੍ਰਿਤਕ ਔਰਤ ਕੁਮਕਲਾਂ ਦੇ ਨੇੜੇ ਪਿੰਡ ਜੋਨੇਵਾਲ ਦੀ ਰਹਿਣ ਵਾਲੀ ਸੀ ਅਤੇ ਉਸਨੂੰ ਇਲਾਜ ਲਈ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਕਾਰਨ ਹੁਣ ਲੁਧਿਆਣਾ ਵਿੱਚ ਕੋਰੋਨਾ ਕਾਰਨ ਦੂਜੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ।

ਮਹਿਲਾ ਦੇ ਸੰਪਰਕ ਵਿਚ ਆਏ ਪਰਿਵਾਰ ਦੇ ਤਿੰਨ ਲੋਕ ਵੀ ਕੋਰੋਨਾ ਇਨਫੈਕਟਿਡ ਮਿਲੇ ਹਨ। ਸਾਰੇ ਹੋਮ ਕੁਆਰੰਟੀਨ ਹਨ। ਇਸ ਤੋਂ ਪਹਿਲਾਂ ਵੀ ਕੋਰੋਨਾ ਪਾਜ਼ੀਟਿਵ ਲੁਧਿਆਣਾ ਦੇ ਇਕ ਵਿਅਕਤੀ ਦੀ ਚੰਡੀਗੜ੍ਹ ਵਿਚ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਤਹਿਤ ਮਾਸਕ ਪਾਉਣ, ਸੈਨੇਟਾਈਜ਼ਰ ਇਸਤੇਮਾਲ ਕਰਨ ਅਤੇ ਇਨਫੈਕਸ਼ਨ ਤੋਂ ਬਚਾਅ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਸੂਬੇ ਵਿਚ 7 ਮਰੀਜ਼ ਕੋਰੋਨਾ ਨਾਲ ਪੀੜਤ ਹਨ। ਮੋਹਾਲੀ ਵਿਚ ਵੀ ਦੋ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ ਹਨ। ਇਨ੍ਹਾਂ ਵਿਚੋਂ ਇਕ 21 ਸਾਲ ਦੀ ਲੜਕੀ ਉੱਤਰ ਪ੍ਰਦੇਸ਼ ਤੋਂ ਮੋਹਾਲੀ ਆਪਣੇ ਰਿਸ਼ਤੇਦਾਰ ਦੇ ਇੱਥੇ ਮਿਲਣ ਆਈ ਹੋਈ ਸੀ। ਦੂਜਾ ਨੌਜਵਾਨ ਮੋਹਾਲੀ ਦਾ ਹੀ ਰਹਿਣ ਵਾਲਾ ਹੈ। ਮਾਨਸਾ ਜ਼ਿਲ੍ਹੇ ਵਿਚ ਵੀ ਦੋ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।

ਦੱਸ ਦੇਈਏ ਕਿ ਦੇਸ਼ ਭਰ ਵਿੱਚ ਇੱਕ ਵਾਰ ਫਿਰ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਕੱਲ੍ਹ ਭਾਰਤ ਵਿੱਚ ਸਰਗਰਮ ਕੋਵਿਡ ਮਾਮਲਿਆਂ ਦੀ ਗਿਣਤੀ 5,364 ਤੱਕ ਪਹੁੰਚ ਗਈ, ਜਦੋਂ ਕਿ 24 ਘੰਟਿਆਂ ਵਿੱਚ 4 ਮੌਤਾਂ ਵੀ ਦਰਜ ਕੀਤੀਆਂ ਗਈਆਂ। ਸਾਰੇ ਸੂਬਿਆਂ ਨੂੰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ, ਆਈਸੋਲੇਸ਼ਨ ਬੈੱਡ, ਵੈਂਟੀਲੇਟਰਾਂ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਭਾਰਤ ਵਿੱਚ 5,364 ਐਕਟਿਵ ਕੇਸ ਹਨ।










 

One More Death Due To Corona New Cases Reported In These Districts As Well


Popular Posts
Just Now