ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, PU ਨੇ ਮੁਲਤਵੀ ਕੀਤੀਆਂ ਸਾਰੀਆਂ ਪ੍ਰੀਖਿਆਵਾਂ
ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, PU ਨੇ ਮੁਲਤਵੀ ਕੀਤੀਆਂ ਸਾਰੀਆਂ ਪ੍ਰੀਖਿਆਵਾਂ
ਪੰਜਾਬ ਯੂਨੀਵਰਸਿਟੀ (ਪੀਯੂ) ਨੇ 8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ ਐਲਾਨੀ ਗਈ ਜਨਤਕ ਛੁੱਟੀ ਕਾਰਨ ਕੀਤਾ ਗਿਆ ਹੈ।
ਯੂਨੀਵਰਸਿਟੀ ਪ੍ਰਸ਼ਾਸਨ ਮੁਤਾਬਕ 8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਹੁਣ 16 ਅਪ੍ਰੈਲ ਨੂੰ ਹੋਣਗੀਆਂ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਤਿਆਰੀਆਂ ਨਵੀਂ ਮਿਤੀ ਮੁਤਾਬਕ ਯਕੀਨੀ ਬਣਾਉਣ ਅਤੇ ਕਿਸੇ ਵੀ ਅਪਡੇਟ ਲਈ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ‘ਤੇ ਨਜਰ ਰੱਖਣ।
ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ 8 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ। ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦਿਨ ਪੰਜਾਬ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ ਇਸ ਦਿਨ ਸਰਕਾਰੀ ਅਦਾਰੇ ਵੀ ਬੰਦ ਰਹਿਣਗੇ।
Hollyday Punjab