ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੁਲਿਸ ਮੁਲਾਜ਼ਮਾਂ ਲਈ ਖੁਸ਼ਖਬਰੀ- ਖੰਨਾ ‘ਚ ‘ਵ੍ਹੀਕਲੀ ਆਫ’ ਦਾ ਐਲਾਨ

Employees-weekly-off


ਪੁਲਿਸ ਮੁਲਾਜ਼ਮਾਂ ਲਈ ਖੁਸ਼ਖਬਰੀ: ਖੰਨਾ ‘ਚ ‘ਵ੍ਹੀਕਲੀ ਆਫ’ ਦਾ ਐਲਾਨ




ਖੰਨਾ ਵਿਚ ਪੁਲਿਸ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ ਹੈ। ਜ਼ਿਲ੍ਹਾ ਪੁਲਿਸ ਨੇ ਮੁਲਾਜ਼ਮਾਂ ਲਈ ਹਫਤੇ ਵਿਚ ਇਕ ਦਿਨ ਦੀ ਛੁੱਟੀ (ਵ੍ਹੀਕਲੀ ਆਫ) ਦੀ ਨੀਤੀ ਲਾਗੂ ਕਰ ਦਿੱਤੀ ਹੈ। ਸਟਾਫ ਦੀ ਕਮੀ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਐੱਸਐੱਸਪੀ ਦਰਪਣ ਆਹਲੂਵਾਲੀਆ ਨੇ ਪੁਲਿਸ ਬਲ ਦੀ ਮਾਨਸਿਕ ਤੇ ਸਰੀਰਕ ਸਿਹਤ ਨੂੰ ਸੁਧਾਰਨ ਲਈ ਇਹ ਕਦਮ ਚੁੱਕਿਆ ਹੈ।

SSP ਦਰਪਣ ਆਹਲੂਵਾਲੀਆ ਨੇ ਪੁਲਿਸ ਅਧਿਨਿਯਮ 1861 ਦੀ ਧਾਰਾ 22 ਦੀਆਂ ਵਿਵਸਥਾਵਾਂ ਤਹਿਤ ਇਹ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਾਰੇ 8 ਪੁਲਿਸ ਸਟੇਸ਼ਨਾਂ ਦੇ SHO’s ਲਈ ਹਫਤਾਵਾਰੀ ਰੋਸਟਰ ਵੀ ਜਾਰੀ ਕੀਤਾ ਗਿਆ ਹੈ। ਸਾਰੇ ਥਾਣਾ ਇੰਚਾਰਜਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਲਈ ਵੀ ਇਸੇ ਤਰ੍ਹਾਂ ਦਾ ਰੋਸਟਰ ਤਿਆਰ ਕਰਨ ਤਾਂ ਕਿ ਪੁਲਿਸਿੰਗ ਦੇ ਕੰਮ ਵਿਚ ਰੁਕਾਵਟ ਨਾ ਆਏ। ਇਹ ਹਫਤਾਵਾਰੀ ਛੁੱਟੀ ‘leave’ ਨਹੀਂ ਮੰਨੀ ਜਾਵੇਗੀ।

ਮੁਲਾਜ਼ਮ ਆਪਣੀ ਤਾਇਨਾਤੀ ਵਾਲੀ ਥਾਂ ‘ਤੇ ਹੀ ਰਹਿਣਗੇ ਤੇ ਕਿਸੇ ਵੀ ਐਮਰਜੈਂਸੀ ਵਿਚ ਉਨ੍ਹਾਂ ਨੂੰ ਵਾਪਸ ਡਿਊਟੀ ‘ਤੇ ਬੁਲਾਇਆ ਜਾ ਸਕੇਗਾ। ਖੰਨਾ ਵਿਚ ਫਿਲਹਾਲ ਲਗਭਗ 700 ਪੁਲਿਸ ਮੁਲਾਜ਼ਮ ਤਾਇਨਾਤ ਹਨ।ਦੂਜੇ ਪਾਸੇ ਥਾਣਿਆਂ ਵਿਚ 200 ਪੁਲਿਸ ਮੁਲਾਜ਼ਮ ਹਨ। ਐੱਸਐੱਸਪੀ ਨੇ ਸਵੀਕਾਰ ਕੀਤਾ ਕਿ ਘੱਟ ਤਾਇਨਾਤੀ ਦੇ ਨਾਲ ਡਿਊਟੀ ਮੈਨੇਜ ਕਰਨਾ ਇਕ ਚੁਣੌਤੀ ਹੈ ਪਰ ਫਿਰ ਵੀ ਫੋਰਸ ਦੀ ਭਲਾਈ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੱਕ ਡਿਊਟੀ ਕਰਨ ਨਾਲ ਪੁਲਿਸ ਮੁਲਾਜ਼ਮ ਆਪਣੀ ਸਿਹਤ ਤੇ ਪਰਿਵਾਰ ਨੂੰ ਸਮਾਂ ਨਹੀਂ ਦੇ ਪਾਉਂਦੇ। ਇਸ ਨਾਲ ਅਨੁਸ਼ਾਸਨਹੀਣਤਾ ਤੇ ਜਨਤਾ ਨਾਲ ਵਿਵਹਾਰ ਵਿਚ ਚਿੜਚਿੜਾਪਣ ਆਉਣ ਦੀ ਸੰਭਾਵਨਾ ਰਹਿੰਦੀ ਹੈ। ਹੁਕਮ ਮੁਤਾਬਕ ਜਿਸ ਦਿਨ SHO ਹਫਤਾਵਾਰੀ ਛੁੱਟੀ ‘ਤੇ ਹੋਣਗੇ, ਉਸ ਦਿਨ ਐਡੀਸ਼ਨਲ SHO ਕੰਮ ਸੰਭਾਲਣਗੇ। ਇਸ ਨਾਲ ਪ੍ਰਸ਼ਾਸਨਿਕ ਤੇ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਬਿਨਾਂ ਕਿਸੇ ਰੁਕਾਵਟ ਦੇ ਚੱਲੇਗੀ।

Employees weekly off


Popular Posts
Just Now