ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅਮਰੀਕਾ ‘ਚ ਹਲਚਲ! ਲੱਖਾਂ ਲੋਕਾਂ ਦਾ ਟਰੰਪ ਖ਼ਿਲਾਫ਼ ਮੋਰਚਾ

Marched-against-trump


ਅਮਰੀਕਾ ‘ਚ ਹਲਚਲ! ਲੱਖਾਂ ਲੋਕਾਂ ਦਾ ਟਰੰਪ ਖ਼ਿਲਾਫ਼ ਮੋਰਚਾ



ਅਮਰੀਕਾ ਵਿਚ ਰਾਸ਼ਟਰਪਤੀ ਟਰੰਪ ਖਿਲਾਫ ਹੋਏ ‘ਨੋ ਕਿੰਗਸ ਰੈਲੀ’ ਵਿਚ 80 ਲੱਖ ਲੋਕਾਂ ਨੇ ਹਿੱਸਾ ਲਿਆ। ਰਿਪੋਰਟ ਮੁਤਾਬਕ ਪੂਰੇ ਅਮਰੀਕਾ ਦੇ ਸਾਰੇ 50 ਸੂਬਿਆਂ ਵਿਚ 3300 ਤੋਂ ਵੱਧ ਥਾਵਾਂ ‘ਤੇ ਇਹ ਪ੍ਰਦਰਸ਼ਨ ਆਯੋਜਿਤ ਕੀਤੇ ਗਏ।

ਆਯੋਜਕਾਂ ਨੇ ਦੱਸਿਆ ਕਿ ਅਕਤੂਬਰ ਵਿਚ ਹੋਏ ਪਿਛਲੇ ਨੋ ਕਿੰਗਸ ਪ੍ਰਦਰਸ਼ਨਾਂ ਦੀ ਤੁਲਨਾ ਵਿਚ ਇਸ ਵਾਰ ਲਗਭਗ 10 ਲੱਖ ਤੋਂ ਵੱਧ ਲੋਕ ਸ਼ਾਮਲ ਹੋਏ ਤੇ ਲਗਭਗ 600 ਤੋਂ ਵੱਧ ਪ੍ਰੋਗਰਾਮ ਆਯੋਜਿਤ ਕੀਤੇ ਗਏ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਉਹ ਟਰੰਪ ਸਰਕਾਰ ਦੀਆਂ ਕਈ ਨੀਤੀਆਂ ਤੋਂ ਨਾਰਾਜ਼ ਹਨ। ਉਨ੍ਹਾਂ ਦਾ ਗੁੱਸਾ ਖਾਸ ਤੌਰ ‘ਤੇ ਈਰਾਨ ਨਾਲ ਵਧਦੇ ਤਣਾਅ, ਸਖਤ ਇਮੀਗ੍ਰੇਸ਼ਨ ਕਾਰਵਾਈ ਤੇ ਵਧਦੀ ਮਹਿੰਗਾਈ ਨੂੰ ਲੈ ਕੇ ਹੈ। ਕਈ ਥਾਵਾਂ ‘ਤੇ ਲੋਕਾਂ ਨੇ ਟਰੰਪ ਤੇ ਉਪ ਰਾਸ਼ਟਰਪਤੀ ਜੇਡੀ ਵੇਂਸ ਖਿਲਾਫ ਪੋਸਟਰ ਦਿਖਾਏ ਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ।

ਟਰੰਪ ਖਿਲਾਫ ਹੁਣ ਤੱਕ ਰਾਸ਼ਟਰੀ ਪੱਧਰ ‘ਤੇ 3 ਵਾਰ ‘ਨੋ ਕਿੰਗਸ’ ਪ੍ਰਦਰਸ਼ਨ ਹੋ ਚੁੱਕੇ ਹਨ। ਪਹਿਲਾ ਵੱਡਾ ਪ੍ਰਦਰਸ਼ਨ ਜੂਨ 2025 ਵਿਚ ਹੋਇਆ ਸੀ। ਇਸ ਦੇ ਬਾਅਦ ਅਕਤੂਬਰ 2025 ਵਿਚ ਦੂਜਾ ਵਿਰੋਧ ਹੋਇਆ ਜਦੋਂ ਕਿ ਤੀਜਾ ਵਿਰੁੱਧ 28 ਮਾਰਚ 2026 ਨੂੰ ਹੋਇਆ।

ਵ੍ਹਾਈਟ ਹਾਊਸ ਨੇ ਇਨ੍ਹਾਂ ਪ੍ਰਦਰਸ਼ਨਾਂ ਨੂੰ ‘ਥੈਰੇਪੀ ਸੈਸ਼ਨ’ ਦੱਸਦੇ ਹੋਏ ਕਿਹਾ ਕਿ ਆਮ ਲੋਕਾਂ ਨੂੰ ਇਸ ਨਾਲ ਕੋਈ ਖਾਸ ਫਰਕ ਨਹੀਂ ਪੈਂਦਾ ਦੂਜੇ ਪਾਸੇ ਟਰੰਪ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਫੈਸਲੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ‘ਰਾਜਾ’ ਨਹੀਂ ਹਨ ਤੇ ਉਨ੍ਹਾਂ ਖਿਲਾਫ ਲਗਾਏ ਜਾ ਰਹੇ ਦੋਸ਼ ਗਲਤ ਹਨ। ਸਿਰਫ ਅਮਰੀਕਾ ਹੀ ਨਹੀਂ ਸਗੋਂ ਦੁਨੀਆ ਦੇ ਦੂਜੇ ਹਿੱਸਿਆਂ ਵਿਚ ਵੀ ਟਰੰਪ ਖਿਲਾਫ ਨਾਰਾਜ਼ਗੀ ਦੇਖਣ ਨੂੰ ਮਿਲੀ ਹੈ। ਪੈਰਿਸ, ਲੰਦਨ ਤੇ ਲਿਬਸਨ ਵਰਗੇ ਸ਼ਹਿਰਾਂ ਵਿਚ ਵੀ ਲੋਕਾਂ ਨੇ ਸੜਕਾਂ ‘ਤੇ ਉਤਰ ਕੇ ਟਰੰਪ ਖਿਲਾਫ ਪ੍ਰਦਰਸ਼ਨ ਕੀਤਾ ਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ।


Marched against trump


Popular Posts
Just Now