ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

SGPC ਦਾ ਵੱਡਾ ਫੈਸਲਾ,ਹੁਣ ਇਕੱਲੀਆਂ ਮਹਿਲਾਵਾਂ ਨਹੀਂ ਜਾਣਗੀਆਂ ਪਾਕਿਸਤਾਨ ਯਾਤਰਾ ‘ਤੇ

Sgpc-On-Visa-


SGPC ਦਾ ਵੱਡਾ ਫੈਸਲਾ,ਹੁਣ ਇਕੱਲੀਆਂ ਮਹਿਲਾਵਾਂ ਨਹੀਂ ਜਾਣਗੀਆਂ ਪਾਕਿਸਤਾਨ ਯਾਤਰਾ ‘ਤੇ


ਪਾਕਿਸਤਾਨ ਜਾਣ ਵਾਲੀਆਂ ਸਿੱਖ ਯਾਤਰਾ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇੱਕ ਸਖ਼ਤ ਫੈਸਲਾ ਲਿਆ ਹੈ। ਹੁਣ ਤੋਂ ਇੱਕੱਲੀਆਂ ਮਹਿਲਾਵਾਂ ਨੂੰ ਪਾਕਿਸਤਾਨ ਜਾਣ ਵਾਲੇ ਜਥਿਆਂ ਨਾਲ ਨਹੀਂ ਭੇਜਿਆ ਜਾਵੇਗਾ।SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ “ਅਸੀਂ ਇਕੱਲੀ ਮਹਿਲਾ ਦਾ ਪਾਸਪੋਰਟ ਲੈਣਾ ਬੰਦ ਕਰ ਦਿੱਤਾ ਹੈ।”

ਇਸ ਫੈਸਲੇ ਦਾ ਮੁੱਖ ਕਾਰਨ ਕਪੂਰਥਲਾ ਜ਼ਿਲ੍ਹੇ ਦੀ ਰਹਿਣ ਵਾਲੀ ਸਰਬਜੀਤ ਕੌਰ ਦਾ ਮਾਮਲਾ ਹੈ। ਸਰਬਜੀਤ ਕੌਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ 2025 ਵਿੱਚ ਪਾਕਿਸਤਾਨ ਗਈ ਸੀਖ ਯਾਤਰਾ ਜਥੇ ਵਿੱਚ ਸ਼ਾਮਲ ਹੋਈ ਸੀ, ਪਰ ਵਾਪਸ ਨਹੀਂ ਆਈ। ਉਸ ਨੇ ਪਾਕਿਸਤਾਨ ਵਿੱਚ ਇਸਲਾਮ ਧਰਮ ਅਪਣਾਇਆ ਅਤੇ ਉੱਥੇ ਇੱਕ ਵਿਅਕਤੀ ਨਾਲ ਨਿਕਾਹ ਕਰ ਲਿਆ।

ਪਹਿਲਾਂ ਵੀ SGPC ਨੇ ਇਕੱਲੀਆਂ ਮਹਿਲਾਵਾਂ ਨੂੰ ਜਥੇ ਵਿੱਚ ਭੇਜਣ ਤੋਂ ਇਤਰਾਜ਼ ਜ਼ਾਹਰ ਕੀਤਾ ਸੀ, ਪਰ ਸਰਬਜੀਤ ਕੌਰ ਨੇ ਆਪਣੇ ਪਿੰਡ ਦੇ ਸਰਪੰਚ ਅਤੇ ਨੰਬਰਦਾਰ ਦੀਆਂ ਸਿਫਾਰਸ਼ਾਂ ਤੋਂ ਬਾਅਦ ਆਗਿਆ ਮਿਲਵਾਈ ਸੀ। ਇਸ ਘਟਨਾ ਤੋਂ ਬਾਅਦ SGPC ਨੇ ਫੈਸਲਾ ਲਿਆ ਹੈ ਕਿ ਇਕੱਲੀਆਂ ਮਹਿਲਾਵਾਂ ਦੇ ਪਾਸਪੋਰਟ ਸਵੀਕਾਰ ਨਹੀਂ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਯਾਤਰਾ ਜਥਿਆਂ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।

ਇਸ ਫੈਸਲੇ ਨਾਲ ਭਵਿੱਖ ਵਿੱਚ ਅਜਿਹੀਆਂ ਅਣਖਾਈ ਘਟਨਾਵਾਂ ਤੋਂ ਬਚਿਆ ਜਾ ਸਕੇਗਾ। SGPC ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਯਾਤਰਾ ਜਥਿਆਂ ਲਈ ਹੋਰ ਵੀ ਸਖ਼ਤ ਤਰੀਕਿਆਂ ਅਤੇ ਜਾਂਚ ਪ੍ਰਕਿਰਿਆ ਅਪਣਾਉਣ ਦਾ ਐਲਾਨ ਕੀਤਾ ਹੈ।


Sgpc On Visa


Popular Posts
Just Now