ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦਾ ਸਮਾਂ ਬਦਲਿਆ

ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦਾ ਸਮਾਂ ਬਦਲਿਆ


ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦਾ ਸਮਾਂ ਬਦਲਿਆ



ਲੁਧਿਆਣਾ ਦੇ ਹਲਵਾਰਾ ਏਅਰਪੋਰਟ ਤੋਂ 15 ਮਈ ਤੋਂ ਸ਼ੁਰੂ ਹੋਣ ਜਾ ਰਹੀਆਂ ਉਡਾਣਾਂ ਦੇ ਸਮੇਂ ਵਿੱਚ ਏਅਰ ਇੰਡੀਆ ਨੇ ਵੱਡਾ ਬਦਲਾਅ ਕੀਤਾ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਲੁਧਿਆਣਾ ਦੇ ਉਦਯੋਗਪਤੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਵੇਰ ਦੀ ਫਲਾਈਟ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਲੁਧਿਆਣਾ ਤੋਂ ਦਿੱਲੀ ਲਈ ਪਹਿਲੀ ਫਲਾਈਟ ਸਵੇਰੇ 7:55 ਦੀ ਬਜਾਏ 10:25 ’ਤੇ ਰਵਾਨਾ ਹੋਵੇਗੀ।

ਪਹਿਲੀ ਫਲਾਈਟ ਦਿੱਲੀ ਤੋਂ ਸਵੇਰੇ 7:55 ’ਤੇ ਉਡਾਣ ਭਰੇਗੀ ਅਤੇ 9:45 ਤੇ ਹਲਵਾਰਾ ਪਹੁੰਚੇਗੀ। ਲੁਧਿਆਣਾ (ਹਲਵਾਰਾ) ਤੋਂ ਇਹ ਫਲਾਈਟ ਸਵੇਰੇ 10:25 ‘ਤੇ ਰਵਾਨਾ ਹੋ ਕੇ 11:40 ‘ਤੇ ਦਿੱਲੀ ਪਹੁੰਚੇਗੀ।

ਕਿਉਂ ਹੋਇਆ ਬਦਲਾਅ?

ਕੇਂਦਰੀ ਮੰਤਰੀ ਬਿੱਟੂ ਨੇ ਦੱਸਿਆ ਕਿ ਪਹਿਲਾਂ ਦਿੱਲੀ ਤੋਂ ਫਲਾਈਟ ਦਾ ਸਮਾਂ ਸਵੇਰੇ 5:55 ਵਜੇ ਸੀ, ਜੋ ਕਿ ਬਹੁਤ ਜਲਦੀ ਸੀ। ਕਾਰੋਬਾਰੀਆਂ ਦਾ ਕਹਿਣਾ ਸੀ ਕਿ ਇੰਨੀ ਜਲਦੀ ਦਿੱਲੀ ਤੋਂ ਫਲਾਈਟ ਫੜਨਾ ਅਤੇ ਲੁਧਿਆਣਾ ਵਿੱਚ ਸਵੇਰੇ 7 ਵਜੇ ਮਹਿਮਾਨਾਂ ਨੂੰ ਰਿਸੀਵ ਕਰਨਾ ਮੁਸ਼ਕਿਲ ਸੀ। ਇਸ ਤੋਂ ਇਲਾਵਾ ਵਿਦੇਸ਼ੀ ਉਡਾਣਾਂ (Connecting Flights) ਦੇ ਸਮੇਂ ਵਿੱਚ ਵੀ ਕਾਫ਼ੀ ਅੰਤਰ ਆ ਰਿਹਾ ਸੀ। ਇਨ੍ਹਾਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸ਼ਡਿਊਲ ਨੂੰ ’ਪਬਲਿਕ ਫ੍ਰੈਂਡਲੀ’ ਬਣਾਇਆ ਗਿਆ ਹੈ।

ਸ਼ਾਮ ਦੀਆਂ ਉਡਾਣਾਂ ਦਾ ਸਮਾਂ

ਸ਼ਾਮ ਦੀਆਂ ਉਡਾਣਾਂ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ਤੋਂ ਫਲਾਈਟ ਦੁਪਹਿਰ 12:55 ’ਤੇ ਚੱਲੇਗੀ ਅਤੇ 2:10 ’ਤੇ ਲੁਧਿਆਣਾ ਪਹੁੰਚੇਗੀ। ਵਾਪਸੀ ‘ਤੇ ਇਹ ਦੁਪਹਿਰ 2:40 ’ਤੇ ਦਿੱਲੀ ਲਈ ਉਡਾਣ ਭਰੇਗੀ ਅਤੇ 3:55 ’ਤੇ ਪਹੁੰਚੇਗੀ। ਏਅਰ ਇੰਡੀਆ ਜਲਦੀ ਹੀ ਆਪਣੇ ਬੁਕਿੰਗ ਸਿਸਟਮ ਵਿੱਚ ਨਵਾਂ ਸ਼ਡਿਊਲ ਅਪਡੇਟ ਕਰ ਦੇਵੇਗੀ।

Halwara Airport


Popular Posts
Just Now