ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਡਾ. ਨਵਜੋਤ ਕੌਰ ਸਿੱਧੂ ਨੇ ਬਣਾਈ ਨਵੀਂ ਪਾਰਟੀ

Navjot-Kaur-Sidhu-New-Party


ਡਾ. ਨਵਜੋਤ ਕੌਰ ਸਿੱਧੂ ਨੇ ਬਣਾਈ ਨਵੀਂ ਪਾਰਟੀ


ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇਕ ਨਵੀਂ ਪਾਰਟੀ ਬਣਾ ਲਈ ਹੈ। ਨਵਜੋਤ ਕੌਰ ਸਿੱਧੂ ਨੇ ਆਪਣੇ ਐਕਸ ਹੈਂਡਲ 'ਤੇ ਇਕ ਪੋਸਟ ਵਿਚ ਨਵੀਂ ਪਾਰਟੀ ਦਾ ਐਲਾਨ ਕੀਤਾ।

ਨਵਜੋਤ ਕੌਰ ਸਿੱਧੂ ਨੇ ਇਕ ਫੋਟੋ ਪੋਸਟ ਕੀਤੀ, ਜਿਸ ਦੇ ਪਿੱਛੇ ਪਾਰਟੀ ਦਾ ਨਾਂਅ ਲਿਖਿਆ ਸੀ। ਉਨ੍ਹਾਂ ਪੋਸਟ ਵਿਚ ਲਿਖਿਆ, "ਬਹੁਤ ਉਡੀਕਿਆ ਐਲਾਨ।"

ਇਸ ਵਿਚ ਉਨ੍ਹਾਂ ਲਿਖਿਆ ਕਿ ਅਸੀਂ ਰਾਸ਼ਟਰੀ ਪੱਧਰ 'ਤੇ ਇਕ ਨਵਾਂ ਵਿਕਲਪ ਬਣਾਉਣ ਲਈ ਕੰਮ ਕੀਤਾ ਹੈ, ਮੌਜੂਦਾ ਰਾਜਨੀਤਕ ਨੇਤਾਵਾਂ ਦੇ ਪ੍ਰਦਰਸ਼ਨ ਦੇ ਮਿਆਰਾਂ ਦਾ ਡੂੰਘਾਈ ਨਾਲ ਅਧਿਐਨ ਅਤੇ ਮੁਲਾਂਕਣ ਕੀਤਾ ਹੈ। ਅਸੀਂ ਸਿਰਫ਼ ਆਪਣੇ ਦੇਸ਼ ਨੂੰ ਆਪਣਾ ਜੀਵਨ ਸਮਰਪਿਤ ਕਰਨਾ ਚਾਹੁੰਦੇ ਹਾਂ ਅਤੇ ਲੋਕਾਂ ਨੂੰ ਉਹ ਦੇਣਾ ਚਾਹੁੰਦੇ ਹਾਂ ਜੋ ਉਹ ਅਸਲ ਵਿਚ ਹੱਕਦਾਰ ਹਨ ਅਤੇ ਸਾਡੇ ਤੋਂ ਉਮੀਦ ਕਰਦੇ ਹਨ।

ਡਾ. ਨਵਜੋਤ ਕੌਰ ਨੇ ਇਹ ਪੋਸਟ ਦੇਰ ਰਾਤ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ। ਹਾਲਾਂਕਿ ਜਦੋਂ ਉਨ੍ਹਾਂ ਨੇ ਪਾਰਟੀ ਦਾ ਐਲਾਨ ਕੀਤਾ ਤਾਂ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਉਨ੍ਹਾਂ ਨਾਲ ਨਹੀਂ ਦਿਖਾਈ ਦਿੱਤੇ। ਨਵਜੋਤ ਕੌਰ ਨੂੰ ਪਿਛਲੇ ਸਾਲ ਕਾਂਗਰਸ ਪਾਰਟੀ ਤੋਂ ਕੱਢ ਦਿੱਤਾ ਗਿਆ ਸੀ।

Navjot Kaur Sidhu New Party


Popular Posts
Just Now