ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬੇਅਦਬੀ ਕਾਨੂੰਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੱਡੀ ਬੈਠਕ 6 ਅਪ੍ਰੈਲ ਨੂੰ

Anti-Beadbi-Law


ਬੇਅਦਬੀ ਕਾਨੂੰਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੱਡੀ ਬੈਠਕ 6 ਅਪ੍ਰੈਲ ਨੂੰ


ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਕਾਨੂੰਨ (Anti Beadbi Law) ਬਣਾਏ ਜਾਣ ਦੇ ਸਬੰਧ ਵਿੱਚ 6 ਅਪ੍ਰੈਲ 2026 ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਬੁਲਾਈ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਦਿੱਤੀ।

ਹਰਿਆਣਾ ਖ਼ਬਰਾਂ

ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਉੱਤੇ ਸਾਂਝੀ ਪੰਥਕ ਰਾਇ ਜਰੂਰੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਨਾਲ ਸਾਂਝੀ ਇਕੱਤਰਤਾ 6 ਅਪ੍ਰੈਲ 2026 ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੀ ਜਾਵੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਬੇਅਦਬੀਆਂ ਰੋਕਣ ਲਈ ਸਖ਼ਤ ਕਾਨੂੰਨ ਬਣੇ ਤਾਂ ਜੋ ਇਸ ਦਾ ਪੱਕਾ ਤੇ ਸਾਰਥਿਕ ਹੱਲ ਕੱਢਿਆ ਜਾ ਸਕੇ, ਪਰੰਤੂ ਪੰਜਾਬ ਸਰਕਾਰ ਇਸ ਬਾਰੇ ਸਪੱਸ਼ਟ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਡਾ ਫਰਕ ਹੈ। ਇਹ ਜਾਗਤ ਜੋਤ ਗੁਰੂ ਹਨ ਜਿਨ੍ਹਾਂ ਨੂੰ ਗੁਰਤਾਗੱਦੀ ਗੁਰੂ ਸਾਹਿਬ ਨੇ ਆਪ ਦਿੱਤੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਜਾਗਤ ਜੋਤ ਗੁਰੂ ਵਜੋਂ ਆਭਾ, ਵਡਿਆਈ ਤੇ ਮਹਾਨਤਾ ਦੀ ਵਚਨਬੱਧਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸੇ ਦੇ ਮੱਦੇਨਜ਼ਰ ਕੌਮੀ ਰਾਇ ਬਣਾਉਣ ਲਈ ਸਮੂਹ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਦੀ ਇਕੱਤਰਤਾ ਬੁਲਾਈ ਗਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਲਈ ਸਲੈਕਟ ਕਮੇਟੀ ਬਣਾਈ ਸੀ ਜਿਸ ਵੱਲੋਂ ਮੰਗੇ ਸੁਝਾਅ ਲਈ ਸ਼੍ਰੋਮਣੀ ਕਮੇਟੀ ਦੀ ਉਚ ਪੱਧਰੀ ਕਮੇਟੀ ਨੇ ਕਈ ਵਾਰ ਰਾਬਤਾ ਕਰਕੇ ਕੁਝ ਜਵਾਬ ਮੰਗੇ ਸਨ। ਵਾਰ ਵਾਰ ਪੱਤਰ ਲਿਖਣ ਮਗਰੋਂ ਵੀ ਸਰਕਾਰ ਨੇ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ ਜਾਗਤ ਜੋਤ ਐਕਟ 2008 ਵਿੱਚ ਸੋਧ ਦੀ ਗੱਲ ਕਰਕੇ ਨਵੀਂ ਦੁਬਿਧਾ ਖੜ੍ਹੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਨੂੰ ਵੀ ਵਿਚਾਰਨਾ ਬੇਹੱਦ ਜਰੂਰੀ ਹੈ ਕਿ ਸਰਕਾਰ ਵੱਲੋਂ ਬਣਾਇਆ ਜਾਣ ਵਾਲਾ ਕਨੂੰਨ ਕੇਵਲ ਪੰਜਾਬ ਸੂਬੇ ਤੱਕ ਲਾਗੂ ਰਹੇਗਾ ਜਦਕਿ ਦੂਜੇ ਸੂਬਿਆਂ ਵਿਚ ਜੇਕਰ ਬੇਅਦਬੀ ਦੀ ਘਟਨਾ ਵਾਪਰਦੀ ਹੈ ਤਾਂ ਇਸ ਨੂੰ ਉਥੇ ਲਾਗੂ ਕਿਵੇਂ ਕੀਤਾ ਜਾਵੇਗਾ।

Anti Beadbi Law


Popular Posts
Just Now