ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬੇਅਦਬੀ ਦੇ ਮੁੱਦੇ ’ਤੇ ਸੁਖਬੀਰ ਬਾਦਲ ਦਾ ਨਾਂ ਲੈਂਦੇ ਹੀ ਲੋਕ ਸਭਾ ’ਚ ਮਾਈਕ ਬੰਦ! ਬਾਦਲ ਤੇ ਵੜਿੰਗ ’ਚ ਟਵੀਟ ਵਾਰ

Raja-warrings-mic-cut


ਬੇਅਦਬੀ ਦੇ ਮੁੱਦੇ ’ਤੇ ਸੁਖਬੀਰ ਬਾਦਲ ਦਾ ਨਾਂ ਲੈਂਦੇ ਹੀ ਲੋਕ ਸਭਾ ’ਚ ਮਾਈਕ ਬੰਦ! ਬਾਦਲ ਤੇ ਵੜਿੰਗ ’ਚ ਟਵੀਟ ਵਾਰ


ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ’ਤੇ ਆਵਾਜ਼ ਚੁੱਕੀ। ਵੜਿੰਗ ਨੇ ਬੇਅਦਬੀ ਮਾਮਲੇ ਵਿੱਚ 11 ਸਾਲ ਬੀਤ ਜਾਣ ਦੇ ਬਾਵਜੂਦ ਇਨਸਾਫ਼ ਨਾ ਮਿਲਣ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਸਦਨ ਵਿੱਚ ਉਸ ਵੇਲੇ ਹਲਚਲ ਮਚ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਂ ਲੈਂਦੇ ਹੀ ਵੜਿੰਗ ਦਾ ਮਾਈਕ ਬੰਦ ਕਰ ਦਿੱਤਾ ਗਿਆ।

ਰਾਜਾ ਵੜਿੰਗ ਨੇ ਕਿਹਾ ਕਿ 2015 ਵਿੱਚ ਜਦੋਂ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਸੀ, ਉਸ ਸਮੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 11 ਸਾਲਾਂ ਤੋਂ ਨਿਆਂ ਦੀ ਉਡੀਕ ਕਰ ਰਿਹਾ ਹੈ, ਪਰ ਲਗਾਤਾਰ ਸਰਕਾਰਾਂ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਉਸ ਸਮੇਂ ਹੋਈ ਪੁਲਿਸ ਫਾਇਰਿੰਗ ਦਾ ਵੀ ਜ਼ਿਕਰ ਕੀਤਾ ਜਿਸ ਵਿੱਚ ਦੋ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ।ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਨਾਰਾਜ਼ਗੀ ਜ਼ਾਹਰ ਕੀਤੀ ਕਿ ਜਦੋਂ ਉਹ ਸਿਰਫ਼ ਤੱਥ ਪੇਸ਼ ਕਰ ਰਹੇ ਸਨ, ਤਾਂ ਉਨ੍ਹਾਂ ਦਾ ਮਾਈਕ ਬੰਦ ਕਰਨਾ ਲੋਕਤੰਤਰੀ ਮਰਯਾਦਾ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਜੋ ਕੁਝ ਵੀ ਉਨ੍ਹਾਂ ਨੇ ਸਦਨ ਵਿੱਚ ਕਿਹਾ ਹੈ, ਉਹ ਸਭ ਰਿਕਾਰਡ ਦਾ ਹਿੱਸਾ ਹੈ, ਪਰ ਫਿਰ ਵੀ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।

ਸੁਖਬੀਰ ਸਿੰਘ ਬਾਦਲ ਦਾ ਪਲਟਵਾਰ

ਸੁਖਬੀਰ ਸਿੰਘ ਬਾਦਲ ਨੇ ਰਾਜਾ ਵੜਿੰਗ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮੁੱਦੇ ’ਤੇ ਸਸਤੀ ਰਾਜਨੀਤੀ ਕਰਨ ਦੀ ਬਜਾਏ ਵੜਿੰਗ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਸਿੱਖ ਕੌਮ ਵਿਰੁੱਧ ਹੋਈ ਸਭ ਤੋਂ ਵੱਡੀ ਬੇਅਦਬੀ ਖ਼ਿਲਾਫ਼ ਆਵਾਜ਼ ਕਿਉਂ ਨਹੀਂ ਉਠਾਈ। ਬਾਦਲ ਨੇ ਕਿਹਾ:ਰਾਜਾ ਵੜਿੰਗ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਜਦੋਂ ਉਨ੍ਹਾਂ ਦੀ ‘ਮਾਂ’ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕਰਕੇ ਸਭ ਤੋਂ ਵੱਡੀ ਬੇਅਦਬੀ ਕੀਤੀ ਸੀ, ਉਦੋਂ ਉਨ੍ਹਾਂ ਨੇ ਚੁੱਪ ਕਿਉਂ ਧਾਰੀ ਰੱਖੀ? ਵੜਿੰਗ ਇਹ ਵੀ ਦੱਸਣ ਕਿ ਕੀ ਉਹ ਪਿਛਲੇ 10 ਸਾਲਾਂ ਵਿੱਚ ਵਾਪਰੀਆਂ 597 ਬੇਅਦਬੀ ਦੀਆਂ ਘਟਨਾਵਾਂ ਵਾਲੀ ਕਿਸੇ ਵੀ ਥਾਂ ’ਤੇ ਗਏ ਹਨ? ਕਾਂਗਰਸ ਦੀ ਆਪਣੀ 5 ਸਾਲਾਂ ਦੀ ਸਰਕਾਰ ਦੌਰਾਨ ਉਨ੍ਹਾਂ ਨੇ ਕਿੰਨੇ ਦੋਸ਼ੀਆਂ ਨੂੰ ਫੜਿਆ? ਸੱਚਾਈ ਇਹ ਹੈ ਕਿ ਕਾਂਗਰਸ ਕੋਲ ਬੇਅਦਬੀ ਦੇ ਮੁੱਦੇ ’ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।”

Raja warrings mic cut


Popular Posts
Just Now