ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਭਾਈ ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਲਿਖੀ ਚਿੱਠੀ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਦਿੱਤਾ ਵੱਡਾ ਸੰਕੇਤ

ਭਾਈ ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਲਿਖੀ ਚਿੱਠੀ ਨੂੰ


ਭਾਈ ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਲਿਖੀ ਚਿੱਠੀ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਦਿੱਤਾ ਵੱਡਾ ਸੰਕੇਤ


ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਚਿੱਠੀ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ੍ਹ ’ਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਕਿਹਾ ਗਿਆ ਹੈ ਜਿਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਥੇਦਾਰ ਗੜਗੱਜ ਸਮਰਾਲਾ ਵਿਖੇ ਗੁਰੂ ਮਾਨਿਓ ਚੇਤਨਾ ਸਮਾਗਮ ਤਹਿਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਸਨ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਜਾਇਜ਼ ਹਨ ਕਿਉਂਕਿ ਉਨ੍ਹਾਂ ਨੂੰ ਜੇਲ੍ਹ ਵਿਚ ਅਜਿਹੀ ਕਾਲ ਕੋਠੜੀ ਵਿਚ ਬੰਦ ਕੀਤਾ ਗਿਆ ਹੈ ਜਿੱਥੇ ਬੰਦਾ ਸਹੀ ਢੰਗ ਨਾਲ ਬੈਠ ਵੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਉਹ ਜੇਲ੍ਹ ਵਿਚ ਅਜਿਹੀ ਸਜ਼ਾ ਪਿਛਲੇ ਕਈ ਸਾਲਾਂ ਤੋਂ ਭੁਗਤ ਰਹੇ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ 2019 ਵਿਚ ਜਦੋਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਤਾਂ ਉਸ ਸਮੇਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਗੱਲ ਚੱਲੀ ਸੀ। ਉਨ੍ਹਾਂ ਕਿਹਾ ਕਿ ਅੱਜ 7 ਸਾਲ ਹੋ ਗਏ ਪਰ ਵਾਅਦੇ ਵਫ਼ਾ ਨਾ ਹੋਏ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘ ਜੇਲ੍ਹ ਅੰਦਰ ਪੂਰੀ ਚੜ੍ਹਦੀਕਲਾ ਵਿਚ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਜੋ ਕਿਹਾ ਉਨ੍ਹਾਂ ਦਾ ਹੱਕ ਤੇ ਬਿਲਕੁਲ ਜਾਇਜ਼ ਹੈ ਜਿਸ ਉੱਪਰ ਉਹ ਗੌਰ ਕਰਨਗੇ। ਧਰਮ ਪਰਿਵਰਤਨ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਸੱਚਾ ਸਿੱਖ ਕਦੇ ਵੀ ਆਪਣਾ ਧਰਮ ਪਰਿਵਰਤਨ ਨਹੀਂ ਕਰਦਾ, ਉਹ ਬੰਦ-ਬੰਦ ਕਟਵਾ ਸਕਦਾ, ਖੋਪੜੀ ਲਹਾ ਸਕਦਾ ਪਰ ਕਦੇ ਵੀ ਸਿੱਖੀ ਨਹੀਂ ਛੱਡ ਸਕਦਾ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਜੱਥੇਦਾਰ ਗੜਗੱਜ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਦੋਹਰਾ ਮਾਪਦੰਡ ਸਾਹਮਣੇ ਹੈ ਕਿ ਇੱਕ ਪਾਸੇ ਤਾਂ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ ਜਦਕਿ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਇਸ ਮੌਕੇ ਸਮਰਾਲਾ ਵਿਖੇ ਧਾਰਮਿਕ ਦੀਵਾਨ ਕਰਵਾਉਣ ਵਾਲੀ ਪ੍ਰਬੰਧਕ ਕਮੇਟੀ ਅਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਵਿਸ਼ੇਸ਼ ਤੌਰ ’ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਧੰਨਵਾਦ ਕਰਦਿਆਂ ਸਨਮਾਨਿਤ ਵੀ ਕੀਤਾ ਗਿਆ।

Kuldeep Singh Gardganj


Popular Posts
Just Now