ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, ਫੂਲਕਾ ਦੀ ਨਵੀਂ ਸਿਆਸੀ ਪਾਰੀ, ਸੀਐਮ ਮਾਨ ਬੋਲੇ-'ਗੁੱਡਲੱਕ'

Cm-mann-on-phoolka


ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, ਫੂਲਕਾ ਦੀ ਨਵੀਂ ਸਿਆਸੀ ਪਾਰੀ, ਸੀਐਮ ਮਾਨ ਬੋਲੇ-'ਗੁੱਡਲੱਕ'


ਇੱਕ ਅਪ੍ਰੈਲ ਨੂੰ ਪੰਜਾਬ ਦੀ ਸਿਆਸਤ 'ਚ ਵੱਡਾ ਉਲਟ-ਫੇਰ ਦੇਖਣ ਨੂੰ ਮਿਲਿਆ। ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਅਤੇ 'ਆਪ' ਦੇ ਸਾਬਕਾ ਆਗੂ ਐਚ.ਐਸ. ਫੂਲਕਾ ਨੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਦਿੱਲੀ ਵਿਖੇ ਪਾਰਟੀ ਜੁਆਇਨ ਕੀਤੀ, ਜਿੱਥੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉਨ੍ਹਾਂ ਦਾ ਪਾਰਟੀ ਦੇ ਵਿੱਚ ਸਵਾਗਤ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਫੂਲਕਾ ਨੇ 'ਆਪ' 'ਤੇ ਸਾਧੇ ਤਿੱਖੇ ਨਿਸ਼ਾਨੇ

ਇਸ ਤੋਂ ਬਾਅਦ ਸਿਆਸੀ ਗਲਿਆਰਿਆਂ ਦੇ ਵਿੱਚ ਚਰਚਾਵਾਂ ਤੇਜ਼ ਹੋ ਗਈਆਂ। ਇਸ ਦੌਰਾਨ ਫੂਲਕਾ ਨੇ 'ਆਪ' (AAP) 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਾਥੀ ਦੇ ਦੰਦ ਖਾਣ ਦੇ ਹੋਰ ਤੇ ਦਿਖਾਉਣ ਦੇ ਹੋਰ ਹਨ। ਉਹ ਅੰਨਾ ਅੰਦੋਲਨ ਦੇ ਸਮੇਂ ਪਾਰਟੀ ਨਾਲ ਜੁੜੇ ਸਨ, ਪਰ ਬਾਅਦ ਵਿੱਚ ਨਿਰਾਸ਼ ਹੋ ਕੇ ਵੱਖ ਹੋ ਗਏ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਸੂਬੇ ਵਿੱਚ ਗੈਂਗਸਟਰਵਾਦ, ਫਿਰੌਤੀ ਦੀਆਂ ਕਾਲਾਂ ਅਤੇ ਭ੍ਰਿਸ਼ਟਾਚਾਰ ਲਗਾਤਾਰ ਵਧ ਰਿਹਾ ਹੈ। ਫੂਲਕਾ ਨੇ ਦਾਅਵਾ ਕੀਤਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।

CM ਮਾਨ ਦੀ ਆਈ ਪ੍ਰਤੀਕਿਰਿਆ

ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਨੇ ਫੂਲਕਾ ਦੇ ਭਾਜਪਾ ਵਿੱਚ ਸ਼ਾਮਲ ਹੋਣ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁਬਾਰਕ ਹੋਵੇ, ਉਹ ਮੇਰੇ ਪੁਰਾਣੇ ਸਾਥੀ ਰਹੇ ਹਨ। ਜਦੋਂ ਮੈਂ ਪਾਰਲੀਮੈਂਟ (ਲੋਕ ਸਭਾ) ਵਿੱਚ ਸੀ, ਉਹ ਵਿਧਾਨ ਸਭਾ ਵਿੱਚ ਸਨ। ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ (LOP) ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ ਅਤੇ ਦਾਖਾ ਵਿਧਾਨ ਸਭਾ ਹਲਕੇ ਤੋਂ ਵੀ ਰਿਜ਼ਾਈਨ ਕਰ ਦਿੱਤਾ ਸੀ।

ਸੀਐਮ ਮਾਨ ਨੇ ਅੱਗੇ ਕਿਹਾ ਕਿ ਜੇਕਰ ਲੋਕਾਂ ਨੇ ਕਿਸੇ ਵਿਅਕਤੀ ਨੂੰ ਚੁਣਿਆ ਹੋਵੇ ਅਤੇ ਉਹ ਅੱਧ ਵਿਚਾਲੇ ਹੀ ਛੱਡ ਕੇ ਚਲਿਆ ਜਾਵੇ, ਤਾਂ ਇਹ ਲੋਕਤੰਤਰ ਲਈ ਚੰਗਾ ਨਹੀਂ ਹੈ। ਮੈਂ ਤਾਂ ਅੱਜ ਤੱਕ ਅਜਿਹੇ ਵਿਅਕਤੀ ਨੂੰ ਦੁਬਾਰਾ ਜਿੱਤਦੇ ਹੋਏ ਨਹੀਂ ਦੇਖਿਆ।



Cm mann on phoolka


Popular Posts
Just Now