ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪਾਰਟੀ ‘ਚ ਫਿਰ ਦਰਾਰ! ਸੀਨੀਅਰ ਆਗੂ ਨੇ ਛੱਡਿਆ ਸਾਥ

ਪਾਰਟੀ ‘ਚ ਫਿਰ ਦਰਾਰ! ਸੀਨੀਅਰ ਆਗੂ ਨੇ ਛੱਡਿਆ ਸਾਥ


ਪਾਰਟੀ ‘ਚ ਫਿਰ ਦਰਾਰ! ਸੀਨੀਅਰ ਆਗੂ ਨੇ ਛੱਡਿਆ ਸਾਥ


ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਉਸ ਵੇਲੇ ਵੱਡਾ ਬਿਖੇੜਾ ਖੜ੍ਹਾ ਹੋ ਗਿਆ ਜਦੋਂ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਮੱਖਣ ਬਰਾੜ ਨੇ ਸੋਸ਼ਲ ਮੀਡੀਆ ’ਤੇ ਇੱਕ ਲੰਬੀ ਪੋਸਟ ਸਾਂਝੀ ਕਰਦਿਆਂ ਪਾਰਟੀ ਲੀਡਰਸ਼ਿਪ ਵਿਰੁੱਧ ਬੇਹੱਦ ਤਿੱਖੇ ਸਵਾਲ ਖੜ੍ਹੇ ਕੀਤੇ ਹਨ।
ਏਜੰਸੀਆਂ ਦੀ ਸਾਜ਼ਿਸ਼ ਦਾ ਦਾਅਵਾ
ਮੱਖਣ ਬਰਾੜ ਨੇ ਇਲਜ਼ਾਮ ਲਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਂ ’ਤੇ ਕੌਮ ਨੂੰ ਭਾਵੁਕ ਕਰਕੇ ਇਕ ਵੱਡੀ ਸਾਜ਼ਿਸ਼ ਰਚੀ ਗਈ ਸੀ, ਜਿਸ ਦਾ ਮਕਸਦ ਪੰਥ ਦੀ ਮਾਂ ਜਥੇਬੰਦੀ (ਸ਼੍ਰੋਮਣੀ ਅਕਾਲੀ ਦਲ) ਨੂੰ ਕਮਜ਼ੋਰ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਸਾਜ਼ਿਸ਼ ਪਿੱਛੇ ਕੇਂਦਰੀ ਏਜੰਸੀਆਂ ਅਤੇ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਦਾ ਹੱਥ ਹੈ। ਮਨਪ੍ਰੀਤ ਇਆਲੀ ਅਤੇ ਗਿਆਨੀ ਹਰਪ੍ਰੀਤ ਸਿੰਘਤੇ ਨਿਸ਼ਾਨਾ
ਬਰਾੜ ਨੇ ਮਨਪ੍ਰੀਤ ਸਿੰਘ ਇਆਲੀ ‘ਤੇ ਵਪਾਰਕ ਹਿੱਤਾਂ ਲਈ ਸਰਕਾਰ ਨਾਲ ਮਿਲੇ ਹੋਣ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਆਲੀ ਸਿਰਫ਼ ਅਕਾਲੀ ਦਲ ਖ਼ਿਲਾਫ਼ ਬੋਲਦੇ ਹਨ ਪਰ ਸਰਕਾਰ ਵਿਰੁੱਧ ਚੁੱਪ ਵੱਟ ਲੈਂਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਆਲੀ ਨੂੰ ਡਿਪਟੀ ਸੀ.ਐੱਮ. ਬਣਨ ਦੀ ਪੇਸ਼ਕਸ਼ ਵੀ ਆਈ ਸੀ। ਇਸੇ ਤਰ੍ਹਾਂ ਗਿਆਨੀ ਹਰਪ੍ਰੀਤ ਸਿੰਘ ਬਾਰੇ ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਇਸ਼ਾਰੇ ’ਤੇ ਪੰਥਕ ਜਮਾਤ ਨੂੰ ਖ਼ਤਮ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵਰਤੋਂ ਕਰ ਰਹੇ ਹਨ।
ਮੱਖਣ ਬਰਾੜ ਨੇ ਭਰੇ ਮਨ ਨਾਲ ਕਿਹਾ ਕਿ ਉਨ੍ਹਾਂ ਨੂੰ ਅਫ਼ਸੋਸ ਹੈ ਕਿ ਉਹ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਲੀ ਇਸ ਸਾਜ਼ਿਸ਼ ਦਾ ਹਿੱਸਾ ਬਣੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜ਼ਮੀਰ ਹੁਣ ਇਸ ਦੀ ਇਜਾਜ਼ਤ ਨਹੀਂ ਦਿੰਦੀ, ਇਸ ਲਈ ਉਹ ਪਾਰਟੀ ਛੱਡ ਰਹੇ ਹਨ ਅਤੇ ਜਲਦੀ ਹੀ ਪੰਥ ਦੀ ਕਚਹਿਰੀ ਵਿੱਚ ਹੋਰ ਸੱਚ ਸਾਹਮਣੇ ਰੱਖਣਗੇ।

Powered by

Makhan brar


Popular Posts
Just Now