AAP ਆਗੂ ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਚੁੱਕੀ ਸਹੁੰ
Punjab
AAP ਆਗੂ ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਚੁੱਕੀ ਸਹੁੰ
ਚੰਡੀਗੜ੍ਹ, 20 ਨਵੰਬਰ, 2025 : ਤਰਨਤਾਰਨ ਵਿਧਾਨ ਸਭਾ ਦੇ ਜ਼ਿਮਨੀ ਚੋਣ ਨਤੀਜਿਆਂ ਤੋਂ ਬਾਅਦ, ਆਮ ਆਦਮੀ ਪਾਰਟੀ ਦੇ ਨਵੇਂ ਚੁਣੇ MLA ਹਰਮੀਤ ਸਿੰਘ ਸੰਧੂ ਨੇ ਅੱਜ (ਵੀਰਵਾਰ) ਵਿਧਾਨ ਸਭਾ ਵਿੱਚ ਅਹੁਦੇ ਦੀ ਸਹੁੰ ਚੁੱਕ ਲਈ ਹੈ। ਚੰਡੀਗੜ੍ਹ ਸਥਿਤ ਪੰਜਾਬ ਵਿਧਾਨ ਸਭਾ ਵਿੱਚ ਹੋਏ ਸਮਾਰੋਹ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਦਿਵਾਈ।
ਸਹੁੰ ਚੁੱਕਣ ਤੋਂ ਪਹਿਲਾਂ CM ਮਾਨ ਨਾਲ ਮੁਲਾਕਾਤ
ਰਸਮੀ ਸਮਾਰੋਹ ਤੋਂ ਪਹਿਲਾਂ ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੀ ਗੱਲ ਕਹੀ।
AAP Leader Harmeet Singh Sandhu Takes Oath As MLA