ਕੈਨੇਡਾ ਤੋਂ ਪੰਜਾਬੀ ਮੂਲ ਦੇ 2 ਗੈਂਗਸਟਰ ਡਿਪੋਰਟ; ਕਈ ਅਪਰਾਧਿਕ ਮਾਮਲਿਆਂ ਵਿੱਚ ਸਨ ਸ਼ਾਮਲ।
Punjab
ਕੈਨੇਡਾ ਤੋਂ ਪੰਜਾਬੀ ਮੂਲ ਦੇ 2 ਗੈਂਗਸਟਰ ਡਿਪੋਰਟ; ਕਈ ਅਪਰਾਧਿਕ ਮਾਮਲਿਆਂ ਵਿੱਚ ਸਨ ਸ਼ਾਮਲ।
ਓਟਾਵਾ/ਦਿੱਲੀ: ਕੈਨੇਡਾ ਸਰਕਾਰ ਨੇ ਆਪਣੀ ਧਰਤੀ 'ਤੇ ਬੈਠ ਕੇ ਅਪਰਾਧਿਕ ਨੈੱਟਵਰਕ ਚਲਾਉਣ ਵਾਲੇ ਗੈਂਗਸਟਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ਦੋ ਪੰਜਾਬੀ ਮੂਲ ਦੇ ਵਿਅਕਤੀਆਂ ਨੂੰ ਭਾਰਤ ਡਿਪੋਰਟ (ਭੇਜਣ) ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਅਤੇ ਸੁਖਨਾਜ ਸਿੰਘ ਸੰਧੂ ਵਜੋਂ ਹੋਈ ਹੈ।
ਅਪਰਾਧਿਕ ਗਤੀਵਿਧੀਆਂ 'ਚ ਸ਼ਮੂਲੀਅਤ:ਸੁਖਨਾਜ ਸਿੰਘ ਸੰਧੂ ਸਾਲ 2016 ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ, ਜਿਸ ਨੂੰ ਨਵੰਬਰ 2025 ਵਿੱਚ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਹੋਣ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਅਨੁਸਾਰ ਇਹ ਮੁਲਜ਼ਮ ਕੈਨੇਡਾ ਵਿੱਚ ਬੈਠ ਕੇ ਭਾਰਤ ਵਿੱਚ ਫਿਰੌਤੀਆਂ ਮੰਗਣ ਅਤੇ ਲੋਕਾਂ ਨੂੰ ਡਰਾਉਣ-ਧਮਕਾਉਣ ਦਾ ਕੰਮ ਕਰਦੇ ਸਨ। ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਹੈ ਕਿ ਇਹ ਕਾਰਵਾਈ ਉਨ੍ਹਾਂ ਲੋਕਾਂ ਲਈ ਸਬਕ ਹੈ ਜੋ ਕੈਨੇਡਾ ਦੀ ਵਰਤੋਂ ਅਪਰਾਧ ਲਈ ਕਰਦੇ ਹਨ।
ਭਾਰਤੀ ਏਜੰਸੀਆਂ ਕਰਨਗੀਆਂ ਪੁੱਛਗਿੱਛ:ਕੈਨੇਡਾ ਵਿੱਚ ਲੋੜੀਂਦੀ ਕਾਨੂੰਨੀ ਕਾਰਵਾਈ ਮੁਕੰਮਲ ਹੋਣ ਤੋਂ ਬਾਅਦ ਹੁਣ ਦੋਵਾਂ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਭਾਰਤ ਪਹੁੰਚਣ 'ਤੇ ਸੁਰੱਖਿਆ ਏਜੰਸੀਆਂ ਇਨ੍ਹਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕਰਨਗੀਆਂ, ਜਿਸ ਨਾਲ ਇਨ੍ਹਾਂ ਦੇ ਕੌਮਾਂਤਰੀ ਸੰਪਰਕਾਂ ਅਤੇ ਹੋਰ ਸਾਥੀਆਂ ਬਾਰੇ ਅਹਿਮ ਸੁਰਾਗ ਮਿਲਣ ਦੀ ਉਮੀਦ ਹੈ। ਪੁਲਿਸ ਨੂੰ ਉਮੀਦ ਹੈ ਕਿ ਇਸ ਨਾਲ ਕਈ ਪੁਰਾਣੇ ਅਪਰਾਧਿਕ ਮਾਮਲਿਆਂ ਦੀਆਂ ਗੰਢਾਂ ਖੁੱਲ੍ਹਣਗੀਆਂ।
2