ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪਾਕਿਸਤਾਨ ਜਾਣ ਲਈ 1763 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, 10 ਅਪ੍ਰੈਲ ਨੂੰ ਰਵਾਨਾ ਹੋਵੇਗਾ ਜਥਾ

ਪਾਕਿਸਤਾਨ ਜਾਣ ਲਈ 1763 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, 10 ਅਪ੍ਰੈਲ


ਪਾਕਿਸਤਾਨ ਜਾਣ ਲਈ 1763 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, 10 ਅਪ੍ਰੈਲ ਨੂੰ ਰਵਾਨਾ ਹੋਵੇਗਾ ਜਥਾ




 
ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਘਰ ਵੱਲੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।


ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ।

Pakistan Visa


Popular Posts
Just Now